ਵਾਸ਼ਿਮ (ਮਹਾਰਾਸ਼ਟਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਕ ਵਾਰ ਫਿਰ ਕਾਂਗਰਸ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਸ਼ਹਿਰੀ ਨਕਸਲੀਆਂ ਦੇ ਗਿਰੋਹ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਖਤਰਨਾਕ ਏਜੰਡੇ ਨੂੰ ਹਰਾਉਣ ਲਈ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ।
बीजेपी अपनी नीति और निर्णयों से वंचित समाज को निरंतर आगे बढ़ा रही है और कांग्रेस उन्हें सिर्फ लूटना चाहती है।
— Narendra Modi (@narendramodi) October 5, 2024
फर्क साफ है! pic.twitter.com/a47G0zisg7
ਪੀਐਮ ਮੋਦੀ ਨੇ ਰਾਜ ਵਿੱਚ ਕਈ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਤੋਂ ਬਾਅਦ ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਮਹਿਸੂਸ ਕਰਦੀ ਹੈ ਕਿ ਜੇਕਰ ਸਾਰੇ ਇੱਕਜੁੱਟ ਹੋ ਗਏ ਤਾਂ ਦੇਸ਼ ਨੂੰ ਵੰਡਣ ਦਾ ਉਨ੍ਹਾਂ ਦਾ ਏਜੰਡਾ ਅਸਫਲ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਹਰ ਕੋਈ ਦੇਖ ਸਕਦਾ ਹੈ ਕਿ ਕਾਂਗਰਸ ਪਾਰਟੀ ਦੇਸ਼ ਲਈ ਚੰਗੇ ਇਰਾਦੇ ਨਾ ਰੱਖਣ ਵਾਲੇ ਲੋਕਾਂ ਦੇ ਕਿੰਨੇ ਕਰੀਬ ਹੈ। ਪੀਐਮ ਨੇ ਕਿਹਾ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਇਸ ਵਿੱਚ ਇੱਕ ਕਾਂਗਰਸੀ ਆਗੂ ਦੇ ਇਸ ਦੇ ਕਿੰਗਪਿਨ ਹੋਣ ਦਾ ਸ਼ੱਕ ਹੈ। ਕਾਂਗਰਸ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕ ਕੇ ਕਮਾਏ ਪੈਸੇ ਨਾਲ ਚੋਣਾਂ ਲੜਨਾ ਚਾਹੁੰਦੀ ਹੈ।
कांग्रेस ने हमेशा हमारे किसान भाई-बहनों के जीवन में मुश्किलें पैदा की हैं, इसलिए उसे पीएम-किसान सम्मान निधि योजना पंसद नहीं। pic.twitter.com/O54jDAVs85
— Narendra Modi (@narendramodi) October 5, 2024
ਪੀਐਮ ਨੇ ਕਿਹਾ ਕਿ ਕਾਂਗਰਸ ਦੀ ਸੋਚ ਸ਼ੁਰੂ ਤੋਂ ਹੀ ਵਿਦੇਸ਼ੀ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਵਾਂਗ ਕਾਂਗਰਸ ਪਾਰਟੀ ਵੀ ਦਲਿਤਾਂ, ਪਛੜੇ ਲੋਕਾਂ ਅਤੇ ਆਦਿਵਾਸੀਆਂ ਨੂੰ ਆਪਣੇ ਬਰਾਬਰ ਨਹੀਂ ਸਮਝਦੀ। ਉਹ ਮਹਿਸੂਸ ਕਰਦੇ ਹਨ ਕਿ ਭਾਰਤ 'ਤੇ ਇਕ ਪਰਿਵਾਰ ਦਾ ਰਾਜ ਹੋਣਾ ਚਾਹੀਦਾ ਹੈ। ਇਸੇ ਕਾਰਨ ਕਾਂਗਰਸ ਨੇ ਹਮੇਸ਼ਾ ਹੀ ਬੰਜਾਰਾ ਭਾਈਚਾਰੇ ਪ੍ਰਤੀ ਅਪਮਾਨਜਨਕ ਰਵੱਈਆ ਅਪਣਾਇਆ।
