ਨਵੀਂ ਦਿੱਲੀ: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਮਹਾਰਾਸ਼ਟਰ ਦੀ ਡੀਜੀਪੀ ਰਸ਼ਮੀ ਸ਼ੁਕਲਾ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਚੋਣ ਕਮਿਸ਼ਨ ਨੇ ਕਈ ਵਿਰੋਧੀ ਪਾਰਟੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਫੈਸਲਾ ਲਿਆ ਹੈ।
Acting on the complaints from INC and other parties, Election Commission of India orders transfer of Rashmi Shukla, DGP Maharashtra with immediate effect with directions to Chief Secretary to hand over her charge to the next senior most IPS officer in the cadre. The Chief… pic.twitter.com/DqocropZo0
— ANI (@ANI) November 4, 2024
ਸੀਨੀਅਰ ਆਈਪੀਐਸ ਅਧਿਕਾਰੀ ਨੂੰ ਚਾਰਜ ਸੌਂਪਣ ਦੇ ਨਿਰਦੇਸ਼
ਚੋਣ ਕਮਿਸ਼ਨ ਨੇ ਮਹਾਰਾਸ਼ਟਰ ਦੇ ਮੁੱਖ ਸਕੱਤਰ ਨੂੰ ਡੀਜੀਪੀ ਰਸ਼ਮੀ ਸ਼ੁਕਲਾ ਦਾ ਚਾਰਜ ਕਾਡਰ ਦੇ ਅਗਲੇ ਸਭ ਤੋਂ ਸੀਨੀਅਰ ਆਈਪੀਐਸ ਅਧਿਕਾਰੀ ਨੂੰ ਸੌਂਪਣ ਦਾ ਨਿਰਦੇਸ਼ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਮੁੱਖ ਸਕੱਤਰ ਨੂੰ ਡੀਜੀਪੀ ਦੇ ਅਹੁਦੇ 'ਤੇ ਨਿਯੁਕਤੀ ਲਈ ਮੰਗਲਵਾਰ ਦੁਪਹਿਰ ਤੱਕ ਤਿੰਨ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਇਸ ਮਹੀਨੇ ਦੀ 20 ਤਰੀਕ ਨੂੰ 288 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋਵੇਗੀ। ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ।
ਮੁੱਖ ਚੋਣ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਹਦਾਇਤ
ਹਾਲ ਹੀ ਵਿੱਚ ਇੱਕ ਸਮੀਖਿਆ ਮੀਟਿੰਗ ਦੌਰਾਨ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਰਾਜੀਵ ਕੁਮਾਰ ਨੇ ਅਧਿਕਾਰੀਆਂ ਨੂੰ ਨਾ ਸਿਰਫ਼ ਨਿਰਪੱਖ ਅਤੇ ਵਾਜਬ ਹੋਣ ਲਈ ਸਾਵਧਾਨ ਕੀਤਾ, ਸਗੋਂ ਇਹ ਵੀ ਯਕੀਨੀ ਬਣਾਇਆ ਕਿ ਉਹਨਾਂ ਦੇ ਫ਼ਰਜ਼ਾਂ ਨੂੰ ਨਿਭਾਉਣ ਵੇਲੇ ਉਹਨਾਂ ਦੇ ਆਚਰਣ ਵਿੱਚ ਇੱਕ ਨਿਰਪੱਖ ