ETV Bharat / bharat

ਨੋਇਡਾ 'ਚ ਟਲਿਆ ਵੱਡਾ ਹਾਦਸਾ, ਪੈਟਰੋਲ ਪੰਪ ਤੋਂ ਕੁਝ ਦੂਰੀ 'ਤੇ ਲੱਗੀ ਭਿਆਨਕ ਅੱਗ, ਦੁਕਾਨ 'ਚ ਰੱਖੇ ਸਿਲੰਡਰਾਂ 'ਚ ਹੋਏ ਧਮਾਕੇ - Fire Incident in Noida - FIRE INCIDENT IN NOIDA

ਨੋਇਡਾ 'ਚ ਵੱਡਾ ਹਾਦਸਾ ਹੋਣੋਂ ਟਲ ਗਿਆ। ਦੇਰ ਰਾਤ ਇੱਕ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਦੇਖ ਆਸ-ਪਾਸ ਦੇ ਲੋਕ ਡਰ ਗਏ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਇਹ ਹਾਦਸਾ ਪੈਟਰੋਲ ਪੰਪ ਤੋਂ ਕੁਝ ਦੂਰੀ 'ਤੇ ਵਾਪਰਿਆ। ਗਨੀਮਤ ਰਹੀ ਕਿ ਅੱਗ ਬੁਝ ਗਈ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

ਨੋਇਡਾ 'ਚ ਲੱਗੀ ਭਿਆਨਕ ਅੱਗ
ਨੋਇਡਾ 'ਚ ਲੱਗੀ ਭਿਆਨਕ ਅੱਗ (ETV BHARAT)
author img

By ETV Bharat Punjabi Team

Published : Jun 12, 2024, 8:23 AM IST

Updated : Jun 12, 2024, 8:39 AM IST

ਨੋਇਡਾ 'ਚ ਲੱਗੀ ਭਿਆਨਕ ਅੱਗ (ETV BHARAT)

ਨੋਇਡਾ/ਨਵੀਂ ਦਿੱਲੀ : ਨੋਇਡਾ ਦੇ ਸੈਕਟਰ 39 ਥਾਣਾ ਖੇਤਰ ਦੇ ਸੈਕਟਰ 37 ਵਿਚ ਸਥਿਤ ਪੁਲਿਸ ਚੌਕੀ ਦੇ ਬਿਲਕੁਲ ਕੋਲ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪੈਟਰੋਲ ਪੰਪ ਤੋਂ ਕੁਝ ਕਦਮਾਂ ਦੀ ਦੂਰੀ 'ਤੇ ਇਕ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਜਦੋਂ ਤੱਕ ਕੋਈ ਕੁਝ ਸਮਝ ਪਾਉਂਦਾ, ਉਦੋਂ ਤੱਕ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। ਘਟਨਾ ਤੋਂ ਕਾਫੀ ਦੂਰ ਤੱਕ ਲੋਕ ਅੱਗ ਅਤੇ ਧੂੰਏ ਨੂੰ ਦੇਖ ਸਕਦੇ ਸੀ।

ਸਥਾਨਕ ਲੋਕਾਂ ਵੱਲੋਂ ਅੱਗ ਬੁਝਾਉਣ ਦੇ ਯਤਨ ਕੀਤੇ ਗਏ ਪਰ ਹੌਲੀ-ਹੌਲੀ ਵਧਦੀ ਅੱਗ ਨੂੰ ਦੇਖਦਿਆਂ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਵਿਭਾਗ ਨੂੰ ਸੂਚਿਤ ਕੀਤਾ। ਪਹਿਲਾਂ ਤਾਂ ਅੱਗ ਬੁਝਾਉਣ ਲਈ ਤਿੰਨ ਗੱਡੀਆਂ ਮੌਕੇ ’ਤੇ ਪੁੱਜੀਆਂ ਪਰ ਅੱਗ ਦੀ ਸਥਿਤੀ ਨੂੰ ਦੇਖਦੇ ਹੋਏ ਅੱਠ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਅਤੇ ਬਾਅਦ ਵਿੱਚ ਪੰਜ ਹੋਰ ਗੱਡੀਆਂ ਪੁੱਜੀਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਰਾਹਤ ਦੀ ਗੱਲ ਇਹ ਹੈ ਕਿ ਇਸ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਅੱਗ ਪੂਰੀ ਤਰ੍ਹਾਂ ਬੁਝ ਚੁੱਕੀ ਹੈ।

ਦੁਕਾਨ 'ਚ ਰੱਖੇ ਸਿਲੰਡਰਾਂ ਕਾਰਨ ਭੜਕੀ ਅੱਗ: ਨੋਇਡਾ ਦੇ ਸੈਕਟਰ 37 ਪੁਲਿਸ ਚੌਕੀ ਨੇੜੇ ਸਥਿਤ ਪੈਟਰੋਲ ਪੰਪ ਦੇ ਨਾਲ ਲੱਗਦੀ ਇੱਕ ਦੁਕਾਨ ਵਿੱਚ ਮੰਗਲਵਾਰ ਦੇਰ ਰਾਤ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੂੰ ਮੌਕੇ 'ਤੇ ਭੇਜਿਆ ਗਿਆ। ਸੈਕਟਰ 39 ਥਾਣੇ ਦੇ ਇੰਚਾਰਜ ਤੇ ਚੀਫ਼ ਫਾਇਰ ਅਫ਼ਸਰ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਤੋਂ ਬਾਅਦ ਦੁਕਾਨ ਦੇ ਅੰਦਰ ਰੱਖੇ ਸਿਲੰਡਰਾਂ 'ਚ ਧਮਾਕੇ ਵੀ ਹੋਏ। ਅੱਗ ਇੰਨੀ ਭਿਆਨਕ ਸੀ ਕਿ ਅੱਗ ਦੀਆਂ ਲਪਟਾਂ ਅਤੇ ਧੂੰਆਂ ਕਾਫੀ ਦੂਰ ਤੱਕ ਦਿਖਾਈ ਦੇ ਰਿਹਾ ਸੀ। ਪੁਲਿਸ ਦਾ ਦਾਅਵਾ ਹੈ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਏਡੀਸੀਪੀ ਨੋਇਡਾ ਮਨੀਸ਼ ਕੁਮਾਰ ਮਿਸ਼ਰਾ ਦਾ ਕਹਿਣਾ ਹੈ ਕਿ ਅੱਗ ਦੀ ਰਫ਼ਤਾਰ ਹੌਲੀ ਹੋ ਗਈ ਹੈ ਅਤੇ ਇਸ 'ਤੇ ਲਗਭਗ ਕਾਬੂ ਪਾ ਲਿਆ ਗਿਆ ਹੈ। ਸਾਵਧਾਨੀ ਦੇ ਤੌਰ 'ਤੇ ਫਾਇਰ ਬ੍ਰਿਗੇਡ ਦੀਆਂ ਦੋ ਹੋਰ ਗੱਡੀਆਂ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ ਹੈ। ਕੁੱਲ ਅੱਠ ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਅੱਗ ਨਾਲ ਕਿੰਨਾ ਮਾਲੀ ਨੁਕਸਾਨ ਹੋਇਆ ਹੈ, ਇਹ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।

Last Updated : Jun 12, 2024, 8:39 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.