ETV Bharat / bharat

ਮੁੰਬਈ ਪੁਲਿਸ ਦਾ ਵੱਡਾ ਖੁਲਾਸਾ, ਜਾਣੋ ਸਲਮਾਨ ਖਾਨ ਨੂੰ ਧਮਕੀ ਵਾਲਾ ਪਲਾਨ ਕਿਵੇਂ ਬਣਾਇਆ ? - SALMAN KHAN THREATEN

ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਵਿਅਕਤੀ ਨੋਇਡਾ ਤੋਂ ਗ੍ਰਿਫਤਾਰ ਕੀਤਾ ਗਿਆ। ਨੋਇਡਾ-ਮੁੰਬਈ ਪੁਲਿਸ ਦੀ ਸਾਂਝੀ ਕਾਰਵਾਈ 'ਚ ਇਹ ਸਫ਼ਲਤਾ ਹਾਸਿਲ ਹੋਈ ਹੈ।

ਸਲਮਾਨ ਖਾਨ ਨੂੰ ਧਮਕੀ ਵਾਲਾ ਪਲਾਨ
ਸਲਮਾਨ ਖਾਨ ਨੂੰ ਧਮਕੀ ਵਾਲਾ ਪਲਾਨ (ETV BHARAT)
author img

By ETV Bharat Punjabi Team

Published : Oct 29, 2024, 12:59 PM IST

ਨਵੀਂ ਦਿੱਲੀ/ਨੋਇਡਾ— ਮੁੰਬਈ 'ਚ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਮਿਲਣੀਆਂ ਸ਼ੁਰੂ ਹੋ ਹਨ। ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਨੂੰ ਵੀ ਅਣਪਛਾਤੇ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਅਜਿਹੇ 'ਚ ਮੁੰਬਈ ਅਤੇ ਨੋਇਡਾ ਪੁਲਿਸ ਨੇ ਸਾਂਝੇ ਆਪਰੇਸ਼ਨ ਤਹਿਤ ਨੋਇਡਾ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਉਮਰ ਕਰੀਬ 24 ਸਾਲ ਦੱਸੀ ਜਾ ਰਹੀ ਹੈ। ਫਿਲਹਾਲ ਨੋਇਡਾ ਪੁਲਿਸ ਇਸ ਸੰਬੰਧ 'ਚ ਕਿਸੇ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕਰ ਰਹੀ ਹੈ ਪਰ ਮੁੰਬਈ ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਨੋਇਡਾ ਤੋਂ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਧਮਕੀ ਦੇਣ ਵਾਲਾ ਗ੍ਰਿਫਤਾਰ

ਮੁੰਬਈ ਪੁਲਿਸ ਨੇ ਕਾਲਰ ਨੂੰ ਨੋਇਡਾ ਤੋਂ ਗ੍ਰਿਫਤਾਰ ਕੀਤਾ ਹੈ। 24 ਸਾਲਾ ਨੌਜਵਾਨ ਗ੍ਰਿਫਤਾਰ ਮੁਲਜ਼ਮ ਦਾ ਨਾਂ ਮੁਹੰਮਦ ਤਇਅਬ ਦੱਸਿਆ ਜਾ ਰਿਹਾ, ਜੋ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਉਸ ਨੂੰ ਸੈਕਟਰ 39 ਥਾਣਾ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸਲਮਾਨ ਅਤੇ ਜ਼ੀਸ਼ਾਨ ਨੂੰ ਧਮਕੀ ਦੇਣ ਵਾਲੇ ਮੁਹੰਮਦ ਤਇਅਬ ਨੂੰ ਮੁੰਬਈ ਪੁਲਿਸ ਨੇ ਨੋਇਡਾ ਤੋਂ ਗ੍ਰਿਫਤਾਰ ਕਰ ਲਿਆ ਹੈ ਪਰ ਹੁਣ ਤੱਕ ਨੋਇਡਾ ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਵੀ ਗੱਲ ਨਹੀਂ ਕਹੀ ਹੈ। ਨਾ ਹੀ ਅਜਿਹੀ ਕਿਸੇ ਗ੍ਰਿਫ਼ਤਾਰੀ ਸਬੰਧੀ ਕਿਸੇ ਅਧਿਕਾਰੀ ਵੱਲੋਂ ਕੋਈ ਪ੍ਰਤੀਕਿਿਰਆ ਦਿੱਤੀ ਗਈ ਹੈ।

