ਲਖਨਊ : ਕੁਵੈਤ ਦੇ ਮੰਗਾਫ ਸ਼ਹਿਰ 'ਚ ਬੁੱਧਵਾਰ ਸਵੇਰੇ ਇਕ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ 'ਚ ਮਾਰੇ ਗਏ 42 ਭਾਰਤੀਆਂ 'ਚੋਂ ਤਿੰਨ ਯੂ.ਪੀ. ਦੇ ਨਿਵਾਸੀ ਦੱਸੇ ਜਾਂਦੇ ਹਨ। ਇਹ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਯੋਗੀ ਸਰਕਾਰ ਹਰਕਤ ਵਿੱਚ ਆ ਗਈ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸੂਬੇ ਦੇ ਉੱਚ ਅਧਿਕਾਰੀ ਵਿਦੇਸ਼ ਮੰਤਰਾਲੇ ਅਤੇ ਕੁਵੈਤ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਯੂਪੀ ਦੇ ਪ੍ਰਵੀਨ ਮਾਧਵ ਸਿੰਘ (ਵਾਰਾਨਸੀ), ਜੈਰਾਮ ਗੁਪਤਾ (ਗੋਰਖਪੁਰ) ਅਤੇ ਅੰਗਦ ਗੁਪਤਾ (ਗੋਰਖਪੁਰ) ਸ਼ਾਮਲ ਹਨ। ਇਸ ਤੋਂ ਇਲਾਵਾ ਘਟਨਾ 'ਚ ਜ਼ਖਮੀ ਹੋਏ ਹੋਰ ਲੋਕਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸ ਦੇਈਏ ਕਿ ਮੰਗਾਫ ਸ਼ਹਿਰ ਵਿੱਚ ਇੱਕ ਬਹੁਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ 42 ਭਾਰਤੀਆਂ ਸਮੇਤ ਕੁੱਲ 49 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਭਾਰਤ ਸਰਕਾਰ ਨੇ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੂੰ ਕੁਵੈਤ ਭੇਜਿਆ ਹੈ। ਮਰਨ ਵਾਲੇ ਜ਼ਿਆਦਾਤਰ ਕੇਰਲ ਅਤੇ ਤਾਮਿਲਨਾਡੂ ਦੇ ਵਾਸੀ ਹਨ। ਤਾਜ਼ਾ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੋਕ ਯੂਪੀ ਦੇ ਵੀ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀਆਂ ਹਦਾਇਤਾਂ 'ਤੇ ਸੂਬੇ ਦੇ ਉੱਚ ਅਧਿਕਾਰੀ ਕੁਵੈਤ ਸਥਿਤ ਭਾਰਤੀ ਦੂਤਾਵਾਸ ਅਤੇ ਨਵੀਂ ਦਿੱਲੀ ਸਥਿਤ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ 'ਚ ਹਨ।
- ਕਾਰ-ਬਾਈਕ ਚਲਾਉਣ ਵਾਲੇ ਹੋ ਜਾਣ ਸਾਵਧਾਨ, ਇਸ ਵੱਡੀ ਗਲਤੀ ਕਾਰਨ ਹੋ ਸਕਦਾ ਹੈ 2000 ਰੁਪਏ ਦਾ ਨੁਕਸਾਨ.. - Drivers be careful
- ਲੁਧਿਆਣਾ ਪਹੁੰਚੇ ਰਾਜਾ ਵੜਿੰਗ ਦਾ ਬਿੱਟੂ ਨੂੰ ਜਬਾਵ: ਕਿਹਾ- ਮੇਰੀ ਈਡੀ ਤੋਂ ਜਾਂਚ ਕਰਵਾਉਣ ਦੀ ਬਜਾਏ ਰੇਲਵੇ ਅਤੇ ਫੂਡ ਪ੍ਰੋਸੈਸਿੰਗ 'ਤੇ ਦੇਵੇ ਧਿਆਨ - Raja Warring reached Ludhiana
- ਗੰਨੇ ਦਾ ਜੂਸ ਵੇਚ ਆਪਣੀ ਮਾਂ ਦਾ ਪੇਟ ਪਾਲ਼ ਰਹੀ ਹੈ ਇਹ ਦਲੇਰ ਕੁੜੀ, ਸੀਐੱਮ ਮਾਨ ਨਾਲ ਗੂੜ੍ਹੀ ਦੋਸਤੀ ਹੋਣ ਦਾ ਕਰ ਰਹੀ ਹੈ ਦਾਅਵਾ... - Latest news of Mansa
ਕੁਵੈਤ ਦੇ ਮੰਗਾਫ ਸ਼ਹਿਰ 'ਚ ਬੁੱਧਵਾਰ ਨੂੰ 6 ਮੰਜ਼ਿਲਾ ਇਮਾਰਤ 'ਚ ਅੱਗ ਲੱਗ ਗਈ। ਇਸ ਵਿੱਚ 49 ਮਜ਼ਦੂਰਾਂ ਦੀ ਮੌਤ ਹੋ ਗਈ। 50 ਤੋਂ ਵੱਧ ਲੋਕ ਸੜ ਗਏ ਹਨ। ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਮਰਨ ਵਾਲਿਆਂ ਵਿੱਚ 42 ਭਾਰਤੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਤਿੰਨ ਵਿਅਕਤੀ ਯੂਪੀ ਦੇ ਦੱਸੇ ਜਾਂਦੇ ਹਨ।