ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੀ ਉਸ ਦੀ ਪਤਨੀ ਦੇ ਸਟੇਜ 4 ਦੇ ਕੈਂਸਰ ਨੂੰ ਆਯੁਰਵੈਦ ਅਤੇ ਨਿਯੰਤਰਿਤ ਖੁਰਾਕ ਨਾਲ ਠੀਕ ਕਰਨ ਦੇ ਦਾਅਵੇ ਦੀ ਵਿਗਿਆਨਕ ਜਾਂਚ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ ਦਾਅਵਾ ਉਨ੍ਹਾਂ ਦੀ ਨਿੱਜੀ ਰਾਏ ਹੈ ਅਤੇ ਉਨ੍ਹਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।
This war against cancer involved surgeries, chemotherapy, hormonal and targeted therapy, a strict diet plan and determination to fight cancer, together they worked as immunotherapy……
— Navjot Singh Sidhu (@sherryontopp) November 23, 2024
Will share the diet plan soon for the benefit of one and all along with my wife and guardian… pic.twitter.com/Y8RH9uWhnJ
ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦਾ ਦਾਅਵਾ ਮੰਨਣ ਲਈ ਨਹੀਂ ਕਿਹਾ ਸੀ। ਅਦਾਲਤ ਨੇ ਕਿਹਾ ਕਿ ਕੁਝ ਕਿਤਾਬਾਂ ਚੰਗੀਆਂ ਹਨ ਅਤੇ ਕੁਝ ਮਾੜੀਆਂ ਹਨ। ਹੁਣ ਤੁਸੀਂ ਫੈਸਲਾ ਕਰਨਾ ਹੈ ਕਿ ਤੁਸੀਂ ਕਿਹੜਾ ਪੜ੍ਹੋਗੇ। ਇਹ ਪਟੀਸ਼ਨ ਦਿਵਿਆ ਰਾਣਾ ਵੱਲੋਂ ਦਾਇਰ ਕੀਤੀ ਗਈ ਸੀ। ਪਟੀਸ਼ਨਕਰਤਾ ਦੀ ਤਰਫੋਂ ਐਡਵੋਕੇਟ ਅਮਿਤ ਕੁਮਾਰ ਝਾਅ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਮੀਡੀਆ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਸਿਹਤ ਨਾਲ ਸਬੰਧਿਤ ਦਾਅਵਿਆਂ ਦੀ ਪੁਸ਼ਟੀ ਕਰਨ ਤੋਂ ਬਾਅਦ ਹੀ ਪ੍ਰਸਾਰਿਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸਿੱਧੂ ਦੇ ਦਾਅਵਿਆਂ ਦੀ ਨਹੀਂ ਹੋਈ ਪੁਸ਼ਟੀ
ਨਵਜੋਤ ਸਿੰਘ ਸਿੱਧੂ ਵੱਲੋਂ ਕੈਂਸਰ ਦੇ ਮਰੀਜ਼ਾਂ ਨੂੰ ਲੈ ਕੇ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਨਹੀਂ ਹੋਈ ਹੈ। ਉਨ੍ਹਾਂ ਦੇ ਇਸ ਦਾਅਵੇ ਨੇ ਕੈਂਸਰ ਦੇ ਕਈ ਮਰੀਜ਼ਾਂ ਨੂੰ ਉਮੀਦ ਦੀ ਕਿਰਨ ਦਿੱਤੀ ਕਿ ਸਹੀ ਖੁਰਾਕ ਯੋਜਨਾ ਰਾਹੀਂ ਕੈਂਸਰ ਦੀ ਚੌਥੀ ਸਟੇਜ ਵਿਚ ਵੀ ਮਰੀਜ਼ ਨੂੰ ਠੀਕ ਕੀਤਾ ਜਾ ਸਕਦਾ ਹੈ ਪਰ ਇਸ ਦਾਅਵੇ ਦੀ ਕੋਈ ਵਿਗਿਆਨਕ ਪੁਸ਼ਟੀ ਨਹੀਂ ਕੀਤੀ ਗਈ।
ਸਿੱਧੂ ਨੂੰ ਪਤਨੀ ਦਾ ਪੂਰਾ ਮੈਡੀਕਲ ਰਿਕਾਰਡ ਮੁਹੱਈਆ ਕਰਵਾਉਣ ਦੀ ਮੰਗ
ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਪਤਨੀ ਦਾ ਪੂਰਾ ਮੈਡੀਕਲ ਰਿਕਾਰਡ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਜਾਣ। ਨਾਲ ਹੀ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਇਹ ਨਿਯਮ ਬਣਾਉਣਾ ਚਾਹੀਦਾ ਹੈ ਕਿ ਮੈਡੀਕਲ ਅਤੇ ਸਿਹਤ ਨਾਲ ਸਬੰਧਿਤ ਕੋਈ ਵੀ ਜਾਣਕਾਰੀ ਬਿਨਾਂ ਪੁਸ਼ਟੀ ਕੀਤੇ ਪ੍ਰਸਾਰਿਤ ਨਾ ਕੀਤੀ ਜਾਵੇ। ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਏਮਜ਼ ਅਤੇ ਆਈਸੀਐਮਆਰ ਨੂੰ ਨਵਜੋਤ ਸਿੰਘ ਸਿੱਧੂ ਦੇ ਦਾਅਵਿਆਂ ਦੀ ਜਾਂਚ ਕਰਨੀ ਚਾਹੀਦੀ ਹੈ।