ਸਲਮਾਨ ਖਾਨ ਨੂੰ ਧਮਕੀ ਵਾਲਾ ਪਲਾਨ
ਸਲਮਾਨ ਖਾਨ ਨੂੰ ਧਮਕੀ ਵਾਲਾ ਪਲਾਨ (ETV BHARAT)

ਧਮਕੀ ਦੇਣ ਦਾ ਮਕਸਦ ਪੈਸੇ ਵਸੂਲਣਾ

ਪੁਲਿਸ ਮੁਤਾਬਕ ਧਮਕੀ ਦੇਣ ਵਾਲੇ ਨੌਜਵਾਨਾਂ ਦਾ ਮਕਸਦ ਪੈਸੇ ਵਸੂਲਣਾ ਸੀ। ਉਸ ਨੇ ਸਿੱਧੇ ਤੌਰ 'ਤੇ ਪੈਸੇ ਦੀ ਮੰਗ ਨਹੀਂ ਕੀਤੀ, ਪਰ ਉਸ ਦੀ ਨੀਅਤ ਕੁਝ ਇਸ ਤਰ੍ਹਾਂ ਦੀ ਸੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਧਮਕੀ ਨੂੰ ਬਹਾਨੇ ਵਜੋਂ ਵਰਤਿਆ ਤਾਂ ਜੋ ਉਹ ਸਲਮਾਨ ਖਾਨ ਤੋਂ ਪੈਸੇ ਲੈ ਸਕੇ। ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਕੀ ਇਸ ਪਿੱਛੇ ਕੋਈ ਹੋਰ ਕਾਰਨ ਸੀ?।

ਫਿਲਮ ਇੰਡਸਟਰੀ 'ਚ ਸੁਰੱਖਿਆ ਨੂੰ ਲੈ ਕੇ ਚਿੰਤਾ

ਇਸ ਘਟਨਾ ਤੋਂ ਬਾਅਦ ਫਿਲਮ ਇੰਡਸਟਰੀ 'ਚ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਹੋਰ ਵਧ ਗਈਆਂ ਹਨ। ਬਾਲੀਵੁੱਡ ਸਿਤਾਰਿਆਂ ਨੂੰ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ ਪਰ ਅਜਿਹੀਆਂ ਘਟਨਾਵਾਂ ਨੇ ਉਨ੍ਹਾਂ ਦੀ ਸੁਰੱਖਿਆ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਸਲਮਾਨ ਖਾਨ ਦੇ ਪ੍ਰਸ਼ੰਸਕਾਂ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਹੈ ਅਤੇ ਪੁਲਿਸ ਨੂੰ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਸੂਤਰਾਂ ਦੀ ਮੰਨੀਏ ਤਾਂ ਸਲਮਾਨ ਖਾਨ ਅਤੇ ਜੀਸ਼ਾਨ ਸਿੱਦੀਕੀ ਨੂੰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁੱਕਰਵਾਰ ਨੂੰ ਸਲਮਾਨ ਖਾਨ ਅਤੇ ਜੀਸ਼ਾਨ ਖਾਨ ਨੂੰ ਧਮਕੀਆਂ ਮਿਲੀਆਂ ਸਨ ਅਤੇ ਐਤਵਾਰ ਨੂੰ ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਕਾਰਪੈਂਟਰ ਦਾ ਕੰਮ ਕਰਦਾ ਹੈ ਅਤੇ ਮੂਲ ਰੂਪ ਵਿੱਚ ਬਰੇਲੀ ਦਾ ਰਹਿਣ ਵਾਲਾ ਹੈ। ਫਿਲਹਾਲ ਉਹ ਦਿੱਲੀ 'ਚ ਰਹਿ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.