ETV Bharat / agriculture

ਪਰਾਲੀ ਸਾੜਨ ’ਤੇ ਪੁਲਿਸ ਦੀ ਵੱਡੀ ਕਾਰਵਾਈ! ਹੁਣ ਤੱਕ ਦਰਜ ਹੋਏ 874 ਮਾਮਲੇ ਅਤੇ 10.55 ਲੱਖ ਰੁਪਏ ਦਾ ਲੱਗਿਆ ਜੁਰਮਾਨਾ

ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਨੂੰ ਲੈਕੇ ਸਰਕਾਰ ਐਕਸ਼ਨ ਵਿੱਚ ਹੈ ਅਤੇ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਤਿਆਰੀ ਕਰ ਲਈ ਹੈ।

Strict action against stubble burners in Punjab, 874 FIRs registered, Rs 10.55 lakh fined
ਪਰਾਲੀ ਸਾੜਨ ’ਤੇ ਪੁਲਿਸ ਦੀ ਵੱਡੀ ਕਾਰਵਾਈ! ਹੁਣ ਤੱਕ ਦਰਜ ਹੋਏ 874 ਮਾਮਲੇ ਅਤੇ 10.55 ਲੱਖ ਰੁਪਏ ਦਾ ਲੱਗਿਆ ਜੁਰਮਾਨਾ (ETV BHARAT)
author img

By ETV Bharat Punjabi Team

Published : Oct 22, 2024, 11:30 AM IST

ਚੰਡੀਗੜ੍ਹ: ਝੋਨੇ ਦੀ ਕਟਾਈ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਵਿੱਚ ਹੁਣ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਜਿਸ ਨਾਲ ਹਵਾ ਪ੍ਰਦੂਸ਼ਣ ਦੇ ਵਧਣ ਦੀਆਂ ਖਬਰਾਂ ਵੀ ਸ੍ਹਾਮਣੇ ਆਈਆਂ ਹਨ ਜਿਸ ਨੂੰ ਦੇਖਦੇ ਹੋਏ, ਸਰਕਾਰ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਗਰਮ ਹੋ ਗਈ ਹੈ। ਪੰਜਾਬ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਹੈ।

ਡੀਸੀ ਅਤੇ ਐਸਐਸਪੀ ਨੇ ਕੀਤੀ ਸਾਂਝੀ ਚੈਕਿੰਗ

ਡੀਜੀਪੀ ਪੰਜਾਬ ਰਾਜ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫਸਰਾਂ, ਸੀਪੀ ਅਤੇ ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਨਾਲ ਵੀ ਮੀਟਿੰਗਾਂ ਕਰ ਰਹੇ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਲਗਾਤਾਰ ਯਤਨ ਕਰ ਰਹੀਆਂ ਹਨ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਡੀਸੀ ਅਤੇ ਐਸਐਸਪੀ ਵੱਲੋਂ ਸੂਬੇ ਵਿੱਚ 522 ਸਾਂਝੇ ਦੌਰੇ ਕੀਤੇ ਗਏ ਹਨ। ਐਸਡੀਐਮ ਅਤੇ ਡੀਐਸਪੀ ਵੱਲੋਂ 981 ਸਾਂਝੇ ਦੌਰੇ ਕੀਤੇ ਗਏ। ਇਸ ਸਮੇਂ ਦੌਰਾਨ ਉਨ੍ਹਾਂ 2504 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ, ਜਦਕਿ ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਨਾਲ 2457 ਮੀਟਿੰਗਾਂ ਕੀਤੀਆਂ ਗਈਆਂ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਪੰਜਾਬ-ਹਰਿਆਣਾ ਨੂੰ ਦੇਣਾ ਪਵੇਗਾ ਜਵਾਬ

ਝੋਨੇ ਦੀ ਕਟਾਈ ਦੇ ਨਾਲ-ਨਾਲ ਪੰਜਾਬ ਅਤੇ ਹਰਿਆਣਾ ਵਿੱਚ ਵੀ ਪਰਾਲੀ ਸਾੜਨ ਦੇ ਮਾਮਲੇ ਵਧਣ ਲੱਗੇ ਹਨ। ਜਿਸ ਤੋਂ ਬਾਅਦ ਸੁਪਰੀਮ ਕੋਰਟ ਇੱਕ ਵਾਰ ਫਿਰ ਸਖ਼ਤ ਹੋ ਗਿਆ ਹੈ। ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਤਲਬ ਕੀਤਾ ਹੈ। ਉਸ ਨੂੰ 23 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੋਸ਼ ਲਾਇਆ ਗਿਆ ਹੈ ਕਿ ਦੋਵਾਂ ਰਾਜਾਂ ਦੀਆਂ ਸਰਕਾਰਾਂ ਨੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਅਤੇ ਲੋੜੀਂਦੇ ਕਦਮ ਨਹੀਂ ਚੁੱਕੇ।

