ਨਵੀਂ ਦਿੱਲੀ: ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਦਿੱਲੀ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ, ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦਰਜ ਐਫਆਈਆਰ ਅਤੇ ਹੇਠਲੀ ਅਦਾਲਤ ਦੇ ਇਲਜ਼ਾਮਾਂ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਹਾਈਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਬੈਂਚ ਨੇ ਕਿਹਾ ਕਿ ਤੁਸੀਂ ਮੁਕੱਦਮੇ ਦੀ ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਪੂਰੇ ਮਾਮਲੇ ਨੂੰ ਖਤਮ ਕਰਨਾ ਚਾਹੁੰਦੇ ਹੋ। ਮਾਮਲੇ ਦੀ ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।
In the Delhi High Court, a bench led by Justice Neena Bansal Krishna is currently hearing former WFI president and BJP leader Brij Bhushan Sharan Singh's petition seeking direction to quash the FIR filed against him by Delhi Police. This FIR is based on complaints from six women… pic.twitter.com/ixjYZ8fBI2
— ANI (@ANI) August 29, 2024
ਦੋ ਹਫ਼ਤਿਆਂ ਦੇ ਅੰਦਰ ਲਿਖਤੀ ਨੋਟ ਦਾਖ਼ਲ: ਹਾਈਕੋਰਟ ਨੇ ਕਿਹਾ ਕਿ ਜਦੋਂ ਮੁਕੱਦਮਾ ਸ਼ੁਰੂ ਹੋ ਗਿਆ ਹੈ, ਤੁਸੀਂ ਇਲਜ਼ਾਮ ਤੈਅ ਕਰਨ ਦੇ ਹੁਕਮ ਨੂੰ ਚੁਣੌਤੀ ਦੇ ਰਹੇ ਹੋ। ਤੁਸੀਂ ਅਸਿੱਧੇ ਤੌਰ 'ਤੇ ਪੂਰੇ ਮਾਮਲੇ ਨੂੰ ਖਤਮ ਕਰਨਾ ਚਾਹੁੰਦੇ ਹੋ। ਸੁਣਵਾਈ ਦੌਰਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਤਰਫੋਂ ਪੇਸ਼ ਹੋਏ ਵਕੀਲ ਰਾਜੀਵ ਮੋਹਨ ਨੇ ਕਿਹਾ ਕਿ ਇਹ ਸਾਰਾ ਮਾਮਲਾ ਲੁਕਵੇਂ ਏਜੰਡੇ ਦਾ ਹੈ। ਜੇਕਰ ਸ਼ਿਕਾਇਤਕਰਤਾ ਨਹੀਂ ਚਾਹੁੰਦਾ ਤਾਂ ਪਟੀਸ਼ਨਕਰਤਾ ਨੂੰ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣਾ ਚਾਹੀਦਾ ਹੈ। ਹਾਈ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਵਕੀਲ ਨੂੰ ਦੋ ਹਫ਼ਤਿਆਂ ਦੇ ਅੰਦਰ ਲਿਖਤੀ ਨੋਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਲਜ਼ਾਮਾਂ ਨੂੰ ਮੰਨਣ ਤੋਂ ਇਨਕਾਰ: ਇਸ ਮਾਮਲੇ ਦੀ ਸੁਣਵਾਈ 26 ਜੁਲਾਈ ਤੋਂ ਰਾਉਸ ਐਵੇਨਿਊ ਅਦਾਲਤ ਵਿੱਚ ਸ਼ੁਰੂ ਹੋ ਗਈ ਹੈ। 