ਮੁੰਬਈ: ਮਹਾਰਾਸ਼ਟਰ ਦੇ ਬਦਲਾਪੁਰ ਦੇ ਇੱਕ ਸਕੂਲ ਵਿੱਚ ਦੋ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਘਟਨਾ ਦਾ ਬੰਬੇ ਹਾਈ ਕੋਰਟ ਨੇ ਖ਼ੁਦ ਨੋਟਿਸ ਲਿਆ ਹੈ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਬੁੱਧਵਾਰ ਨੂੰ ਲੋਕਾਂ ਨੇ ਮੁਲਜ਼ਮ ਦੇ ਘਰ 'ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਲੋਕਾਂ ਨੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ 40 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 300 ਲੋਕਾਂ ਖਿਲਾਫ ਐੱਫ.ਆਈ.ਆਰ. ਦੱਸ ਦਈਏ ਕਿ ਮੰਗਲਵਾਰ ਨੂੰ ਪਥਰਾਅ ਅਤੇ ਰੇਲ ਸੇਵਾਵਾਂ ਵਿਚ ਵਿਘਨ ਤੋਂ ਬਾਅਦ ਲਾਠੀਚਾਰਜ ਹੋਇਆ ਸੀ।
Bombay High Court takes Suo Moto cognisance of the Badlapur sexual assault against minor girls in a school case. The matter will be heard today by a division bench of Justice Revati Mohite Dere and Justice Prithviraj Chavan. pic.twitter.com/rkBb1gjb9p
— ANI (@ANI) August 22, 2024
ਜਿਨਸੀ ਸ਼ੋਸ਼ਣ ਦੀ ਘਟਨਾ ਤੋਂ ਬਾਅਦ ਲੋਕਾਂ 'ਚ ਭਾਰੀ ਗੁੱਸਾ: ਬਦਲਾਪੁਰ ਦੇ ਇੱਕ ਸਕੂਲ ਵਿੱਚ ਨਾਬਾਲਗ ਲੜਕੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਬੰਬੇ ਹਾਈ ਕੋਰਟ ਨੇ ਖੁਦ ਨੋਟਿਸ ਲਿਆ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਕਰੇਗੀ। ਬਦਲਾਪੁਰ ਦੇ ਇਕ ਨਾਮੀ ਸਕੂਲ 'ਚ ਦੋ ਵਿਦਿਆਰਥਣਾਂ ਨਾਲ ਕਥਿਤ ਤੌਰ 'ਤੇ ਜਿਨਸੀ ਸ਼ੋਸ਼ਣ ਦੀ ਘਟਨਾ ਤੋਂ ਬਾਅਦ ਲੋਕਾਂ 'ਚ ਭਾਰੀ ਗੁੱਸਾ ਹੈ।
ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ: ਲੋਕ ਮੁਲਜ਼ਮਾਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ। ਇਸ ਮਾਮਲੇ ਵਿੱਚ ਮੁਲਜ਼ਮ ਨੂੰ 17 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਜਿੱਥੋਂ ਉਸ ਨੂੰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ। ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਬੁੱਧਵਾਰ ਨੂੰ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਕਰਕੇ ਮੁੜ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਦੂਜੇ ਪਾਸੇ ਵਿਰੋਧੀ ਧਿਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਵਿਰੋਧੀ ਧਿਰ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਨਾਗਰਿਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ। ਪੁਣੇ ਵਿੱਚ ਐਨਸੀਪੀ ਦੀ ਸੰਸਦ ਮੈਂਬਰ ਸੁਪ੍ਰਿਆ ਸੁਲੇ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਅਪਰਾਧ ਵੱਧ ਰਹੇ ਹਨ।