ਨਵੀਂ ਦਿੱਲੀ: ਰੋਜ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਦਿੱਤਾ ਹੈ। ਸੋਮਵਾਰ ਨੂੰ ਸੀਐਮ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਇਸ ਦੇ ਨਾਲ ਹੀ 28 ਮਾਰਚ ਨੂੰ ਅਦਾਲਤ ਨੇ ਕੇਜਰੀਵਾਲ ਨੂੰ 1 ਅਪ੍ਰੈਲ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
'ਆਪ' ਦਾ ਅਕਸ ਖ਼ਰਾਬ ਕਰਨਾ ਹੈ ਮਕਸਦ: 28 ਮਾਰਚ ਨੂੰ ਪੇਸ਼ੀ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਇਹ ਸਿਆਸੀ ਸਾਜ਼ਿਸ਼ ਹੈ ਅਤੇ ਜਨਤਾ ਇਸ ਦਾ ਜਵਾਬ ਦੇਵੇਗੀ। ਅਦਾਲਤ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਉਨ੍ਹਾਂ ਖੁਦ ਕਿਹਾ ਕਿ ਅਸਲ ਘੁਟਾਲਾ ਈਡੀ ਦੀ ਜਾਂਚ ਤੋਂ ਬਾਅਦ ਸ਼ੁਰੂ ਹੋਇਆ ਹੈ। ਈਡੀ ਦਾ ਉਦੇਸ਼ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਹੈ। ਅਸਲ ਮਕਸਦ ਇਹ ਵੀ ਹੈ ਕਿ ਇਕ ਲਹਿਰ ਚਲਾਈ ਜਾਵੇ ਜਿਸ ਮੁਤਾਬਿਕ ਆਮ ਆਦਮੀ ਪਾਰਟੀ ਨੂੰ ਭ੍ਰਿਸ਼ਟ ਸਾਬਿਤ ਕੀਤਾ ਜਾ ਸਕੇ। ਇਸ ਤੋਂ ਇਲਾਵਾ ਈਡੀ ਦਾ ਉਦੇਸ਼ ਪੈਸੇ ਦੀ ਉਗਰਾਹੀ ਕਰਨਾ ਵੀ ਹੈ। ਮਾਮਲੇ 'ਚ ਸ਼ਰਦ ਰੈਡੀ ਨੇ ਗ੍ਰਿਫਤਾਰੀ ਤੋਂ ਬਾਅਦ ਭਾਜਪਾ ਨੂੰ 55 ਕਰੋੜ ਰੁਪਏ ਦਿੱਤੇ ਸਨ। ਸ਼ਰਦ ਰੈਡੀ ਨੂੰ ਚੋਣ ਬਾਂਡ ਦੇ ਰੂਪ 'ਚ ਭਾਜਪਾ ਨੂੰ ਪੈਸੇ ਦੇਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ।
- ਚੈਤਰ ਨਵਰਾਤਰੀ ਦਾ ਅੱਜ 7ਵਾਂ ਦਿਨ; ਅੱਜ ਹੋਵੇਗੀ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਸ਼ੁੱਭ ਸਮਾਂ - Chaitra Navratri 2024 7th Day
- ਚੈਤਰ ਨਵਰਾਤਰੀ ਦਾ ਅੱਜ 7ਵਾਂ ਦਿਨ; ਅੱਜ ਹੋਵੇਗੀ ਮਾਂ ਕਾਲਰਾਤਰੀ ਦੀ ਪੂਜਾ, ਜਾਣੋ ਪੂਜਾ ਵਿਧੀ ਤੇ ਸ਼ੁੱਭ ਸਮਾਂ - Chaitra Navratri 2024 7th Day
- ਟੀਐਮਸੀ ਦਾ ਦਾਅਵਾ 'ਅਭਿਸ਼ੇਕ ਬੈਨਰਜੀ ਦੇ ਹੈਲੀਕਾਪਟਰ 'ਤੇ ਆਈਟੀ ਛਾਪੇਮਾਰੀ' - It RAID On TMC Leader Chopper
ਪਟੀਸ਼ਨ 'ਤੇ ਈਡੀ ਨੂੰ ਨੋਟਿਸ ਵੀ ਜਾਰੀ: ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ ਤੋਂ ਬਾਅਦ ਈਡੀ ਨੇ 21 ਮਾਰਚ ਦੀ ਰਾਤ ਨੂੰ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ 23 ਮਾਰਚ ਨੂੰ ਅਦਾਲਤ ਨੇ ਉਸ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੱਸ ਦੇਈਏ ਕਿ ਦਿੱਲੀ ਹਾਈ ਕੋਰਟ ਵੱਲੋਂ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ 'ਤੇ ਈਡੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ।