ETV Bharat / agriculture

ਝੋਨੇ ਦੀ ਖਰੀਦ ਨਿਰਵਿਘਨ ਚਾਲੂ ਕਰਾਉਣ ਲਈ ਕਿਸਾਨਾਂ ਦੇ ਪੱਕੇ ਮੋਰਚੇ, ਮੁਫ਼ਤ ਕਰਵਾਏ ਟੋਲ ਪਲਾਜ਼ੇ

ਸੂਬੇ ਭਰ 'ਚ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਟੋਲ ਮੁਫ਼ਤ ਕਰਵਾਏ ਹਨ ਤੇ ਲੀਡਰਾਂ ਦੇ ਘਰਾਂ ਅੱਗੇ ਧਰਨਾ ਦਿੱਤਾ ਜਾਵੇਗਾ।

author img

By ETV Bharat Punjabi Team

Published : 20 hours ago

ਪੰਜਾਬ ਦੇ ਟੋਲ ਹੋਏ ਮੁਫ਼ਤ
ਪੰਜਾਬ ਦੇ ਟੋਲ ਹੋਏ ਮੁਫ਼ਤ (ETV BHARAT)

ਬਠਿੰਡਾ: ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਬੀਤੇ ਦਿਨੀਂ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਉਨ੍ਹਾਂ ਵਲੋਂ ਸੂਬੇ ਭਰ ਦੇ ਟੋਲ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਚੱਲਦੇ ਬਠਿੰਡਾ ਜ਼ਿਲ੍ਹੇ ਦੇ ਚਾਰ ਟੋਲ, ਜਿੰਨ੍ਹਾਂ 'ਚ ਬਠਿੰਡਾ ਮਲੋਟ ਰੋਡ 'ਤੇ ਟੋਲ ਪਲਾਜ਼ਾ ਬੱਲੂਆਣਾ, ਬਠਿੰਡਾ ਅੰਮ੍ਰਿਤਸਰ ਰੋਡ 'ਤੇ ਟੋਲ ਪਲਾਜ਼ਾ ਜੀਦਾ, ਬਠਿੰਡਾ ਬਰਨਾਲਾ ਰੋਡ 'ਤੇ ਟੋਲ ਪਲਾਜ਼ਾ ਲਹਿਰਾ ਬੇਗਾ ਅਤੇ ਰਾਮਾ ਰਾਮਪੁਰਾ ਰੋਡ 'ਤੇ ਟੋਲ ਪਲਾਜ਼ਾ ਸੇਖਪੁਰਾ ਮੁਫ਼ਤ ਕਰ ਦਿੱਤੇ ਗਏ ਹਨ।

ਪੰਜਾਬ ਦੇ ਟੋਲ ਹੋਏ ਮੁਫ਼ਤ (ETV BHARAT)

ਟੋਲ ਮੁਫ਼ਤ ਤੇ ਲੀਡਰਾਂ ਦੇ ਘਰ ਅੱਗੇ ਧਰਨਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 'ਆਪ' ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਮੋਰਚੇ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਲਗਾਤਾਰ ਦਿਨੇ ਰਾਤ ਜਾਰੀ ਰੱਖੇ ਜਾਣਗੇ। ਇਨ੍ਹਾਂ ਮੰਗਾਂ ਵਿੱਚ ਝੋਨੇ ਦੀ ਐੱਮਐੱਸਪੀ 'ਤੇ ਨਿਰਵਿਘਨ ਖ੍ਰੀਦ ਚਾਲੂ ਕਰਨ ਤੋਂ ਇਲਾਵਾ ਹੁਣ ਤੱਕ ਘੱਟ ਮੁੱਲ 'ਤੇ ਵਿਕੇ ਝੋਨੇ ਦੀ ਕਮੀ ਪੂਰਤੀ ਕਰਨ, ਸਰਕਾਰੀ ਸਿਫਾਰਿਸ਼ ਅਨੁਸਾਰ ਪਾਣੀ ਦੀ ਬੱਚਤ ਲਈ ਬੀਜੀ ਗਈ ਪੀ.ਆਰ 126 ਕਿਸਮ ਦੇ ਪੂਸਾ 44 ਨਾਲੋਂ ਘੱਟ ਝਾੜ ਅਤੇ ਐੱਮਐੱਸਪੀ ਤੋਂ ਘੱਟ ਮਿਲੇ ਮੁੱਲ ਦੀ ਕਮੀ ਪੂਰਤੀ ਕਰਨ, ਬਾਸਮਤੀ ਦਾ ਲਾਭਕਾਰੀ ਐੱਮਐੱਸਪੀ ਮਿੱਥਣ ਅਤੇ ਹੁਣ ਪਿਛਲੇ ਸਾਲ ਵਾਲੇ ਔਸਤ ਰੇਟ 'ਤੇ ਖ੍ਰੀਦ ਕਰਨ ਸਮੇਤ ਹੁਣ ਤੱਕ ਪੈ ਚੁੱਕੇ ਘਾਟੇ ਦੀ ਕਮੀ ਪੂਰਤੀ ਕਰਨ ਦੀਆਂ ਮੰਗਾਂ ਹਨ।