21 ਮਈ ਨੂੰ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਨਾਲਦੇ ਮੁਲਜ਼ਮ ਵਿਨੋਦ ਤੋਮਰ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਮੁਕੱਦਮੇ ਦਾ ਸਾਹਮਣਾ ਕਰਨਗੇ। ਦੋਵਾਂ ਨੇ ਮਾਮਲੇ ਵਿੱਚ ਅਦਾਲਤ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕੋਈ ਗਲਤੀ ਨਹੀਂ ਕੀਤੀ ਇਸ ਲਈ ਇਸ ਨੂੰ ਮੰਨਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਦੱਸ ਦਈਏ ਕਿ 10 ਮਈ ਨੂੰ ਰੋਜ ਐਵੇਨਿਊ ਕੋਰਟ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਇਲਜ਼ਾਮ ਆਇਦ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਛੇ ਵਿੱਚੋਂ ਪੰਜ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਇਲਜ਼ਾਮਾਂ ’ਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਇਲਜ਼ਾਮ ਆਇਦ ਕਰਨ ਦਾ ਹੁਕਮ ਦਿੱਤਾ ਸੀ, ਜਦੋਂ ਕਿ ਇੱਕ ਮਹਿਲਾ ਪਹਿਲਵਾਨ ਵੱਲੋਂ ਲਾਏ ਇਲਜ਼ਾਮਾਂ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਸੀ।
ਅਦਾਲਤ ਨੇ ਪੰਜ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 354, 354ਏ ਅਤੇ 506 ਤਹਿਤ ਇਲਜ਼ਾਮ ਆਇਦ ਕਰਨ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਦੇ ਨਾਲਦੇ ਮੁਲਜ਼ਮ ਅਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਸਕੱਤਰ ਵਿਨੋਦ ਤੋਮਰ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 506 ਤਹਿਤ ਇਲਜ਼ਾਮ ਆਇਦ ਕਰਨ ਦਾ ਹੁਕਮ ਦਿੱਤਾ ਸੀ।
ਚਾਰਜਸ਼ੀਟ 'ਤੇ ਨੋਟਿਸ ਲਿਆ: ਦੱਸ ਦੇਈਏ ਕਿ 7 ਜੁਲਾਈ 2023 ਨੂੰ ਅਦਾਲਤ ਨੇ ਦਿੱਲੀ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ 'ਤੇ ਨੋਟਿਸ ਲਿਆ ਸੀ। 15 ਜੂਨ 2023 ਨੂੰ ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ। ਚਾਰਜਸ਼ੀਟ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 354, 354ਡੀ, 354ਏ ਅਤੇ 506 (1) ਤਹਿਤ ਇਲਜ਼ਾਮ ਲਾਏ ਗਏ ਹਨ। ਦਿੱਲੀ ਪੁਲਿਸ ਨੇ ਛੇ ਬਾਲਗ ਮਹਿਲਾ ਪਹਿਲਵਾਨਾਂ ਦੁਆਰਾ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਰੋਜ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।
- ਦਿੱਲੀ ਕਟੜਾ ਹਾਈਵੇ 'ਤੇ ਲਟਕੀ ਤਲਵਾਰ ! ਜ਼ਮੀਨਾਂ ਨੂੰ ਲੈ ਕੇ ਕਿਸਾਨ ਤੇ ਕੇਂਦਰ ਸਰਕਾਰ ਆਮ੍ਹੋ-ਸਾਹਮਣੇ, ਵਿਧਾਇਕ ਵਲੋਂ ਕਿਸਾਨਾਂ ਦਾ ਸਮਰਥਨ ਤੇ ਚਿਤਾਵਨੀ ਵੀ ... - Delhi Katra Highway
- ਜਾਪਾਨ 'ਚ ਤੂਫਾਨ 'ਸ਼ਾਨਸ਼ਾਨ' ਨੇ ਮਚਾਈ ਤਬਾਹੀ, ਤਿੰਨ ਮੌਤਾਂ - Japan Typhoon
- UPSC ਭਰਤੀ ਪ੍ਰਕਿਰਿਆ 'ਚ ਆਧਾਰ ਵੈਰੀਫਿਕੇਸ਼ਨ, ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ - UPSC Aadhaar verifications