ਹਰਿਆਣਾ: ਬਸਪਾ ਆਗੂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨਾਇਬ ਸੈਣੀ ਦੇ ਗ੍ਰਹਿ ਹਲਕੇ ਨਰਾਇਣਗੜ੍ਹ ਵਿੱਚ ਬਹੁਜਨ ਸਮਾਜ ਪਾਰਟੀ ਦੇ ਆਗੂ ਹਰਬਿਲਾਸ ਰੱਜੂਮਾਜਰਾ ਦੇ ਕਤਲ ਨੇ ਸਨਸਨੀ ਮਚਾ ਦਿੱਤੀ ਹੈ। ਆਹਲੂਵਾਲੀਆ ਪਾਰਕ ਨੇੜੇ ਹਮਲਾਵਰਾਂ ਨੇ ਬਸਪਾ ਆਗੂ ਸਮੇਤ ਤਿੰਨ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਹਰਵਿਲਾਸ ਦੇ ਸਾਥੀ ਚੰਨੂ ਅਤੇ ਇੱਕ ਹੋਰ ਸਾਥੀ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਬਸਪਾ ਆਗੂ ਦਾ ਕਤਲ
ਹਮਲਾ ਕਦੋਂ ਹੋਇਆ। ਹਮਲਾ ਕਿਸ ਨੇ ਅਤੇ ਕਿਉਂ ਕੀਤਾ? ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਚਸ਼ਮਦੀਦਾਂ ਮੁਤਾਬਕ ਚਾਰ ਤੋਂ ਪੰਜ ਹਮਲਾਵਰ ਇੱਕ ਕਾਰ ਵਿੱਚ ਆਏ ਸਨ। ਓਵਰਟੇਕ ਕਰਨ ਤੋਂ ਬਾਅਦ ਉਨ੍ਹਾਂ ਨੇ ਪਹਿਲਾਂ ਬਸਪਾ ਆਗੂ ਹਰਬਿਲਾਸ ਰੱਜੂਮਾਜਰਾ ਦੀ ਕਾਰ ਨੂੰ ਰੋਕਿਆ ਅਤੇ ਫਿਰ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।
ਸ਼ਰਾਰਤੀ ਅਨਸਰਾਂ ਨੇ ਕੀਤੀ ਫਾਇਰਿੰਗ
ਚਸ਼ਮਦੀਦਾਂ ਅਨੁਸਾਰ ਬਸਪਾ ਆਗੂ ਰੱਜੂਮਾਜਰਾ ਨੇ ਹਮਲਾਵਰਾਂ ਤੋਂ ਬਚਣ ਦੀ ਕੋਸ਼ਿਸ਼ ਕੀਤੀ, ਤਾਂ ਉਹ ਕਾਰ ਤੋਂ ਹੇਠਾਂ ਉਤਰ ਕੇ ਭੱਜਣ ਲੱਗੇ, ਪਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਹੇਠਾਂ ਸੁੱਟ ਦਿੱਤਾ ਅਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਦੋ ਸਾਥੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਕੌਣ ਸੀ ਹਰਬਿਲਾਸ ਰੱਜੂਮਾਜਰਾ?
ਹਰਿਆਣਾ ਵਿਧਾਨ ਸਭਾ ਚੋਣਾਂ 2024 ਵਿੱਚ ਹਰਬਿਲਾਸ ਰੱਜੂਮਾਜਰਾ ਨੇ ਨਰਾਇਣਗੜ੍ਹ ਸੀਟ ਤੋਂ ਬਸਪਾ-ਇਨੈਲੋ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ 28 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ। ਇਸ ਸਮੇਂ ਉਹ ਹਰਿਆਣਾ ਵਿੱਚ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਵਜੋਂ ਤਾਇਨਾਤ ਸਨ।