ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ 'ਚ ਹੋਟ ਸੀਟ ਬਣੀ ਨਵੀਂ ਦਿੱਲੀ ਖੇਤਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਰਵਿੰਦ ਕੇਜਰੀਵਾਲ ਸ਼ਨੀਵਾਰ ਨੂੰ ਜਦੋਂ ਇਲਾਕੇ 'ਚ ਚੋਣ ਪ੍ਰਚਾਰ ਲਈ ਜਾ ਰਹੇ ਸਨ ਤਾਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾ ਕੇ 'ਹਾਏ-ਹਾਏ ਕੇਜਰੀਵਾਲ' ਦੇ ਨਾਅਰੇ ਵੀ ਲਾਏ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਕਾਰ ਚਲਾ ਰਹੇ ਡਰਾਈਵਰ ਨੇ ਰਫਤਾਰ ਵਧਾ ਦਿੱਤੀ, ਜਿਸ 'ਚ 2 ਲੋਕ ਜ਼ਖਮੀ ਹੋ ਗਏ। ਹੁਣ ਇਸ ਮਾਮਲੇ 'ਤੇ ਭਾਜਪਾ ਅਤੇ ਆਮ ਆਦਮੀ ਪਾਰਟੀ ਆਹਮੋ-ਸਾਹਮਣੇ ਆ ਗਈਆਂ ਹਨ। ਹਾਲਾਂਕਿ ਦਿੱਲੀ ਪੁਲਿਸ ਨੇ ਪਥਰਾਅ ਦੀ ਘਟਨਾ ਤੋਂ ਇਨਕਾਰ ਕੀਤਾ ਹੈ।
हार के डर से बौखलाई BJP, अपने गुंडों से करवाया अरविंद केजरीवाल जी पर हमला‼️
— AAP (@AamAadmiParty) January 18, 2025
BJP प्रत्याशी प्रवेश वर्मा के गुंडों ने चुनाव प्रचार करते वक्त अरविंद केजरीवाल जी पर ईंट-पत्थर से हमला कर उन्हें चोट पहुंचाने की कोशिश की ताकि वो प्रचार ना कर सकें।
बीजेपी वालों, तुम्हारे इस कायराना… pic.twitter.com/QcanvqX8fB
‘ਕੇਜਰੀਵਾਲ ਉੱਤੇ ਕਰਵਾਇਆ ਹਮਲਾ’
ਭਾਜਪਾ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਕਾਰ ਨਾਲ ਜਿਹੜੇ ਲੋਕਾਂ ਨੂੰ ਟੱਕਰ ਮਾਰੀ ਹੈ ਉਹ ਆਮ ਲੋਕ ਸਨ। ਉਨ੍ਹਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਦਕਿ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਹਾਰ ਦੇ ਡਰੋਂ ਘਬਰਾ ਗਈ ਹੈ। ਉਨ੍ਹਾਂ ਦੇ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ 'ਤੇ ਪੱਥਰ ਸੁੱਟੇ, ਪਾਰਟੀ ਨੇ ਭਾਜਪਾ ਉਮੀਦਵਾਰ ਪਰਵੇਸ਼ ਵਰਮਾ 'ਤੇ ਇਲਜ਼ਾਮ ਲਗਾਇਆ ਕਿ ਉਨ੍ਹਾਂ ਦੇ ਗੁੰਡਿਆਂ ਨੇ ਚੋਣ ਪ੍ਰਚਾਰ ਦੌਰਾਨ ਅਰਵਿੰਦ ਕੇਜਰੀਵਾਲ 'ਤੇ ਇੱਟਾਂ-ਪੱਥਰਾਂ ਨਾਲ ਹਮਲਾ ਕਰਵਾਕੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਉਹ ਪ੍ਰਚਾਰ ਨਾ ਕਰ ਸਕਣ।
सवाल पूछती जनता पर @ArvindKejriwal ने अपनी गाड़ी से 2 युवाओं को मारी टक्कर ।दोनों को लेडी हार्डिंग हॉस्पिटल ले कर गए हैं । हार सामने देखकर लोगों की जान की क़ीमत ही भूल गए ।
— Parvesh Sahib Singh (@p_sahibsingh) January 18, 2025
मैं हॉस्पिटल जा रहा हूँ । pic.twitter.com/IntWoqMCDP
2 ਲੋਕ ਹੋਏ ਜ਼ਖ਼ਮੀ
ਹਾਲਾਂਕਿ, ਭਾਜਪਾ ਉਮੀਦਵਾਰ ਪ੍ਰਵੇਸ਼ ਵਰਮਾ ਦਾ ਕਹਿਣਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਆਪਣੀ ਕਾਰ ਨਾਲ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਜਦੋਂ ਜਨਤਾ ਸਵਾਲ ਪੁੱਛ ਰਹੀ ਸੀ। ਦੋਵਾਂ ਨੂੰ ਲੇਡੀ ਹਾਰਡਿੰਗ ਹਸਪਤਾਲ ਲਿਜਾਇਆ ਗਿਆ ਹੈ। ਹਾਰ ਦੇ ਡਰ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਦੀ ਜਾਨ ਦੀ ਕੀਮਤ ਭੁੱਲ ਗਏ ਹਨ। ਪ੍ਰਵੇਸ਼ ਵਰਮਾ ਖੁਦ ਜ਼ਖਮੀਆਂ ਨੂੰ ਦੇਖਣ ਲਈ ਲੇਡੀ ਹਾਰਡਿੰਗ ਹਸਪਤਾਲ ਪਹੁੰਚੇ।
#WATCH | Delhi: Aam Aadmi Party alleged that the convoy of party national convener Arvind Kejriwal was attacked by BJP workers in New Delhi Constituency today
— ANI (@ANI) January 18, 2025
(Source: AAP) pic.twitter.com/wBFsnZqvmT
ਨਵੀਂ ਦਿੱਲੀ ਵਿਧਾਨ ਸਭਾ ਨੂੰ ਦਿੱਲੀ ਦੀਆਂ ਹਾਈ ਪ੍ਰੋਫਾਈਲ ਵਿਧਾਨ ਸਭਾ ਸੀਟਾਂ ਵਿੱਚੋਂ ਗਿਣਿਆ ਜਾਂਦਾ ਹੈ। ਨਵੀਂ ਦਿੱਲੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਚੋਣ ਲੜ ਰਹੇ ਹਨ। ਜਦਕਿ ਭਾਜਪਾ ਨੇ ਇਸ ਸੀਟ ਤੋਂ ਪ੍ਰਵੇਸ਼ ਵਰਮਾ ਨੂੰ ਮੈਦਾਨ 'ਚ ਉਤਾਰਿਆ ਹੈ। ਸੰਦੀਪ ਦੀਕਸ਼ਿਤ ਵੀ ਕਾਂਗਰਸ ਦੀ ਟਿਕਟ 'ਤੇ ਚੋਣ ਮੈਦਾਨ 'ਚ ਹਨ। ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਤੋਂ ਪਹਿਲਾਂ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੇ ਇਸ ਸੀਟ 'ਤੇ ਜਿੱਤ ਯਕੀਨੀ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।