ਨਵੀਂ ਦਿੱਲੀ: ਜੰਮੂ-ਕਸ਼ਮੀਰ ਦੀ ਡੋਡਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿਰਾਜ ਮਲਿਕ ਦੀ ਜਿੱਤ ਨੇ ਪਾਰਟੀ ਲਈ ਨਵਾਂ ਅਧਿਆਏ ਖੋਲ੍ਹ ਦਿੱਤਾ ਹੈ। ਇਹ ਜਿੱਤ ਨਾ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਹੈ, ਸਗੋਂ ਇਹ ਪਾਰਟੀ ਦੇ ਜੰਮੂ-ਕਸ਼ਮੀਰ 'ਚ ਦਾਖ਼ਲੇ ਦੀ ਨਿਸ਼ਾਨਦੇਹੀ ਵੀ ਕਰਦੀ ਹੈ। ਪਹਿਲਾਂ ਆਮ ਆਦਮੀ ਪਾਰਟੀ ਸਿਰਫ਼ ਦਿੱਲੀ, ਪੰਜਾਬ, ਗੁਜਰਾਤ ਅਤੇ ਗੋਆ ਦੀਆਂ ਵਿਧਾਨ ਸਭਾਵਾਂ ਵਿੱਚ ਹੀ ਮੌਜੂਦ ਸੀ ਪਰ ਹੁਣ ਜੰਮੂ-ਕਸ਼ਮੀਰ ਦੀ ਰਾਜਨੀਤੀ ਵਿੱਚ ਵੀ ਆਪਣੀ ਪਛਾਣ ਬਣਾਉਣ ਵਿੱਚ ਕਾਮਯਾਬ ਰਹੀ ਹੈ।
Spoke to Mehraj Malik, AAP’s star of the day… pic.twitter.com/YZqx5g88m4
— Arvind Kejriwal (@ArvindKejriwal) October 8, 2024
AAP ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਡੀਓ ਕਾਲ 'ਤੇ ਮਹਿਰਾਜ ਮਲਿਕ ਨੂੰ ਵਧਾਈ ਦਿੰਦੇ ਹੋਏ ਕਿਹਾ, 'ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਖਿਲਾਫ ਸ਼ਾਨਦਾਰ ਚੋਣ ਲੜੀ ਹੈ ਅਤੇ ਹਰ ਕਿਸੇ ਨੂੰ ਉਨ੍ਹਾਂ ਦੀ ਮਿਹਨਤ ਦਾ ਫਲ ਮਿਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ 'ਆਪ' ਦੇ ਸਾਰੇ ਮੈਂਬਰਾਂ ਦੀ ਸਖ਼ਤ ਮਿਹਨਤ ਸਦਕਾ ਇਹ ਜਿੱਤ ਸੰਭਵ ਹੋਈ ਹੈ।" ਇਸ ਦੌਰਾਨ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦਾ ਦੌਰਾ ਕਰਨ ਦਾ ਸੱਦਾ ਵੀ ਸਵੀਕਾਰ ਕਰ ਲਿਆ ਅਤੇ ਕਿਹਾ ਕਿ ਉਹ ਜਲਦੀ ਹੀ ਉੱਥੇ ਜਾਣ ਦੀ ਯੋਜਨਾ ਬਣਾਉਣਗੇ।
डोडा विधानसभा में जीत के साथ जम्मू-कश्मीर में भी @ArvindKejriwal जी की क्रांति पहुँच गई है।
— Atishi (@AtishiAAP) October 8, 2024
इस शानदार जीत के लिए बधाइयाँ @MehrajMalikAAP https://t.co/y6rY8B1JmQ
ਮਲਿਕ ਨੇ ਇਸ ਮੌਕੇ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਅਗਵਾਈ ਤੋਂ ਪ੍ਰੇਰਿਤ ਹਨ ਅਤੇ ਸਮਾਜ ਵਿੱਚ ਬਦਲਾਅ ਲਿਆਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ, "ਦਿੱਲੀ ਵਿੱਚ ਜੋ ਬਦਲਾਅ ਆਇਆ ਹੈ, ਅਸੀਂ ਉਸ ਦਿਸ਼ਾ ਵਿੱਚ ਅੱਗੇ ਵਧਣਾ ਚਾਹੁੰਦੇ ਹਾਂ। ਸਾਨੂੰ ਜੰਮੂ-ਕਸ਼ਮੀਰ ਦੇ ਲੋਕਾਂ ਲਈ ਉਮੀਦ ਦੀ ਨਵੀਂ ਕਿਰਨ ਪੈਦਾ ਕਰਨੀ ਹੋਵੇਗੀ।"
'ਆਪ' ਦੇ ਸੀਨੀਅਰ ਆਗੂਆਂ ਨੇ ਵੀ ਦਿੱਤੀ ਵਧਾਈ
AAP ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਮਲਿਕ ਨੂੰ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਪਾਰਟੀ ਲਈ ਅਹਿਮ ਮੀਲ ਪੱਥਰ ਹੈ। ਸਿਸੋਦੀਆ ਨੇ ਕਿਹਾ ਕਿ ਹੁਣ 'ਆਪ' ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾਵਾਂ 'ਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਸ ਦੇ ਨਾਲ ਹੀ ਸੰਜੇ ਸਿੰਘ ਨੇ ਟਵੀਟ ਕਰਕੇ ਕਿਹਾ, ਕਸ਼ਮੀਰ 'ਚ ਵੀ ਕ੍ਰਾਂਤੀ ਸ਼ੁਰੂ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਵੀ ਇਸ ਜਿੱਤ ਨੂੰ 'ਅਰਵਿੰਦ ਕੇਜਰੀਵਾਲ ਜੀ ਦੀ ਕ੍ਰਾਂਤੀ' ਦਾ ਹਿੱਸਾ ਦੱਸਿਆ ਹੈ।
Congratulations @MehrajMalikAAP, AAP first MLA in Jammu & Kashmir.
— Amit Mishra (@Amitjanhit) October 8, 2024
बिना पैसे और संसाधन के आम आदमी के संघर्ष के साथ ही इन्होंने चुनाव लड़ा और जीता।
🔥🔥🔥 pic.twitter.com/pZv1h2MUNX
ਇਸ ਜਿੱਤ ਤੋਂ ਸਾਫ਼ ਹੋ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਸਿਰਫ਼ ਸੱਤਾ ਹਾਸਲ ਕਰਨਾ ਨਹੀਂ ਹੈ, ਸਗੋਂ ਇੱਕ ਨਵਾਂ ਸਿਆਸੀ ਸੱਭਿਆਚਾਰ ਵਿਕਸਿਤ ਕਰਨਾ ਹੈ, ਹੁਣ ਦੇਖਣਾ ਇਹ ਹੈ ਕਿ ਮਹਿਰਾਜ ਮਲਿਕ ਆਪਣੀ ਇਸ ਜਿੱਤ ਦਾ ਕਿੰਨਾ ਲਾਭ ਉਠਾਉਂਦੇ ਹਨ ਅਤੇ ਕਸ਼ਮੀਰ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਕੀ ਠੋਸ ਕਦਮ ਚੁੱਕਦੇ ਹਨ।