ETV Bharat / bharat

ਪੰਜਾਬ ਦੀਆਂ 4 ਸੀਟਾਂ 'ਤੇ ਉਪ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਾਂ ਅਤੇ ਗਿਣਤੀ - ASSEMBLY ELECTIONS 2024

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਖਬਰ...

ASSEMBLY ELECTIONS 2024
ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ (Etv Bharat)
author img

By ETV Bharat Punjabi Team

Published : Oct 15, 2024, 1:34 PM IST

Updated : Oct 15, 2024, 6:28 PM IST

ਚੰਡੀਗੜ੍ਹ: ਪੰਜਾਬ 'ਚ ਉਪ ਚੋਣਾਂ ਲਈ ਚੋਣ ਕਮਿਸ਼ਨਰ ਵੱਲੋਂ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ 'ਚ 4 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈਣੀਆਂ ਹਨ। ਇਹ ਵੋਟਾਂ 13 ਨਵੰਬਰ ਨੂੰ ਪੈਣਗੀਆਂ ਅਤੇ 23 ਨਵੰਬਰ ਨੂੰ ਇੰਨ੍ਹਾਂ ਦੇ ਨਤੀਜੇ ਆਉਣਗੇ। ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਦੀਆਂ ਚੋਣਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।

ਸੰਸਦ ਮੈਂਬਰ ਚੁਣੇ ਗਏ ਹਨ ਚਾਰ ਸੀਟਾਂ ਤੋਂ ਵਿਧਾਇਕ

ਜਿੰਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਵਿਧਾਨ ਸਭਾ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣੇ ਹਨ। ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।

ਸਾਰੀਆਂ ਪਾਰਟੀਆਂ ਨੇ ਇੰਚਾਰਜ ਕੀਤੇ ਨਿਯੁਕਤ

ਸਿਆਸੀ ਪਾਰਟੀਆਂ ਵੀ ਚਾਰ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ 'ਚ ਰੁੱਝੀਆਂ ਹੋਈਆਂ ਹਨ। ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਦੋ ਦਿਨ ਪਹਿਲਾਂ ਹੋਈ ਹੈ। ਇਸੇ ਤਰ੍ਹਾਂ ਕਾਂਗਰਸ ਨੇ ਉਪ ਚੋਣਾਂ ਲਈ ਰਣਨੀਤੀ ਬਣਾ ਲਈ ਹੈ। ਉਥੇ ਹੀ ਭਾਜਪਾ ਦੀਆਂ ਵੀ ਤਿਆਰੀਆਂ ਮੁਕੰਮਲ ਹਨ। ਇਸ ਦੇ ਨਾਲ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਵੱਲੋਂ ਇਲਾਕੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਚਾਰੇ ਸਰਕਲਾਂ ਦਾ ਦੌਰਾ ਕਰ ਚੁੱਕੇ ਹਨ।

Last Updated : Oct 15, 2024, 6:28 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.