ਲਖੀਮਪੁਰ ਖੀਰੀ : ਬੀਤੇ ਦਿਨ ਜਿਵੇਂ ਹੀ ਭਾਰਤੀ ਜਨਤਾ ਪਾਰਟੀ ਨੇ ਲਖੀਮਪੁਰ ਖੀਰੀ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੀ ਲੋਕ ਸਭਾ ਟਿਕਟ ਦਾ ਐਲਾਨ ਕੀਤਾ ਤਾਂ ਕਿਸਾਨਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਛਾ ਗਈ। ਪਹਿਲੀ ਸੂਚੀ 'ਚ ਅਜੇ ਮਿਸ਼ਰਾ ਟੈਣੀ ਦਾ ਨਾਂ ਦੇਖ ਕੇ ਸਿਰਫ ਖੇੜੀ ਦੇ ਹੀ ਨਹੀਂ ਸਗੋਂ ਪੂਰੇ ਦੇਸ਼ ਦੇ ਕਿਸਾਨਾਂ 'ਚ ਗੁੱਸਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਲਖੀਮਪੁਰ ਖੀਰੀ ਤੋਂ ਮੁੜ੍ਹ ਟਿਕਟ ਦੇ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਹੈ।
ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਹੜਤਾਲ 'ਤੇ ਬੈਠੇ ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਟਿਕਟ ਦੇ ਕੇ ਕਿਸਾਨਾਂ ਦੇ ਦਿਲਾਂ ਨੂੰ ਠੇਸ ਪਹੁੰਚਾਈ ਹੈ। ਦੇਸ਼ ਭਰ ਦੇ ਕਿਸਾਨ ਇਸ ਦਾ ਵਿਰੋਧ ਕਰਨਗੇ ਕਿਉਂਕਿ ਅਜੇ ਮਿਸ਼ਰਾ 'ਤੇ ਲਖੀਮਪੁਰ ਖੀਰੀ 'ਚ ਟਿਕੂਨਿਆ ਹਿੰਸਾ ਕਾਂਡ 'ਚ ਕਿਸਾਨਾਂ ਦੀ ਹੱਤਿਆ ਦਾ ਦੋਸ਼ ਹੈ। ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੇ ਕਾਤਲਾਂ ਨੂੰ ਟਿਕਟਾਂ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਗਿਆ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਕਿਹਾ ਕਿ ਅਜੇ ਮਿਸ਼ਰਾ ਟੈਣੀ ਨੂੰ ਟਿਕਟ ਦੇ ਕੇ ਭਾਰਤੀ ਜਨਤਾ ਪਾਰਟੀ ਨੇ ਪੂਰੇ ਦੇਸ਼ ਦੇ ਕਿਸਾਨਾਂ ਦੇ ਹਿਰਦੇ ਵਲੂੰਧਰੇ ਹਨ। ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ। ਅੰਦੋਲਨ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੈ। ਇਸ ਦੇ ਨਾਲ ਹੀ ਅਜੇ ਮਿਸ਼ਰਾ ਟੈਣੀ ਦੀ ਟਿਕਟ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਦਾ ਵਿਰੋਧ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪਹਿਲਾਂ ਹੋਏ ਕਿਸਾਨ ਅੰਦੋਲਨ ਦੌਰਾਨ ਲਖਨਊ ਦੇ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਜੈ ਮਿਸ਼ਰਾ ਟੈਨੀ ਦੇ ਬੇਟੇ ਨੇ ਕਿਸਾਨਾਂ ਨੂੰ ਆਪਣੀ ਜੀਪ ਨਾਲ ਦਰੜ ਦਿੱਤਾ ਸੀ ਅਤੇ ਫਰਾਰ ਹੋ ਗਿਆ ਸੀ। ਇਸ ਦੋਰਾਨ ਕਈ ਕਿਸਾਨ ਇਸ ਨਾਲ ਜ਼ਖਮੀ ਹੋ ਗਏ ਅਤੇ ਕੁਝ ਦੀ ਮੌਤ ਵੀ ਹੋ ਗਈ ਸੀ। ਜਿਸ ਦਾ ਇਨਸਾਫ ਅੱਜ ਤੱਕ ਕਿਸਾਨਾਂ ਨੁੰ ਨਹੀਂ ਮਿਲਿਆ। ਇਸ ਵਾਰ ਦੇ ਅੰਦੋਲਨ ਵਿੱਚ ਇਸ ਮੰਗ ਨੂੰ ਲੈਕੇ ਵੀ ਕਿਸਾਨ ਡਟੇ ਹੋਏ ਸਨ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।