ਹੈਦਰਾਬਾਦ: ਕੁਰਸੀ ਅਤੇ ਸੱਤਾ ਨੂੰ ਹੱਥ 'ਚ ਰੱਖਣ ਅਤੇ ਹਾਸਿਲ ਕਰਨ ਲਈ ਸਿਆਸਤਦਾਨ ਵੀ ਅਕਸਰ ਹੀ ਸਾਮ,ਦਾਮ,ਦੰਡ,ਭੇਦ ਦੀ ਵਰਤੋਂ ਕਰਦੇ ਹਨ। ਅਜਿਹਾ ਹੀ ਵੱਡਾ ਦਾਅ ਹੁਣ ਸ਼੍ਰੋਮਣੀ ਅਕਾਲੀ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਖਬੀਰ ਬਾਦਲ ਦੇ ਖਾਸ ਰਹੇ ਬਲਵਿੰਦਰ ਸਿੰਘ ਭੂੰਦੜ 'ਤੇ ਖੇਡਿਆ।ਸ਼੍ਰੋਮਣੀ ਅਕਾਲੀ ਦਲ ‘ਚ ਅੰਦਰੂਨੀ ਕਲੇਸ਼ ਦਰਮਿਆਨ ਪਾਰਟੀ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜ਼ਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਦਿੱਤੀ।
ਕੌਣ ਨੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ: ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਲਿਆ ਗਿਆ ਹੈ ਜਦੋਂ ਪਾਰਟੀ ਦਾ ਅੰਦਰੂਨੀ ਕਲੇਸ਼ ਕਾਫੀ ਜ਼ਿਆਦਾ ਵੱਧ ਗਿਆ ਹੈ ਤੇ ਪਾਰਟੀ ਦੀ 30 ਅਗਸਤ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਲਏ ਗਏ ਇਸ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਨੂੰ ਵੀ ਜ਼ਾਹਿਰ ਕੀਤਾ ਹੈ ਕਿ ਪਾਰਟੀ ਵੱਡੇ ਫੈਸਲੇ ਲੈਣ ਲਈ ਤਿਆਰ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਭਾਗੀ ਧੜੇ ਦਾ ਕਹਿਣਾ ਹੈ ਕਿ ਬਲਵਿੰਦਰ ਸਿੰਘ ਭੂੰਦੜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਹਨ ਤੇ ਉਨ੍ਹਾਂ ਨੂੰ ਸਿਰਫ਼ ਇੱਕ ਮੋਹਰਾ ਬਣਾਇਆ ਗਿਆ ਹੈ। ਦੱਸਣਯੋਗ ਹੈ ਕਿ ਅਜੇ ਤੱਕ ਸੁਖਬੀਰ ਬਾਦਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਤੇ ਭੂੰਦੜ ਨੂੰ ਕਾਰਜ਼ਕਾਰੀ ਪ੍ਰਧਾਨ ਚੁਣਿਆ ਗਿਆ ਹੈ।
ਬਲਵਿੰਦਰ ਸਿੰਘ ਭੂੰਦੜ ਦਾ ਸਿਆਸੀ ਸਫ਼ਰ
1.ਬਲਵਿੰਦਰ ਸਿੰਘ ਦਾ ਜਨਮ ਮਾਨਸਾ ਜਿਲ੍ਹੇ ‘ਚ ਸਰਦੂਲਗੜ੍ਹ ਦੇ ਪਿੰਡ ਭੂੰਦੜ ‘ਚ ਹੋਇਆ।
2. ਬਲਵਿੰਦਰ ਸਿੰਘ ਭੂੰਦੜ ਸ਼ੁਰੂ ਤੋਂ ਹੀ ਰਾਜਨੀਤੀ ਦੀ ਦੁਨੀਆਂ ‘ਚ ਸਰਗਰਮ ਰਹੇ। ਉਨ੍ਹਾਂ ਨੇ ਪਿੰਡ ਦੀ ਸਰਪੰਚੀ ਤੋਂ ਸਿਆਸੀ ਸਫ਼ਰ ਸ਼ੁਰੂ ਕੀਤਾ ਅਤੇ 1964 ਤੋਂ ਲੈ ਕੇ 1972 ਤੱਕ ਉਨ੍ਹਾਂ ਨੇ ਸਰਪੰਚੀ ਕੀਤੀ।
3. ਬਲਵਿੰਦਰ ਸਿੰਘ ਭੂੰਦੜ 5 ਵਾਰ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ। ਉਹ ਲਗਾਤਾਰ ਚਾਰ ਵਾਰ 1972-1977, 1977-1980, 1980-1982 ਤੇ 1982-1987 ਵਿੱਚ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ। ਇਸ ਦੌਰਾਨ ਉਹ ਪੰਜਾਬ ਦੇ ਕੈਬਨਿਟ ਮੰਤਰੀ ਵੀ ਬਣੇ।
4. ਉਨ੍ਹਾਂ ਨੇ ਖੇਤੀਬਾੜੀ, ਜੰਗਲਾਤ ਅਤੇ ਭੂਮੀ ਸੰਭਾਲ ਲਈ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾਈਆਂ।
5. ਭੂੰਦੜ 2002-2007 ਵਿੱਚ ਇੱਕ ਵਾਰ ਫਿਰੀ ਸਰਦੂਲਗੜ੍ਹ ਤੋਂ ਵਿਧਾਇਕ ਚੁਣੇ ਗਏ।
6. ਭੂੰਦੜ ਦੋ ਵਾਰ ਰਾਜ ਸਭਾ ਮੈਂਬਰ ਵੀ ਚੁਣੇ ਗਏ।1998 ਵਿੱਚ ਉਹ ਪਹਿਲੀ ਵਾਰ ਰਾਜ ਸਭਾ ਮੈਂਬਰ ਬਣੇ। ਸਾਲ 2010 ਤੋਂ 2016 ਤੱਕ ਉਹ ਫਿਰ ਰਾਜ ਸਭਾ ਮੈਂਬਰ ਵਜੋਂ ਚੁਣੇ ਗਏ।
7. ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਵੀ ਰਹਿ ਚੁੱਕੇ ਹਨ।
ਬਲਵਿੰਦਰ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਪਰ ਬਾਗੀ ਧੜੇ ਦੀ ਨਰਾਜ਼ਗੀ ਹਾਲੇ ਵੀ ਬਰਕਰਾਰ ਹੈ।
ਕਿਉਂ ਲਿਆ ਵੱਡਾ ਫੈਸਲਾ?: ਸ਼੍ਰੋਮਣੀ ਅਕਾਲੀ ਦਲ ਨੇ ਉਸ ਸਮੇਂ ਵੱਡਾ ਫੈਸਲਾ ਲਿਆ ਜਦੋਂ ਪਾਰਟੀ ਖੇਰੂੰ-ਖੇਰੂੰ ਹੁੰਦੀ ਦਿਖਾਈ ਦੇ ਰਹੀ ਹੈ। ਇਸ ਸਮੇਂ ਪਾਰਟੀ ਦਾ ਅੰਦਰੂਨੀ ਕਲੇਸ਼ ਸਿਖ਼ਰਾਂ 'ਤੇ ਹੈ। ਇਸ ਤੋਂ ਇਲਾਵਾ ਪਾਰਟੀ ਦੀ 30 ਅਗਸਤ ਦੀ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਲਏ ਗਏ ਇਸ ਫੈਸਲੇ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਲੀ ਰਣਨੀਤੀ ਨੂੰ ਵੀ ਜ਼ਾਹਿਰ ਕੀਤਾ ਹੈ ਕਿ ਪਾਰਟੀ ਵੱਡੇ ਫੈਸਲੇ ਲੈਣ ਲਈ ਤਿਆਰ ਹੈ। ਤੁਹਾਨੂੰ ਦੱਸ ਦਈਏ ਕਿ ਕੱਲ੍ਹ ਅਕਾਲ ਤਖਤ ਸਾਹਿਬ ਉਤੇ ਸਿੰਘ ਸਹਿਬਾਨ ਦੀ ਇਕੱਤਰਤਾ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਸਪਸ਼ਟੀਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪਿਛਲੇ ਦਿਨੀਂ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਆਗੂਆਂ ਨੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਮੰਗ ਰੱਖੀ ਸੀ। ਇਸ ਤੋਂ ਬਾਅਦ ਬਾਗੀ ਧੜੇ ਨੇ ਅਕਾਲ ਤਖਤ ਸਾਹਿਬ ਉਤੇ ਮੰਗ ਪੱਤਰ ਦੇ ਕੇ ਸੁਖਬੀਰ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਹੁਣ ਭਲਕੇ ਅਕਾਲ ਤਖਤ ਸਾਹਿਬ ਉਤੇ ਇਸ ਸਬੰਧੀ ਕੋਈ ਫੈਸਲਾ ਆ ਸਕਦਾ ਹੈ। ਜ਼ਿਕਰੇਖਾਸ ਹੈ ਕਿ ਪਹਿਲਾਂ ਹੀ ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਕੇ ਕਈ ਸੰਕੇਤ ਦਿੱਤੇ ਹਨ। ਅਜਿਹੇ 'ਚ ਹੁਣ ਇਹੀ ਚਰਚਾ ਛਿੜ ਗਈ ਹੈ ਕਿ ਇਕ ਤਰ੍ਹਾਂ ਨਾਲ ਸੁਖਬੀਰ ਵੱਲੋਂ ਪ੍ਰਧਾਨਗੀ ਤੋਂ ਲਾਂਭੇ ਹੋਣ ਲਈ ਮਨ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
- 8. ਬਲਵਿੰਦਰ ਸਿੰਘ ਭੂੰਦੜ ਹੋਣਗੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ - Bhunder working president SAD
- ਪਰਦੀਪ ਕਲੇਰ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਦਾ ਆਇਆ ਵੱਡਾ ਬਿਆਨ, ਦਿੱਤੀ ਇਹ ਚਿਤਾਵਨੀ - sukhbir singh badal
- ਸ਼੍ਰੋ੍ਮਣੀ ਅਕਾਲੀ ਦਲ ਦਾ ਬਾਗੀ ਧੜੇ 'ਤੇ ਵੱਡਾ ਐਕਸ਼ਨ, ਇੰਨ੍ਹਾਂ ਅੱਠ ਲੀਡਰਾਂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ - Akali Dal Action on rebel leaders
- ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਿਆ, ਪਹਿਲੇ ਬਿਆਨ 'ਚ ਆਖੀ ਵੱਡੀ ਗੱਲ.... - sukhbir badal appear akal takht