ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘੁਟਾਲੇ ਦੇ ਮਾਮਲੇ 'ਚ ਸੀ.ਬੀ.ਆਈ. ਨੇ ਵੀਰਵਾਰ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ। ਕੇਜਰੀਵਾਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ। ਇਸ ਤੋਂ ਪਹਿਲਾਂ 25 ਜੁਲਾਈ ਨੂੰ ਅਦਾਲਤ ਨੇ ਕੇਜਰੀਵਾਲ ਨੂੰ 8 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਦੱਸ ਦਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਇਸ ਵਿੱਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।
ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਪੁੱਛਗਿੱਛ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਆਤਮ ਸਮਰਪਣ ਕਰ ਦਿੱਤਾ ਸੀ। ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ 9 ਮਾਰਚ 2023 ਨੂੰ ਪੁੱਛਗਿੱਛ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।
ਈਡੀ ਨੇ 10 ਮਈ ਨੂੰ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਿਸ ਵਿੱਚ ਬੀਆਰਐਸ ਆਗੂ ਕੇ. ਕਵਿਤਾ, ਚੰਨਪ੍ਰੀਤ ਸਿੰਘ, ਦਾਮੋਦਰ ਸ਼ਰਮਾ, ਪ੍ਰਿੰਸ ਕੁਮਾਰ, ਅਰਵਿੰਦ ਸਿੰਘ ਨੂੰ ਦੋਸ਼ੀ ਬਣਾਇਆ ਗਿਆ ਹੈ। ਅਦਾਲਤ ਨੇ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ 'ਤੇ 29 ਮਈ ਨੂੰ ਨੋਟਿਸ ਲਿਆ ਸੀ।
- ਬਿਕਰਮ ਸਿੰਘ ਮਜੀਠੀਆ ਐਸਆਈਟੀ ਅੱਗੇ ਹੋਏ ਪੇਸ਼, ਮਜੀਠੀਆ ਨੇ ਆਖਿਆ "ਮੈਂ ਡਰਦਾ ਨਹੀਂ" - BIKRAM SINGH MAJITHIA
- ਹੁਣ ਨਹੀਂ ਹੋਣਗੇ ਪੰਜਾਬੀ ਤੇ NRIs ਖੱਜਲ ਖ਼ੁਆਰ ! ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਨੂੰ ਮਿਲਣਗੀਆਂ ਇਹ ਸਹੂਲਤਾਂ - Help Center At Delhi Airport
- CBI ਨੇ ਦਿੱਲੀ ਕੋਚਿੰਗ ਸੈਂਟਰ ਕਾਂਡ 'ਚ RAUs IAS ਮਾਲਕ ਦੇ ਖਿਲਾਫ ਦਰਜ ਕੀਤੀ FIR, ਘਟਨਾ ਸਥਾਨ ਦਾ ਦੌਰਾ - Delhi coaching incident