ਨਵੀਂ ਦਿੱਲੀ: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਦੇ ਮੁਲਜ਼ਮ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਹਫ਼ਤੇ ਵਿੱਚ ਇੱਕ ਦਿਨ ਲਈ ਹਿਰਾਸਤ ਵਿੱਚ ਪੈਰੋਲ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਹੁਕਮ ਦਿੱਤਾ। ਅਦਾਲਤ ਨੇ ਕਿਹਾ, "ਸਿਸੋਦੀਆ ਹਫ਼ਤੇ ਵਿੱਚ ਇੱਕ ਵਾਰ ਪੁਲਿਸ ਹਿਰਾਸਤ ਵਿੱਚ ਆਪਣੀ ਬੀਮਾਰ ਪਤਨੀ ਨੂੰ ਮਿਲ ਸਕਦੇ ਹਨ। ਇਸ ਦੌਰਾਨ ਡਾਕਟਰ ਵੀ ਉਨ੍ਹਾਂ ਨੂੰ ਮਿਲਣਗੇ।" ਅਦਾਲਤ ਨੇ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ 12 ਫਰਵਰੀ ਨੂੰ ਸੁਣਵਾਈ ਕਰਨ ਦਾ ਹੁਕਮ ਦਿੱਤਾ ਹੈ।
ਸੋਮਵਾਰ ਨੂੰ ਹੀ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਿਤ ਸੀਬੀਆਈ ਮਾਮਲੇ ਵਿੱਚ ਸਿਸੋਦੀਆ ਦੀ ਨਿਆਂਇਕ ਹਿਰਾਸਤ 22 ਫਰਵਰੀ ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਸਿਸੋਦੀਆ ਨੇ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਹਫਤਾਵਾਰੀ ਆਧਾਰ 'ਤੇ ਦੋ ਦਿਨ ਦੀ ਹਿਰਾਸਤੀ ਪੈਰੋਲ ਲਈ ਅਰਜ਼ੀ ਦਿੱਤੀ ਸੀ। ਉਸ ਦੀ ਪਤਨੀ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਅਦਾਲਤ ਨੇ ਨਵੰਬਰ 2023 ਵਿੱਚ ਸਿਸੋਦੀਆ ਨੂੰ ਆਪਣੀ ਪਤਨੀ ਨੂੰ ਕੁਝ ਘੰਟਿਆਂ ਲਈ ਮਿਲਣ ਦੀ ਇਜਾਜ਼ਤ ਦਿੱਤੀ ਸੀ।
- ਕਾਂਗਰਸ ਇੰਚਾਰਜ ਰੰਧਾਵਾ ਦਾ ਵਿਵਾਦਤ ਬਿਆਨ, ਕਿਹਾ- ਮਰੇ ਹੋਇਆਂ ਨੂੰ ਦਿੱਤਾ ਜਾਂਦਾ ਹੈ ਭਾਰਤ ਰਤਨ, ਅਡਵਾਨੀ ਨੂੰ ਪ੍ਰਾਣ ਪ੍ਰਤਿਸ਼ਠਾ 'ਚ ਕਿਉਂ ਨਹੀਂ ਲੈ ਕੇ ਗਏ?
- ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਦੀ ਝਾਰਖੰਡ ਫੇਰੀ, ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ 'ਚ ਹੋਣਗੇ ਸ਼ਾਮਿਲ
- ਆਪ ਨੇਤਾ ਨਹੀਂ ਚੁੱਕ ਸਕਣਗੇ ਸਹੁੰ, ਸੰਜੇ ਸਿੰਘ ਨੂੰ ਰਾਜ ਸਭਾ 'ਚ ਸਹੁੰ ਚੁੱਕਣ ਤੋਂ ਰੋਕਿਆ
- ਅੰਤਰਿਮ ਬਜਟ ਸੈਸ਼ਨ 2024: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਨਾਲ ਨਜਿੱਠਣ ਦੀ ਵਿਵਸਥਾ ਵਾਲਾ ਬਿੱਲ ਲੋਕ ਸਭਾ 'ਚ ਕੀਤਾ ਪੇਸ਼
ਦਰਅਸਲ, ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ। ਸੀਬੀਆਈ ਨੇ 25 ਨਵੰਬਰ 2022 ਨੂੰ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ ਇਸ ਤੋਂ ਪਹਿਲਾਂ 15 ਦਸੰਬਰ 2022 ਨੂੰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਅਦਾਲਤ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 7, 7ਏ ਅਤੇ 8 ਤਹਿਤ ਇਲਜ਼ਾਮ ਆਇਦ ਕੀਤੇ ਸਨ। ਪਹਿਲੀ ਚਾਰਜਸ਼ੀਟ ਵਿੱਚ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਅਦਾਲਤ ਨੇ ਨੋਟਿਸ ਲਿਆ ਹੈ, ਉਨ੍ਹਾਂ ਵਿੱਚ ਕੁਲਦੀਪ ਸਿੰਘ, ਨਰਿੰਦਰ ਸਿੰਘ, ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਅਰੁਣ ਰਾਮਚੰਦਰ ਪਿੱਲੈ, ਮੁਥੂ ਗੌਤਮ ਅਤੇ ਸਮੀਰ ਮਹਿੰਦਰੂ ਸ਼ਾਮਿਲ ਹਨ।