ਜਵਾਬ ਤੋਂ ਪਹਿਲਾਂ ਹਰਕਤ 'ਚ ਪੰਜਾਬ ਸਰਕਾਰ

ਇਥੇ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਸਖ਼ਤ ਰਵੱਈਏ ਨੂੰ ਦੇਖਦਿਆਂ ਪੰਜਾਬ ਸਰਕਾਰ ਹੁਣ ਹਰਕਤ ਵਿੱਚ ਆ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਸੁਪਰੀਮ ਕੋਰਟ ਵਿੱਚ ਜਵਾਬ ਦਾਖ਼ਲ ਕਰਨ ਤੋਂ ਪਹਿਲਾਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।

ਸੈਟੇਲਾਈਟ ਰਾਹੀਂ ਪਤਾ ਲੱਗੇ 1393 ਕੇਸ

ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਦੀ ਕਾਰਵਾਈ ਤਹਿਤ ਸੂਬੇ ਵਿੱਚ ਹੁਣ ਤੱਕ ਸੈਟੇਲਾਈਟ ਰਾਹੀਂ 1393 ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਪਤਾ ਲਗਾਇਆ ਜਾ ਚੁੱਕਾ ਹੈ। ਪੁਲਿਸ ਟੀਮਾਂ ਨੇ 874 ਮਾਮਲਿਆਂ ਵਿੱਚ ਐਫਆਈਆਰ ਦਰਜ ਕੀਤੀਆਂ ਹਨ, ਜਦਕਿ 471 ਥਾਵਾਂ ’ਤੇ ਪਰਾਲੀ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਹਾਲਾਂਕਿ ਸਬੰਧਿਤ ਥਾਣਿਆਂ ਵਿੱਚ 471 ਕੇਸਾਂ ਦੀ ਡੀਡੀਆਰ 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।

ਆਖਿਰ ਕਿਉਂ ਝੋਨੇ ਅਤੇ ਕਣਕ ਦੇ ਮੁਕਾਬਲੇ ਘੱਟ ਰਿਹਾ ਗੰਨੇ ਦਾ ਰਕਬਾ? ਗੰਨੇ ਦੀ ਖੇਤੀ ਤੋਂ ਕਿਸਾਨ ਮੋੜ ਰਹੇ ਮੂੰਹ, ਪੜ੍ਹੋ ਵਿਸ਼ੇਸ਼ ਰਿਪੋਰਟ

ਦਾਦੇ ਤੋਂ ਬਾਅਦ ਖਾਨਦਾਨ 'ਚ ਹੁਣ ਪੋਤਾ ਬਣਿਆ ਹਰਿਆਣਾ ਜੁਡੀਸ਼ੀਅਲ 'ਚ ਜੱਜ, 30 ਸਾਲਾਂ ਦੀ ਉਮਰ 'ਚ ਵੱਡਾ ਮੁਕਾਮ ਹਾਸਿਲ

ਮੰਡੀਆਂ 'ਚ ਲਿਫਟਿੰਗ ਨਾ ਹੋਣ ਤੋਂ ਅੱਕੇ ਕਿਸਾਨਾਂ ਨੇ ਅੰਮ੍ਰਿਤਸਰ ਵਿਖੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ

ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ

ਠੰਢ ਵਧਣ ਦੇ ਨਾਲ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਚੰਡੀਗੜ੍ਹ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 100 ਤੋਂ ਵੱਧ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੂੰ ਪੀਲੀ ਸ਼੍ਰੇਣੀ ਵਿੱਚ ਰੱਖਿਆ ਹੈ। ਇਸ ਦਾ ਮਤਲਬ ਹੈ ਕਿ ਫੇਫੜਿਆਂ, ਦਮੇ ਅਤੇ ਦਿਲ ਦੀ ਬਿਮਾਰੀ ਤੋਂ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.