ਨਵੀਂ ਦਿੱਲੀ: ਕੇਂਦਰੀ ਜਾਂਚ ਏਜੰਸੀ ਸੀਬੀਆਈ ਦੀ ਟੀਮ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਅਧਿਕਾਰੀ ਹਰਸ਼ ਮੰਡੇਰ ਦੇ ਘਰ ਅਤੇ ਹੋਰ ਥਾਵਾਂ 'ਤੇ ਤਲਾਸ਼ੀ ਮੁਹਿੰਮ ਚਲਾਉਣ ਅਤੇ ਜਾਣਕਾਰੀ ਇਕੱਠੀ ਕਰਨ ਪਹੁੰਚੀ। ਹਾਲਾਂਕਿ ਮਾਮਲਾ ਕੀ ਹੈ ਅਤੇ ਕਿਹੜੇ ਦੋਸ਼ਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਇਸ ਬਾਰੇ ਜਾਂਚ ਏਜੰਸੀ ਵੱਲੋਂ ਅਜੇ ਤੱਕ ਕੋਈ ਰਸਮੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
ਪਰ ਜੇਕਰ ਸੀਬੀਆਈ ਜਾਂਚ ਦੀ ਗੱਲ ਕਰੀਏ ਤਾਂ ਇੱਕ ਮਾਮਲੇ ਵਿੱਚ ਪਿਛਲੇ ਸਾਲ ਮਾਰਚ (2023) ਵਿੱਚ ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਨੇ ਸਾਬਕਾ ਆਈਏਐਸ ਅਧਿਕਾਰੀ ਹਰਸ਼ ਮੰਡੇਰ ਦੇ ਖ਼ਿਲਾਫ਼ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਸਨ। ਹਰਸ਼ ਮੰਡੇਰ 'ਤੇ ਵਿਦੇਸ਼ ਤੋਂ ਮਿਲੇ ਚੰਦੇ 'ਚ FCRA ਕਾਨੂੰਨ ਦੀ ਉਲੰਘਣਾ ਕਰਨ ਦਾ ਇਲਜ਼ਾਮ ਹੈ। ਮੰਡੇਰ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਉਹ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਕਈ ਨੇਤਾਵਾਂ ਅਤੇ ਸਾਬਕਾ ਮੰਤਰੀਆਂ ਦੇ ਕਰੀਬੀ ਰਹੇ ਹਨ।
- ਯੂਨੀਫਾਰਮ ਸਿਵਲ ਕੋਡ ਕਮੇਟੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਧਾਮੀ ਨੂੰ ਸੌਂਪਿਆ ਖਰੜਾ, 2 ਲੱਖ ਤੋਂ ਵੱਧ ਲੋਕਾਂ ਨੇ ਦਿੱਤੀ ਆਪਣੀ ਰਾਏ
- ਰੋਟੀ ਨਾ ਮਿਲਣ 'ਤੇ ਪੁੱਤ ਨੇ ਕੀਤਾ ਮਾਂ ਦਾ ਕਤਲ, ਲੋਹੇ ਦੀ ਰਾਡ ਨਾਲ ਦਿੱਤਾ ਵਾਰਦਾਤ ਨੂੰ ਅੰਜਾਮ
- ਦਿੱਲੀ ਦੇ ਆਰਕੇ ਪੁਰਮ ਸਥਿਤ ਨਿੱਜੀ ਸਕੂਲ 'ਚ ਬੰਬ ਹੋਣ ਦੀ ਸੂਚਨਾ, ਜਾਂਚ 'ਚ ਲੱਗੀ ਪੁਲਿਸ
- ਮਨੀਸ਼ ਸਿਸੋਦੀਆ ਦੀ ਪੈਰੋਲ ਦੀ ਅਰਜ਼ੀ 'ਤੇ ਸੁਣਵਾਈ ਮੁਲਤਵੀ, ਹੁਣ 5 ਫਰਵਰੀ ਨੂੰ ਹੋਵੇਗੀ ਸੁਣਵਾਈ
ਉਹ ਯੂਪੀਏ ਸਰਕਾਰ ਦੌਰਾਨ ਸਲਾਹਕਾਰ ਕੌਂਸਲ ਦੇ ਮੈਂਬਰ ਵਜੋਂ ਲੰਬਾ ਸਮਾਂ ਕੰਮ ਕਰ ਚੁੱਕੇ ਹਨ। ਜਾਣਕਾਰੀ ਮੁਤਾਬਿਕ ਹਰਸ਼ ਦੋ ਚਿਲਡਰਨ ਹੋਮ- ''ਉਮਿਦ ਅਮਨ ਘਰ ਅਤੇ ਖੁਸ਼ੀ ਰੇਨਬੋ ਹੋਮ'' ਚਲਾਉਂਦਾ ਹੈ। ਇਨ੍ਹਾਂ ਦੋਵਾਂ ਬਾਲ ਘਰਾਂ ਦੇ ਫੰਡਾਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀ ਇਲਜ਼ਾਮ ਲਾਇਆ ਗਿਆ ਹੈ ਕਿ 2020 ਵਿੱਚ CAA ਵਿਰੋਧ ਪ੍ਰਦਰਸ਼ਨ ਦੌਰਾਨ ਇੱਥੇ ਰਹਿਣ ਵਾਲੇ ਬੱਚਿਆਂ ਦੀ ਵਰਤੋਂ ਕੀਤੀ ਗਈ ਸੀ। ਇਸ ਤੋਂ ਇਲਾਵਾ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਹਰਸ਼ ਮੰਡੇਰ ਖਿਲਾਫ ਪਿਛਲੇ ਦੋ ਸਾਲਾਂ ਤੋਂ ਮਨੀ ਲਾਂਡਰਿੰਗ ਮਾਮਲੇ ਦੀ ਵੀ ਜਾਂਚ ਕਰ ਰਿਹਾ ਹੈ।