ETV Bharat / bharat

ਰਿਮਾਂਡ ਆਰਡਰ ਖਿਲਾਫ ਹਾਈਕੋਰਟ ਪਹੁੰਚੇ ਕੇਜਰੀਵਾਲ, ਫੌਰੀ ਸੁਣਵਾਈ ਦੀ ਮੰਗ ਰੱਦ - KEJRIWAL CHALLENGES ED REMAND IN HC - KEJRIWAL CHALLENGES ED REMAND IN HC

CM KEJRIWAL CHALLENGES ED REMAND: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੇਠਲੀ ਅਦਾਲਤ ਵੱਲੋਂ ਦਿੱਤੇ ਰਿਮਾਂਡ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ।

KEJRIWAL CHALLENGES ED REMAND IN HC
KEJRIWAL CHALLENGES ED REMAND IN HC
author img

By ETV Bharat Punjabi Team

Published : Mar 23, 2024, 7:20 PM IST

Updated : Mar 23, 2024, 9:20 PM IST

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ 22 ਮਾਰਚ 2024 ਨੂੰ ਦਿੱਤੇ ਰਿਮਾਂਡ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ 24 ਮਾਰਚ ਨੂੰ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ। ਹੁਣ ਉਨ੍ਹਾਂ ਦੀ ਪਟੀਸ਼ਨ 'ਤੇ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ 27 ਮਾਰਚ ਨੂੰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਪਟੀਸ਼ਨ 'ਚ ਕੇਜਰੀਵਾਲ ਦੀ ਤਰਫੋਂ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਤੋਂ ਰਿਹਾਅ ਕੀਤੇ ਜਾਣ ਦੇ ਹੱਕਦਾਰ ਹਨ।

ਦਿੱਲੀ ਸ਼ਰਾਬ ਨੀਤੀ ਘੁਟਾਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਪੀਐਮਐਲਏ ਅਦਾਲਤ ਨੇ ਛੇ ਦਿਨ ਦੇ ਈਡੀ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹੋਰ 16 ਮੁਲਜ਼ਮਾਂ ਨਾਲ ਆਹਮੋ-ਸਾਹਮਣੇ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਤੇਲੰਗਾਨਾ ਦੇ ਸਾਬਕਾ ਸੀਐਮ ਕੇਸੀਆਰ ਦੀ ਬੇਟੀ ਕੇ ਕਵਿਤਾ ਨਾਲ ਵੀ ਸਾਹਮਣਾ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਅਦਾਲਤ 'ਚ ਪੇਸ਼ੀ ਤੋਂ ਪਰਤਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਜੇਲ੍ਹ 'ਚੋਂ ਹੀ ਸਰਕਾਰ ਚਲਾਉਣਗੇ। ਮੈਂ ਅਸਤੀਫਾ ਨਹੀਂ ਦੇਵਾਂਗਾ। ਕੇਜਰੀਵਾਲ ਨੂੰ 28 ਮਾਰਚ ਨੂੰ ਬਾਅਦ ਦੁਪਹਿਰ 2 ਵਜੇ ਰਾਉਸ ਐਵੇਨਿਊ ਕੋਰਟ 'ਚ ਦੁਬਾਰਾ ਪੇਸ਼ ਹੋਣਾ ਹੈ।

ਦੱਸ ਦਈਏ ਕਿ 21 ਮਾਰਚ (ਵੀਰਵਾਰ) ਨੂੰ ਦਿੱਲੀ ਹਾਈਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਦਿੱਤੇ ਜਾਣ ਤੋਂ ਬਾਅਦ ਈਡੀ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਸਰਕਾਰ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਹੈ ਕਿ ਹੋਲੀ ਦੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਜਾਣਗੇ। ਉਨ੍ਹਾਂ 24 ਮਾਰਚ ਨੂੰ ਦਿੱਲੀ ਵਿੱਚ ਪੀਐਮ ਮੋਦੀ ਦਾ ਪੁਤਲਾ ਫੂਕਣ, ਜਨਤਾ ਵਿੱਚ ਜਾ ਕੇ 26 ਮਾਰਚ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਗੱਲ ਵੀ ਕਹੀ ਹੈ।

Last Updated : Mar 23, 2024, 9:20 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.