ETV Bharat / bharat

ਅਮਿਤ ਸ਼ਾਹ ਦੇ ਬਿਆਨ 'ਤੇ ਭੜਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ; ਬੋਲੇ- ਪੰਜਾਬੀਆਂ ਨੂੰ ਨਾ ਦਿਓ ਧਮਕੀ ਇਹ ਧਮਕੀਆਂ ਤੋਂ ਨਹੀਂ ਡਰਨ ਵਾਲੇ - Lok Sabha Elections 2024

author img

By ETV Bharat Punjabi Team

Published : May 28, 2024, 2:38 PM IST

Updated : May 28, 2024, 3:14 PM IST

ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਾਂਝੀ ਪ੍ਰੈੱਸ ਕਾਫਰੰਸ ਕੀਤੀ ਗਈ। ਪੜ੍ਹੋ ਪੂਰੀ ਖਬਰ...

Lok Sabha Elections 2023
ਅਮਿਤ ਸ਼ਾਹ ਦੇ ਬਿਆਨ 'ਤੇ ਭੜਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ (Etv Bharat Repoter)

ਬਠਿੰਡਾ: ਪਿਛਲੇ ਦਿਨ੍ਹੀਂ ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਗਈ ਬਿਆਨਬਾਜ਼ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਜਿਸ ਢੰਗ ਨਾਲ ਭਾਜਪਾ ਦੇ ਦੋਵੇਂ ਕੈਬਨਿਟ ਮੰਤਰੀਆਂ ਵੱਲੋਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੂੰ ਤੋੜਨ ਦੀਆਂ ਗੱਲਾਂ ਆਖੀਆਂ ਗਈਆਂ ਹਨ, ਇਹਨਾਂ ਧਮਕੀਆਂ ਤੋਂ ਨਾ ਹੀ ਪੰਜਾਬੀ ਡਰਨ ਵਾਲੇ ਹਨ ਅਤੇ ਨਾ ਹੀ ਭਾਜਪਾ ਨੂੰ ਪੰਜਾਬ ਵਿੱਚ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੌੜਨ ਦਾ ਪੰਜਾਬੀ ਮੌਕਾ ਦੇਣਗੇ।

'ਕੇਂਦਰੀ ਏਜੰਸੀਆਂ ਰਾਹੀਂ 'ਆਪ' ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਕੀਤਾ ਜਾ ਰਿਹਾ ਹੈ ਤੰਗ ਪਰੇਸ਼ਾਨ': ਉਹਨਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਪੰਜਾਬ ਦੇ ਬਣਦੇ ਫੰਡਾਂ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਰੋਕਿਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ 300 ਯੂਨਿਟ ਹਰ ਘਰ ਨੂੰ ਮੁਫਤ ਦਿੱਤੀ ਜਾ ਰਹੀ ਹੈ।

'ਭਾਜਪਾ ਵੱਲੋਂ ਦਿੱਤੇ ਜਾ ਰਹੇ ਹਨ ਪੁੱਠੇ ਸਿੱਧੇ ਬਿਆਨ': ਇਸ ਦੇ ਨਾਲ ਹੀ ਮੈਡੀਕਲ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ ਆਮ ਆਦਮੀ ਸਰਕਾਰ ਦੇ ਕਾਰਜਾਂ ਨੂੰ ਵੇਖਦੇ ਹੋਏ ਵੱਡੀ ਪੱਧਰ ਤੇ ਪੰਜਾਬ ਵਿੱਚੋਂ ਮਿਲ ਰਹੇ ਸਮਰਥਨ ਤੋਂ ਬਖਲਾਈ ਭਾਜਪਾ ਵੱਲੋਂ ਅਜਿਹੇ ਪੁੱਠੇ ਸਿੱਧੇ ਬਿਆਨ ਦਿੱਤੇ ਜਾ ਰਹੇ ਹਨ ਕਿ ਉਹਨਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤੋੜਿਆ ਜਾਵੇਗਾ ਪਰ ਅਜਿਹਾ ਹਰਗਿਜ਼ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ ਕਿਉਂਕਿ 92 ਐਮਐਲਏ ਦੇ ਕੇ ਲੋਕਾਂ ਵੱਲੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਗਈ ਹੈ ਅਤੇ ਹੁਣ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਜਦੋਂ ਇੱਕ ਵੀ ਸੀਟ ਆਉਂਦੀ ਨਜ਼ਰ ਨਹੀਂ ਆ ਰਹੀ ਤਾਂ ਉਹਨਾਂ ਵੱਲੋਂ ਇਹ ਜੀਆਂ ਬੇਤੁਕੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬੀ ਸਭ ਕੁਝ ਸਮਝਦੇ ਹਨ ਅਤੇ ਉਹ ਭਾਜਪਾ ਦੇ ਇਹਨਾਂ ਕੋਜੀਆਂ ਹਰਕਤਾਂ ਦਾ ਜਲਦ ਹੀ ਜਵਾਬ ਦੇਣਗੇ।

Last Updated : May 28, 2024, 3:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.