ਖੇਤੀਬਾੜੀ, ਪਸ਼ੂ ਪਾਲਣ ਖੇਤਰ ਵਿੱਚ 23 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਵਾਸ਼ਿਮ ਵਿੱਚ ਖੇਤੀਬਾੜੀ ਅਤੇ ਪਸ਼ੂ ਪਾਲਣ ਖੇਤਰ ਨਾਲ ਸਬੰਧਤ ਲੱਗਭਗ 23,300 ਕਰੋੜ ਰੁਪਏ ਦੇ ਪ੍ਰੋਜੈਕਟ ਲਾਂਚ ਕੀਤੇ। ਇਸ ਤੋਂ ਪਹਿਲਾਂ ਪੀਐਮ ਨੇ ਪੋਹਰਾਦੇਵੀ ਸਥਿਤ ਜਗਦੰਬਾ ਮੰਦਿਰ ਵਿੱਚ ਪੂਜਾ ਅਰਚਨਾ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪੋਹੜਾਦੇਵੀ ਸਥਿਤ ਸੰਤ ਸੇਵਾਲਾਲ ਮਹਾਰਾਜ ਅਤੇ ਸੰਤ ਰਾਮ ਰਾਓ ਮਹਾਰਾਜ ਦੀ ਸਮਾਧ 'ਤੇ ਵੀ ਮੱਥਾ ਟੇਕਿਆ।
In Washim, tried my hand at the Nangara, which has a very special place in the great Banjara culture. Our Government will make every possible effort to make this culture even more popular in the times to come. pic.twitter.com/snsZXobZLT
— Narendra Modi (@narendramodi) October 5, 2024
ਇਸ ਤੋਂ ਬਾਅਦ ਪੀਐਮ ਮੋਦੀ ਨੇ ਬੰਜਾਰਾ ਹੈਰੀਟੇਜ ਮਿਊਜ਼ੀਅਮ ਦਾ ਉਦਘਾਟਨ ਕੀਤਾ। ਇਸ ਵਿੱਚ ਬੰਜਾਰਾ ਭਾਈਚਾਰੇ ਦੀ ਅਮੀਰ ਵਿਰਾਸਤ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਕਿਸ਼ਤ ਨਾਲ ਹੁਣ ਤੱਕ ਇਸ ਯੋਜਨਾ ਤਹਿਤ ਕਿਸਾਨਾਂ ਨੂੰ ਲੱਗਭਗ 3.45 ਲੱਖ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਦੇ ਨਾਲ ਹੀ ਪੀਐਮ ਮੋਦੀ ਨੇ ਨਮੋ ਸ਼ੇਤਕਾਰੀ ਮਹਾਸਮਾਨ ਨਿਧੀ ਯੋਜਨਾ ਦੀ ਪੰਜਵੀਂ ਕਿਸ਼ਤ ਵੀ ਜਾਰੀ ਕੀਤੀ। ਇਸ ਤਹਿਤ ਸੂਬੇ ਦੇ ਯੋਗ ਕਿਸਾਨਾਂ ਨੂੰ ਕਰੀਬ 2000 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
नवरात्रि के पवित्र समय में मुझे अभी पीएम किसान सम्मान निधि की 18वीं किस्त जारी करने का अवसर मिला है।
— BJP (@BJP4India) October 5, 2024
देश के साढ़े 9 करोड़ किसानों के खातों में आज 20 हजार करोड़ रुपए से अधिक ट्रांसफर किए गए हैं।
महाराष्ट्र की डबल इंजन की सरकार तो यहां महाराष्ट्र के किसानों को डबल फायदा पहुंचा… pic.twitter.com/BMOxzVCbY7
ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਦੇ ਤਹਿਤ 1,920 ਕਰੋੜ ਰੁਪਏ ਤੋਂ ਵੱਧ ਦੇ 7,500 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਹਨਾਂ ਪ੍ਰੋਜੈਕਟਾਂ ਵਿੱਚ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਯੂਨਿਟ, ਵੇਅਰਹਾਊਸ ਯੂਨਿਟ ਆਦਿ ਸ਼ਾਮਲ ਹਨ। ਉਸਨੇ 9,200 ਕਿਸਾਨ ਉਤਪਾਦਕ ਸੰਗਠਨ (ਐਫਪੀਓ) ਵੀ ਲਾਂਚ ਕੀਤੇ, ਜਿਨ੍ਹਾਂ ਦਾ ਕੁੱਲ ਕਾਰੋਬਾਰ ਲੱਗਭਗ 1,300 ਕਰੋੜ ਰੁਪਏ ਹੈ।