ਕਰਨਾਟਕ/ਬੈਂਗਲੁਰੂ— ਕਰਨਾਟਕ ਦੀ ਰਾਜਧਾਨੀ ਬੈਂਗਲੁਰੂ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਵੀਡੀਓ ਕਾਲ ਕਰਕੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਪਰ ਇਸ ਦੌਰਾਨ ਉਸ ਨੇ ਗਲਤੀ ਨਾਲ ਫਾਹਾ ਲਗਾ ਲਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਘਟਨਾ ਬੁੱਧਵਾਰ ਨੂੰ ਬੈਂਗਲੁਰੂ ਦੇ ਬਾਗਲਾਗੁੰਟੇ ਥਾਣਾ ਖੇਤਰ 'ਚ ਵਾਪਰੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਅਮਿਤ ਕੁਮਾਰ (28) ਹੈ ਅਤੇ ਉਹ ਬਿਹਾਰ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਅਮਿਤ ਕੁਮਾਰ ਕਰੀਬ 10 ਸਾਲ ਪਹਿਲਾਂ ਬੈਂਗਲੁਰੂ ਆਇਆ ਸੀ ਅਤੇ ਇੱਥੇ ਜਿੰਮ ਟ੍ਰੇਨਰ ਵਜੋਂ ਕੰਮ ਕਰਦਾ ਸੀ। ਇਕ ਸਾਲ ਪਹਿਲਾਂ ਉਸ ਨੂੰ ਇਕ ਲੜਕੀ ਨਾਲ ਪਿਆਰ ਹੋ ਗਿਆ ਅਤੇ ਮਾਪਿਆਂ ਦੇ ਵਿਰੋਧ ਦੇ ਬਾਵਜੂਦ ਉਸ ਨੇ ਉਸ ਨਾਲ ਵਿਆਹ ਕਰ ਲਿਆ। ਵਿਆਹ ਤੋਂ ਬਾਅਦ ਜਦੋਂ ਉਸ ਦੀ ਪਤਨੀ ਨੇ ਨਰਸਿੰਗ ਦਾ ਕੋਰਸ ਕਰ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਦੋਵਾਂ ਵਿਚਾਲੇ ਤਣਾਅ ਸ਼ੁਰੂ ਹੋ ਗਿਆ।
ਜਾਣਕਾਰੀ ਮੁਤਾਬਿਕ ਉਸ ਦੀ ਪਤਨੀ ਨੇ ਉਸ ਨੂੰ ਟਾਇਮ ਨਹੀਂ ਦਿੰਦੀ ਸੀ ਅਤੇ ਜ਼ਿਆਦਾਤਰ ਆਪਣੇ ਦੋਸਤਾਂ ਨਾਲ ਫੋਨ 'ਤੇ ਗੱਲ ਕਰਦੀ ਰਹਿੰਦੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚ ਲੜਾਈ ਸ਼ੁਰੂ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਤੰਗ ਆ ਕੇ ਉਸ ਦੀ ਪਤਨੀ ਅਮਿਤ ਕੁਮਾਰ ਨੂੰ ਛੱਡ ਕੇ ਕਿਤੇ ਹੋਰ ਰਹਿਣ ਲੱਗ ਪਈ ਹੈ। ਜਦੋਂ ਉਹ ਉਸ ਤੋਂ ਵੱਖ ਰਹਿਣ ਲੱਗੀ ਤਾਂ ਅਮਿਤ ਉਸ ਨੂੰ ਫੋਨ ਕਰਕੇ ਵਾਪਸ ਆਉਣ ਦੀ ਬੇਨਤੀ ਕਰਦਾ ਸੀ।
- ਪੱਛਮੀ ਬੰਗਾਲ: ਕਾਰ-ਬੱਸ ਦੀ ਟੱਕਰ 'ਚ 4 ਦੀ ਮੌਤ, ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ - 4 Killed In Bengal Road Accident
- ਸੋਨੀਪਤ 'ਚ ਫੈਕਟਰੀ ਦਾ ਬੁਆਇਲਰ ਫਟਿਆ, ਦੋ ਦੀ ਮੌਤ, 25 ਤੋਂ ਵੱਧ ਜ਼ਖ਼ਮੀ - Boiler Blast in factory in Sonipat
- ਸਾਬਕਾ ਗਵਰਨਰ ਡਾ.ਕਮਲਾ ਦੀ ਦੇਹ ਪੰਜ ਤੱਤਾਂ 'ਚ ਵਿਲੀਨ, ਰਾਹੁਲ ਗਾਂਧੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ - Kamla Beniwal Passed Away
ਬੁੱਧਵਾਰ ਨੂੰ ਵੀ ਉਸ ਨੇ ਆਪਣੀ ਪਤਨੀ ਨੂੰ ਵੀਡੀਓ ਕਾਲ ਕੀਤੀ ਅਤੇ ਵਾਪਸ ਆਉਣ ਲਈ ਕਿਹਾ, ਪਰ ਜਦੋਂ ਉਸ ਨੇ ਵਾਪਸ ਆਉਣ ਤੋਂ ਇਨਕਾਰ ਕਰ ਦਿੱਤਾ ਤਾਂ ਅਮਿਤ ਨੇ ਉਸ ਨੂੰ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਧਮਕੀ ਦੇਣ ਦੀ ਕੋਸ਼ਿਸ਼ ਕੀਤੀ। ਪੁਲਿਸ ਦਾ ਕਹਿਣਾ ਹੈ ਕਿ ਬਦਕਿਸਮਤੀ ਨਾਲ ਉਸੇ ਫਾਹੇ ਵਿੱਚ ਗਲਾ ਘੁੱਟਣ ਕਾਰਨ ਉਸਦੀ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਬੈਂਗਲੁਰੂ ਦੇ ਵਿਕਟੋਰੀਆ ਹਸਪਤਾਲ ਭੇਜ ਦਿੱਤਾ ਗਿਆ ਹੈ। ਬਗਲਗੁੰਟੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।