ਨਵੀਂ ਦਿੱਲੀ: ਦਿੱਲੀ ਮਹਿਲਾ ਕਮਿਸ਼ਨ ਦੀਆਂ 223 ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ 'ਤੇ ਕੀਤੀ ਗਈ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ। ਦਿੱਲੀ ਐਲਜੀ ਦੇ ਆਦੇਸ਼ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। ਦਿੱਲੀ ਮਹਿਲਾ ਆਯੋਗ ਕੋਲ ਕਰਮਚਾਰੀਆਂ ਨੂੰ ਠੇਕੇ 'ਤੇ ਰੱਖਣ ਦਾ ਅਧਿਕਾਰ ਨਹੀਂ ਹੈ।
ਦਿੱਲੀ ਮਹਿਲਾ ਕਮਿਸ਼ਨ ਦੀ ਵਧੀਕ ਡਾਇਰੈਕਟਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ। ਇਹ ਕਾਰਵਾਈ ਫਰਵਰੀ 2017 ਵਿੱਚ ਤਤਕਾਲੀ ਲੈਫਟੀਨੈਂਟ ਗਵਰਨਰ ਨੂੰ ਸੌਂਪੀ ਗਈ ਜਾਂਚ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।
ਹੁਕਮ 'ਚ ਕੀ ਕਿਹਾ ਗਿਆ?: ਜਾਂਚ ਕਮੇਟੀ ਨੇ ਪਾਇਆ ਕਿ ਠੇਕੇ ’ਤੇ ਕੀਤੀਆਂ 223 ਭਰਤੀਆਂ ਨਿਯਮਾਂ ਅਨੁਸਾਰ ਨਹੀਂ ਸਨ। ਡੀਸੀਡਬਲਿਊ ਵੱਲੋਂ ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਨਿਯੁਕਤੀ ਨਿਰਧਾਰਿਤ ਨਿਯਮਾਂ ਅਨੁਸਾਰ ਅਨਿਯਮਿਤ ਸੀ। ਇਸ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਮਾਨਯੋਗ ਐਲ.ਜੀ.ਦੀ ਪ੍ਰਵਾਨਗੀ ਨਹੀਂ ਲਈ ਗਈ, ਇਸ ਤੋਂ ਇਲਾਵਾ ਡੀ.ਸੀ.ਡਬਲਿਊ. ਕਰਮਚਾਰੀਆਂ ਦੇ ਮਿਹਨਤਾਨੇ ਅਤੇ ਭੱਤਿਆਂ ਵਿੱਚ ਵਾਧਾ ਬਿਨਾਂ ਕਿਸੇ ਜਾਇਜ਼ ਅਤੇ ਨਿਰਧਾਰਤ ਪ੍ਰਕਿਰਿਆਵਾਂ ਦੀ ਉਲੰਘਣਾ ਕਰਕੇ ਕੀਤਾ ਗਿਆ ਸੀ, ਜਿਸ 'ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ।
- ਤੇਲੰਗਾਨਾ: ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਖ਼ਿਲਾਫ਼ ਚੋਣ ਕਮਿਸ਼ਨ ਨੇ ਕੀਤੀ ਕਾਰਵਾਈ, 48 ਘੰਟੇ ਨਹੀਂ ਕਰ ਸਕਣਗੇ ਚੋਣ ਪ੍ਰਚਾਰ - KCR Ban for Campaigning
- ਭੋਪਾਲ ਦੇ ਸਕੂਲ 'ਚ 8 ਸਾਲਾ ਵਿਦਿਆਰਥਣ ਨਾਲ ਬਲਾਤਕਾਰ, ਬੱਚੀ ਨੇ ਵੀਡੀਓ ਕਾਲ 'ਤੇ ਮਾਂ ਨੂੰ ਦੱਸੀ ਆਪਣੀ ਆਪਬੀਤੀ, SIT ਕਰੇਗੀ ਜਾਂਚ - Girl molested in school
- ਦਿੱਲੀ ਐੱਨਸੀਆਰ ਦੇ ਸਕੂਲਾਂ 'ਚ ਬੰਬ ਦੀ ਧਮਕੀ ਵਾਲੀ ਫਰਜ਼ੀ ਈਮੇਲ ਸਕੂਲਾਂ ਵਿੱਚ ਦਹਿਸ਼ਤ ਦਾ ਮਾਹੌਲ, LG ਨੇ ਮੰਗੀ ਰਿਪੋਰਟ - Delhi Schools Bomb Threat
ਕੌਣ ਹੈ ਸਵਾਤੀ ਮਾਲੀਵਾਲ ਜਿਸ 'ਤੇ ਇਲਜ਼ਾਮ ਹਨ? : ਸਵਾਤੀ ਮਾਲੀਵਾਲ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਹੈ। ਜਨਵਰੀ ਮਹੀਨੇ 'ਚ ਆਮ ਆਦਮੀ ਪਾਰਟੀ ਦੀ ਤਰਫੋਂ ਉਨ੍ਹਾਂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਮਹਿਲਾ ਕਮਿਸ਼ਨ 'ਚ ਚੇਅਰਮੈਨ ਦਾ ਅਹੁਦਾ ਖਾਲੀ ਹੈ। ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਸਵਾਤੀ ਮਾਲੀਵਾਲ ਦੇ ਚੇਅਰਮੈਨ ਦੇ ਕਾਰਜਕਾਲ ਦੌਰਾਨ ਨਿਯਮਾਂ ਨੂੰ ਛਿੱਕੇ ਟੰਗ ਕੇ ਇਹ ਭਰਤੀਆਂ ਕੀਤੀਆਂ ਗਈਆਂ ਹਨ।