ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ (ਸ਼ਰਾਬ ਘੁਟਾਲਾ) ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਈਡੀ ਵੱਲੋਂ ਦਾਖ਼ਲ ਚਾਰਜਸ਼ੀਟ ਦਾ ਰਾਊਜ਼ ਐਵੇਨਿਊ ਅਦਾਲਤ ਨੇ ਨੋਟਿਸ ਲਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਕੇ 12 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕੇਜਰੀਵਾਲ ਤੋਂ ਇਲਾਵਾ ਮੁਲਜ਼ਮ ਵਿਨੋਦ ਚੌਹਾਨ ਅਤੇ ਆਸ਼ੀਸ਼ ਮਾਥੁਰ ਖਿਲਾਫ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ।
17 ਮਈ ਨੂੰ ਈਡੀ ਨੇ ਸੱਤਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ਵਿੱਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਹਾਲਾਂਕਿ ਇਸ ਮਾਮਲੇ 'ਚ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਚੁੱਕੀ ਹੈ।
ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਤੋਂ ਸੁਰੱਖਿਆ ਨਾ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਹੀ ਦੇਰ ਸ਼ਾਮ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ 2 ਜੂਨ ਨੂੰ ਕੇਜਰੀਵਾਲ ਨੇ ਆਤਮ ਸਮਰਪਣ ਕਰ ਦਿੱਤਾ ਸੀ।
ਕੇਜਰੀਵਾਲ ਨੂੰ ਸੀਬੀਆਈ ਨੇ 26 ਜੂਨ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ 4 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਸੀ। ਈਡੀ ਨੇ ਇਸ ਮਾਮਲੇ ਵਿੱਚ 9 ਮਾਰਚ 2023 ਨੂੰ ਪੁੱਛਗਿੱਛ ਤੋਂ ਬਾਅਦ ਮੁਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।
ਈਡੀ ਨੇ 10 ਮਈ ਨੂੰ ਛੇਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਬੀਆਰਐਸ ਆਗੂ ਕੇ ਕਵਿਤਾ, ਚੰਨਪ੍ਰੀਤ ਸਿੰਘ, ਦਾਮੋਦਰ ਸ਼ਰਮਾ, ਪ੍ਰਿੰਸ ਕੁਮਾਰ, ਅਰਵਿੰਦ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਅਦਾਲਤ ਨੇ 29 ਮਈ ਨੂੰ ਇਸ ਚਾਰਜਸ਼ੀਟ ਦਾ ਨੋਟਿਸ ਲਿਆ ਸੀ।
- ਹਿਮਾਚਲ 'ਚ ਚੋਣਾਂ ਦਾ ਪ੍ਰਚਾਰ ਹੋਇਆ ਬੰਦ, ਹੁਣ ਲੋਕ ਘਰ-ਘਰ ਜਾ ਕੇ ਮੰਗ ਸਕਣਗੇ ਵੋਟਾਂ, ਸ਼ਰਾਬ ਦੀਆਂ ਦੁਕਾਨਾਂ ਵੀ ਰਹਿਣਗੀਆਂ ਬੰਦ - Election campaign ends in Himachal
- ਬੀਐਸਐਫ ਅਤੇ ਪੁਲਿਸ ਹੱਥ ਲੱਗੀ ਸਫ਼ਲਤਾ, 2 ਡਰੋਨ ਅਤੇ 508 ਗ੍ਰਾਮ ਹੈਰੋਇਨ ਬਰਾਮਦ - recovered drones and grams heroin
- ਵਿਦੇਸ਼ ਬੈਠੇ ਲੜਕੇ ਨੇ ਪੰਜਾਬ ਆਏ NRI 'ਤੇ ਆਪਣੇ ਦੋਸਤਾਂ ਤੋਂ ਕਰਵਾਇਆ ਜਾਨਲੇਵਾ ਹਮਲਾ, 4 ਕਾਬੂ - Attack on NRI boy came to Punjab