ਨਵੀਂ ਦਿੱਲੀ: ਇੱਕ ਪਾਸੇ ਜਿਥੇ ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸਤ ਦਾ ਪਾਰਾ ਸਿਖਰਾਂ 'ਤੇ ਹੈ ਤਾਂ ਉਥੇ ਹੀ ਦਲ ਬਦਲੀਆਂ ਅਤੇ ਪਾਰਟੀਆਂ ਤੋਂ ਅਸਤੀਫ਼ੇ ਦੇਣ ਦਾ ਰੁਝਾਨ ਵੀ ਪੂਰਾ ਸਰਗਰਮ ਹੈ। ਇਸ ਦੇ ਚੱਲਦਿਆਂ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅਰਵਿੰਦਰ ਸਿੰਘ ਲਵਲੀ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ 'ਚ ਟਿਕਟਾਂ ਦੀ ਵੰਡ ਤੋਂ ਬਾਅਦ ਕਾਂਗਰਸ 'ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਸੀ। ਹੁਣ ਸੂਬਾ ਪ੍ਰਧਾਨ ਦੇ ਅਸਤੀਫੇ ਤੋਂ ਬਾਅਦ ਪਾਰਟੀ 'ਚ ਉਥਲ-ਪੁਥਲ ਦੀ ਸਥਿਤੀ ਪੈਦਾ ਹੋ ਗਈ ਹੈ।
ਹਾਲ ਹੀ 'ਚ ਸ਼ੀਲਾ ਦੀਕਸ਼ਿਤ ਸਰਕਾਰ 'ਚ ਮੰਤਰੀ ਰਹਿ ਚੁੱਕੇ ਰਾਜਕੁਮਾਰ ਚੌਹਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਪ੍ਰਦੇਸ਼ ਕਾਂਗਰਸ ਇੰਚਾਰਜ ਦੀਪਕ ਬਾਬਰੀਆ ਨੇ ਦਿੱਲੀ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਅਤੇ ਉੱਤਰ ਪੂਰਬੀ ਦਿੱਲੀ ਸੀਟ ਤੋਂ ਕਨ੍ਹਈਆ ਕੁਮਾਰ ਨੂੰ ਟਿਕਟ ਦਿੱਤੇ ਜਾਣ 'ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ।
ਇਸ ਦੌਰਾਨ ਦੇਖਿਆ ਜਾਵੇ ਤਾਂ ਅਰਵਿੰਦਰ ਸਿੰਘ ਲਵਲੀ ਅਪ੍ਰੈਲ 2017 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ ਪਰ ਇਕ ਸਾਲ ਬਾਅਦ ਉਹ ਪਿਛਲੀਆਂ ਲੋਕ ਸਭਾ ਚੋਣਾਂ 2019 'ਚ ਮੁੜ ਕਾਂਗਰਸ 'ਚ ਆ ਗਏ ਸਨ।
ਦੱਸ ਦਈਏ ਕਿ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ 'ਤੇ ਭਲਕੇ ਤੋਂ ਨਾਮਜ਼ਦਗੀ ਸ਼ੁਰੂ ਹੋ ਰਹੀ ਹੈ। ਕਾਂਗਰਸ ਤਿੰਨ ਸੀਟਾਂ 'ਤੇ ਚੋਣ ਲੜ ਰਹੀ ਹੈ ਜਦਕਿ ਆਮ ਆਦਮੀ ਪਾਰਟੀ ਚਾਰ ਸੀਟਾਂ 'ਤੇ ਚੋਣ ਲੜ ਰਹੀ ਹੈ। ਦੋਵਾਂ ਵਿਚਕਾਰ ਗਠਜੋੜ ਹੈ। ਅਜਿਹੇ 'ਚ ਕਾਂਗਰਸ ਦੇ ਦਿੱਲੀ ਪ੍ਰਧਾਨ ਦਾ ਅਸਤੀਫ਼ਾ ਪਾਰਟੀ ਲਈ ਨਵੀਂ ਸਿਰਦਰੀ ਬਣ ਸਕਦਾ ਹੈ।
- ਜਿਗਰੀ ਯਾਰ ਕਰਮਜੀਤ ਅਨਮੋਲ ਲਈ ਚੋਣ ਪ੍ਰਚਾਰ ਕਰਨ ਪਹੁੰਚੇ ਮੁੱਖ ਮੰਤਰੀ ਮਾਨ, ਲੋਕਾਂ ਦੇ ਸਵਾਲਾਂ ਦੇ ਵੀ ਦਿੱਤੇ ਜਵਾਬ - campaign for Karamjit Anmol
- ਮਨੀਪੁਰ ਵਿੱਚ 6 ਪੋਲਿੰਗ ਸਟੇਸ਼ਨਾਂ 'ਤੇ ਵੋਟਿੰਗ ਰੱਦ, 30 ਅਪ੍ਰੈਲ ਨੂੰ ਮੁੜ ਪੈਣਗੀਆਂ ਵੋਟਾਂ - Lok Sabha Election 2024
- ਕਰੋੜਾਂ ਦੇ ਫਲੋਟਿੰਗ ਸੋਲਰ ਪ੍ਰੋਜੈਕਟ 'ਤੇ ਫਿਰਿਆ ਪਾਣੀ ! ਜਾਣੋ ਪ੍ਰੋਜੈਕਟ ਪੰਜਾਬ ਸਣੇ ਹੋਰ ਸੂਬਿਆਂ ਲਈ ਕਿਉਂ ਅਹਿਮ ? - BBMB Solar Power Project