ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 2025 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਵੱਡੀ ਜਿੱਤ ਦੀ ਤਾਰੀਫ਼ ਕੀਤੀ ਅਤੇ ਦਿੱਲੀ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਵਿਕਾਸ ਅਤੇ ਸੁਸ਼ਾਸਨ ਦੀ ਜਿੱਤ ਹੋਈ ਹੈ।
ਪੀਐਮ ਮੋਦੀ ਨੇ ਕਿਹਾ, "ਭਾਜਪਾ ਨੂੰ ਇਤਿਹਾਸਿਕ ਜਿੱਤ ਦਿਵਾਉਣ ਲਈ ਮੇਰੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ। ਤੁਹਾਡੇ ਵੱਲੋਂ ਦਿੱਤੇ ਆਸ਼ੀਰਵਾਦ ਅਤੇ ਪਿਆਰ ਲਈ ਤੁਹਾਡੇ ਸਾਰਿਆਂ ਦਾ ਦਿਲੋਂ ਧੰਨਵਾਦ।
जनशक्ति सर्वोपरि!
— Narendra Modi (@narendramodi) February 8, 2025
विकास जीता, सुशासन जीता।
दिल्ली के अपने सभी भाई-बहनों को @BJP4India को ऐतिहासिक जीत दिलाने के लिए मेरा वंदन और अभिनंदन! आपने जो भरपूर आशीर्वाद और स्नेह दिया है, उसके लिए आप सभी का हृदय से बहुत-बहुत आभार।
दिल्ली के चौतरफा विकास और यहां के लोगों का जीवन उत्तम…
'ਅਸੀਂ ਕੋਈ ਕਸਰ ਨਹੀਂ ਛੱਡਾਂਗੇ'
ਪੀਐਮ ਨੇ ਅੱਗੇ ਕਿਹਾ ਕਿ ਅਸੀਂ ਦਿੱਲੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਇੱਥੋਂ ਦੇ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣਾ ਹੈ, ਇਹ ਸਾਡੀ ਗਾਰੰਟੀ ਹੈ। ਇਸ ਦੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਦਿੱਲੀ ਇੱਕ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਵੇ।
ਪਾਰਟੀ ਵਰਕਰਾਂ ਦਾ ਵੀ ਕੀਤਾ ਧੰਨਵਾਦ
ਇੱਕ ਹੋਰ ਪੋਸਟ ਵਿੱਚ ਉਨ੍ਹਾਂ ਨੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ, "ਮੈਨੂੰ ਭਾਜਪਾ ਵਰਕਰਾਂ 'ਤੇ ਬਹੁਤ ਮਾਣ ਹੈ, ਜਿਨ੍ਹਾਂ ਨੇ ਇਸ ਜਬਰਦਸਤ ਫਤਵੇ ਲਈ ਦਿਨ ਰਾਤ ਕੰਮ ਕੀਤਾ। ਹੁਣ ਅਸੀਂ ਆਪਣੇ ਦਿੱਲੀ ਵਾਸੀਆਂ ਦੀ ਸੇਵਾ ਲਈ ਹੋਰ ਵੀ ਮਜ਼ਬੂਤੀ ਨਾਲ ਸਮਰਪਿਤ ਹੋਵਾਂਗੇ।
ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 2015 ਦੀਆਂ ਚੋਣਾਂ ਵਿੱਚ 67 ਅਤੇ 2020 ਵਿੱਚ 62 ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਭਾਜਪਾ ਨੇ 2015 ਵਿੱਚ ਸਿਰਫ਼ ਤਿੰਨ ਅਤੇ 2020 ਵਿੱਚ ਅੱਠ ਸੀਟਾਂ ਜਿੱਤੀਆਂ ਸਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਰਾਜਧਾਨੀ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਦਿੱਲੀ ਵਿਧਾਨ ਸਭਾ ਚੋਣਾਂ 2025 ਵਿੱਚ ਆਮ ਆਦਮੀ ਪਾਰਟੀ (ਆਪ) ਨਾ ਸਿਰਫ਼ ਦਿੱਲੀ ਵਿੱਚ ਸੱਤਾ ਤੋਂ ਹੱਥ ਧੋ ਬੈਠੀ ਹੈ, ਸਗੋਂ ਇਸ ਦੇ ਦਿੱਗਜਾਂ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਾਬਕਾ ਮੰਤਰੀ ਸਤੇਂਦਰ ਜੈਨ ਸਮੇਤ ਕਈ ਪ੍ਰਮੁੱਖ ਚਿਹਰੇ ਚੋਣ ਹਾਰ ਗਏ ਹਨ। ਹੁਣ ਚੋਣ ਨਤੀਜਿਆਂ ਦੇ ਐਲਾਨ ਨਾਲ ਇਹ ਤੈਅ ਹੋ ਗਿਆ ਹੈ ਕਿ ਕੌਮੀ ਰਾਜਧਾਨੀ ਵਿੱਚ 27 ਸਾਲਾਂ ਬਾਅਦ ਕਮਲ ਖਿੜਨ ਵਾਲਾ ਹੈ। ਦਿੱਲੀ ਦੀਆਂ ਸਾਰੀਆਂ 70 ਸੀਟਾਂ 'ਤੇ 5 ਫਰਵਰੀ ਨੂੰ ਵੋਟਿੰਗ ਹੋਈ ਸੀ ਅਤੇ ਇਸ ਵਾਰ 60.54 ਫੀਸਦੀ ਵੋਟਿੰਗ ਹੋਈ ਸੀ, ਜਦੋਂ ਕਿ ਪਿਛਲੀ ਵਾਰ ਦਿੱਲੀ 'ਚ 62.60 ਫੀਸਦੀ ਵੋਟਿੰਗ ਹੋਈ ਸੀ।