ਕਿਸਾਨਾਂ ਦੀਆਂ ਇਹ ਨੇ ਮੰਗਾਂ

ਇਸ ਤੋਂ ਇਲਾਵਾ ਝੋਨੇ ਦੀ ਵੱਧ ਤੋਂ ਵੱਧ ਨਮੀ 22% ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ, ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿਥਣ ਅਤੇ ਹੋਰ ਹੱਕੀ ਮੰਗਾਂ ਮੰਨਣ, ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਰੱਦ ਕਰਨ ਅਤੇ ਇਸ ਸੰਸਥਾ 'ਚੋਂ ਬਾਹਰ ਆਉਣ, ਨਵੇਂ ਚੌਲਾਂ ਦੀ ਸਟੋਰੇਜ ਲਈ ਸ਼ੈਲਰ ਮਾਲਕਾਂ ਦੇ ਜਮ੍ਹਾਂ ਪਏ ਚੌਲਾਂ ਦੀ ਚੁਕਾਈ ਤੇਜ਼ੀ ਨਾਲ ਕਰਨ, ਪਰਾਲੀ ਸਾੜਨ ਤੋਂ ਬਗੈਰ ਨਿਪਟਾਰੇ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਅਤੇ ਕੇਸ ਮੜ੍ਹਨ, ਜ਼ੁਰਮਾਨੇ ਕਰਨ ਜਾਂ ਲਾਲ ਐਂਟ੍ਰੀਆਂ ਕਰਨ ਦਾ ਜਾਬਰ ਸਿਲਸਿਲਾ ਬੰਦ ਕਰਨ ਸਮੇਤ ਪਹਿਲਾਂ ਚੁੱਕੇ ਅਜਿਹੇ ਜਾਬਰ ਕਦਮ ਵਾਪਸ ਲੈਣ ਵਰਗੀਆਂ ਮੰਗਾਂ ਸ਼ਾਮਲ ਹਨ।

ਕਿਸਾਨਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਣੇ ਆਉਣ ਦਾ ਸੱਦਾ

ਕਿਸਾਨ ਆਗੂਆਂ ਨੇ ਕਿਸਾਨਾਂ ਦੀਆਂ ਇੰਨ੍ਹਾਂ ਹੱਕੀ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਤੇ ਪੰਜਾਬ ਦੋਵਾਂ ਸਰਕਾਰਾਂ ਨੂੰ ਦੋਸ਼ੀ ਠਹਿਰਾਇਆ ਹੈ। ਜਿਹੜੀਆਂ ਕਾਰਪੋਰੇਟ ਪੱਖੀ ਸੰਸਾਰ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਮੜ੍ਹਨ 'ਤੇ ਉਤਾਰੂ ਹਨ। ਉਨ੍ਹਾਂ ਨੇ ਸਰਕਾਰਾਂ ਦੇ ਇੰਨ੍ਹਾਂ ਕਿਸਾਨ ਮਾਰੂ ਇਰਾਦਿਆਂ ਨੂੰ ਮਾਤ ਦੇਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਪੱਕੇ ਮੋਰਚਿਆਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.