ETV Bharat / bharat

ਮਾਮਲਾ 1984 ਸਿੱਖ ਕਤਲੇਆਮ: ਹੇਠਲੀ ਅਦਾਲਤ 'ਚ ਹੋਵੇਗੀ ਜਗਦੀਸ਼ ਟਾਈਟਲਰ ਦੇ ਕੇਸ ਦੀ ਸੁਣਵਾਈ

ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ 'ਚ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ ਮਾਮਲੇ ਦੀ ਸੁਣਵਾਈ ਹੇਠਲੀ ਅਦਾਲਤ ਕਰੇਗੀ।

JAGDISH TYTLER IN HIGH COURT
ਹੇਠਲੀ ਅਦਾਲਤ 'ਚ ਹੋਵੇਗੀ ਜਗਦੀਸ਼ ਟਾਈਟਲਰ ਦੇ ਕਤਲ ਕੇਸ ਦੀ ਸੁਣਵਾਈ (ETV Bharat)
author img

By ETV Bharat Punjabi Team

Published : Nov 11, 2024, 8:20 PM IST

Updated : Nov 11, 2024, 10:25 PM IST

ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਨੂੰ ਦਿੱਲੀ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਕਤਲ ਦੇ ਇਲਜ਼ਾਮ ਤੈਅ ਕਰਨ ਦੇ ਹੁਕਮਾਂ ਖਿਲਾਫ ਦਾਇਰ ਪਟੀਸ਼ਨ ’ਤੇ 29 ਨਵੰਬਰ ਨੂੰ ਸੁਣਵਾਈ ਕਰਨ ਦਾ ਹੁਕਮ ਦਿੱਤਾ ਹੈ। ਜਸਟਿਸ ਮਨੋਜ ਕੁਮਾਰ ਓਹਰੀ ਦੀ ਬੈਂਚ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੀ ਸੁਣਵਾਈ ’ਤੇ ਕੋਈ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਹੇਠਲੀ ਅਦਾਲਤ ਵੱਲੋਂ ਇਲਜ਼ਾਮ ਆਇਦ ਕਰਨ ਦਾ ਹੁਕਮ ਗੈਰ-ਕਾਨੂੰਨੀ

ਸੁਣਵਾਈ ਦੌਰਾਨ ਟਾਈਟਲਰ ਦੇ ਵਕੀਲ ਨੇ ਕਿਹਾ ਕਿ ਗਵਾਹਾਂ ਦੇ ਬਿਆਨ 12 ਨਵੰਬਰ ਨੂੰ ਹੇਠਲੀ ਅਦਾਲਤ ਵਿੱਚ ਦਰਜ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵਿੱਚ ਲੰਬਿਤ ਇਸ ਪਟੀਸ਼ਨ ਦੇ ਨਿਪਟਾਰੇ ਤੱਕ ਹੇਠਲੀ ਅਦਾਲਤ ਨੂੰ ਕੋਈ ਸੁਣਵਾਈ ਨਹੀਂ ਕਰਨੀ ਚਾਹੀਦੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਲਖਵਿੰਦਰ ਕੌਰ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਸ ਦੀ 12 ਨਵੰਬਰ ਨੂੰ ਜਿਰ੍ਹਾ ਹੋਣੀ ਹੈ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਵੱਲੋਂ ਇਲਜ਼ਾਮ ਆਇਦ ਕਰਨ ਦਾ ਹੁਕਮ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕੇ ਪੁਰਾਣੇ ਇਸ ਕੇਸ ਵਿੱਚ ਟਾਈਟਲਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਟਾਈਟਲਰ ਤੋਂ ਇਲਾਵਾ ਕੋਈ ਹੋਰ ਮੁਲਜ਼ਮ ਨਹੀਂ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਕਲੋਜ਼ਰ ਰਿਪੋਰਟ ਵੀ ਦਾਖਲ ਕਰ ਦਿੱਤੀ ਸੀ। ਹੁਣ ਸੀਬੀਆਈ ਉਨ੍ਹਾਂ ਗਵਾਹਾਂ ਦੇ ਬਿਆਨਾਂ 'ਤੇ ਭਰੋਸਾ ਕਰ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਵੀ ਵੱਖ-ਵੱਖ ਬਿਆਨ ਦਿੱਤੇ ਸਨ। ਉਨ੍ਹਾਂ ਕਿਹਾ ਕਿ ਟਾਈਟਲਰ ਖਿਲਾਫ ਕੋਈ ਠੋਸ ਸਬੂਤ ਨਹੀਂ ਹੈ ਜਿਸ ਨਾਲ ਇਲਜ਼ਾਮ ਆਇਦ ਕੀਤੇ ਜਾ ਸਕਣ।

ਟਾਈਟਲਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ

ਸੁਣਵਾਈ ਦੌਰਾਨ ਦੰਗਾ ਪੀੜਤ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਐਚ.ਐਸ.ਫੂਲਕਾ ਨੇ ਟਾਈਟਲਰ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਸ਼ਿਕਾਇਤਕਰਤਾ ਬਜ਼ੁਰਗ ਹੈ ਅਤੇ ਉਸ ਨੂੰ ਕਈ ਬਿਮਾਰੀਆਂ ਹਨ। ਜੇਕਰ ਉਸ ਨੂੰ ਕਈ ਵਾਰ ਅਦਾਲਤ ਵਿਚ ਬੁਲਾਇਆ ਜਾਂਦਾ ਹੈ ਤਾਂ ਇਹ ਉਨ੍ਹਾਂ ਲਈ ਮੁਸ਼ਕਲਾਂ ਖੜ੍ਹੀਆਂ ਕਰੇਗਾ। ਉਹ 12 ਨਵੰਬਰ ਨੂੰ ਹੇਠਲੀ ਅਦਾਲਤ ਵਿੱਚ ਚੌਥੀ ਵਾਰ ਪੇਸ਼ ਹੋਵੇਗੀ। ਦੱਸ ਦਈਏ ਕਿ 30 ਅਗਸਤ ਨੂੰ ਰਾਊਸ ਐਵੇਨਿਊ ਕੋਰਟ ਨੇ ਟਾਈਟਲਰ ਦੇ ਖਿਲਾਫ ਇਲਜ਼ਾਮ ਆਇਦ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਟਾਈਟਲਰ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 149, 153ਏ, 188, 109, 295, 380, 302 ਤਹਿਤ ਇਲਜ਼ਾਮ ਆਇਦ ਕਰਨ ਦੇ ਹੁਕਮ ਦਿੱਤੇ ਸਨ। 13 ਸਤੰਬਰ ਨੂੰ ਜਗਦੀਸ਼ ਟਾਈਟਲਰ ਨੇ ਆਪਣੇ 'ਤੇ ਲੱਗੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਸੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨਗੇ।

ਟਾਈਟਲਰ ਨੇ ਭੀੜ ਨੂੰ ਸੀ ਭੜਕਾਇਆ

ਇਸ ਮਾਮਲੇ 'ਚ 4 ਅਗਸਤ 2023 ਨੂੰ ਰਾਉਸ ਐਵੇਨਿਊ ਦੀ ਸੈਸ਼ਨ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ 26 ਜੁਲਾਈ 2023 ਨੂੰ ਜਗਦੀਸ਼ ਟਾਈਟਲਰ ਦੇ ਖਿਲਾਫ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖਿਲਾਫ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 147, 109 ਅਤੇ 302 ਤਹਿਤ ਮਾਮਲਾ ਦਰਜ ਕੀਤਾ ਹੈ। ਸੀਬੀਆਈ ਅਨੁਸਾਰ ਟਾਈਟਲਰ ਨੇ ਭੀੜ ਨੂੰ ਭੜਕਾਇਆ ਸੀ। ਜਿਸ ਤੋਂ ਬਾਅਦ ਭੀੜ ਨੇ ਪੁਲਬੰਗਸ਼ ਦੇ ਗੁਰਦੁਆਰਾ ਸਾਹਿਬ ਨੂੰ ਅੱਗ ਲਾ ਦਿੱਤੀ।

Last Updated : Nov 11, 2024, 10:25 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.