ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪੱਛਮੀ ਦਿੱਲੀ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਰਿੰਗ ਰੋਡ ’ਤੇ ਰਾਜਾ ਗਾਰਡਨ ਵਿਖੇ ਤਿੰਨ ਮਾਰਗੀ ਫਲਾਈਓਵਰ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅੱਧਾ ਕਿਲੋਮੀਟਰ ਦਾ ਸਫ਼ਰ ਤੈਅ ਕਰਨ ਲਈ ਅੱਧਾ ਘੰਟਾ ਲੱਗ ਜਾਂਦਾ ਸੀ। ਹੁਣ ਇਹ ਯਾਤਰਾ ਸਿਰਫ਼ ਤਿੰਨ ਮਿੰਟਾਂ ਵਿੱਚ ਹੀ ਪੂਰੀ ਹੋ ਜਾਵੇਗੀ। ਸੀਏਏ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਘੱਟ ਗਿਣਤੀਆਂ ਨੂੰ ਭਾਰਤ ਵਿੱਚ ਲਿਆ ਕੇ ਵਸਾਇਆ ਜਾਂਦਾ ਹੈ ਤਾਂ ਦੇਸ਼ ਦੀ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਜਾਵੇਗੀ। ਦੰਗੇ ਅਤੇ ਚੋਰੀ ਦੀਆਂ ਘਟਨਾਵਾਂ ਵੀ ਹੋਣਗੀਆਂ।
ਉਨ੍ਹਾਂ ਨੇ 24 ਘੰਟੇ ਬਿਜਲੀ, ਸਕੂਲ, ਮੁਹੱਲਾ ਕਲੀਨਿਕ, ਬੱਸਾਂ ਦੀ ਗਿਣਤੀ ਵਧਾਉਣ ਅਤੇ ਔਰਤਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਰੁਪਏ ਦੇਣ ਦੀ ਸਕੀਮ ਆਦਿ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ। ਉਨ੍ਹਾਂ ਕਿਹਾ ਕਿ ਪਹਿਲਾਂ ਪੈਸੇ ਦੀ ਕਮੀ ਨਹੀਂ ਸੀ, ਪਰ ਇਰਾਦਿਆਂ ਦੀ ਘਾਟ ਸੀ। ਉਨ੍ਹਾਂ ਨਾਲ ਮੌਜੂਦ ‘ਆਪ’ ਆਗੂ ਸੋਮਨਾਥ ਨੇ ਕਿਹਾ ਕਿ ਤਿੰਨ ਮਾਰਗੀ ਫਲਾਈਓਵਰ ਬਣਨ ਨਾਲ ਲੋਕਾਂ ਨੂੰ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ।
-
केंद्र सरकार द्वारा भारत की बर्बादी के लिए लाए CAA पर CM @ArvindKejriwal के तर्कपूर्ण तथ्य:
— AAP (@AamAadmiParty) March 13, 2024
🔹Bangladesh-Pakistan-Afghanistan में 2.5-3 Crore अल्पसंख्यक
🔹1.5 Crore लोगों को भी भारत में बसाया तो उन्हें नौकरियां और घर कौन देगा
🔹क्या भारतीय पाकिस्तान से आये लोगों की झुग्गियों… pic.twitter.com/V07tsFxyvH
ਇਸ ਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਆਤਿਸ਼ੀ ਨੇ ਕਿਹਾ ਕਿ ਪਹਿਲਾਂ ਇਸ ਸੜਕ 'ਤੇ ਕਾਫੀ ਜਾਮ ਲੱਗਦੇ ਸਨ ਪਰ ਹੁਣ ਇਸ ਨਾਲ ਲੋਕ ਜਲਦੀ ਤੋਂ ਜਲਦੀ ਆਪਣੀ ਮੰਜ਼ਿਲ 'ਤੇ ਪਹੁੰਚ ਸਕਣਗੇ। ਇਸ ਦੌਰਾਨ ਲੋਕ ਨਿਰਮਾਣ ਮੰਤਰੀ ਆਤਿਸ਼ੀ, ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਸੋਮਨਾਥ ਭਾਰਤੀ, ਮੋਤੀ ਨਗਰ ਵਿਧਾਨ ਸਭਾ ਦੇ ਵਿਧਾਇਕ ਸ਼ਿਵਚਰਨ ਗੋਇਲ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਲੋਕ ਮੌਜੂਦ ਸਨ।
ਧਿਆਨ ਯੋਗ ਹੈ ਕਿ ਬੁੱਧਵਾਰ ਨੂੰ ਹੀ ਸੀਏਐਮ ਅਰਵਿੰਦ ਕੇਜਰੀਵਾਲ ਨੇ CAA (ਨਾਗਰਿਕਤਾ ਸੋਧ ਕਾਨੂੰਨ) ਨੂੰ ਲੈ ਕੇ ਕੇਂਦਰ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਭਾਜਪਾ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਲੋਕਾਂ ਨੂੰ ਉਨ੍ਹਾਂ ਥਾਵਾਂ 'ਤੇ ਵਸਾਉਣਾ ਚਾਹੁੰਦੀ ਹੈ, ਜਿੱਥੇ ਉਨ੍ਹਾਂ ਦਾ ਵੋਟ ਬੈਂਕ ਘੱਟ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਲੋਕਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਦੇ ਖਿਲਾਫ ਵੋਟ ਪਾ ਕੇ ਵਿਰੋਧ ਕਰਨਾ ਚਾਹੀਦਾ ਹੈ।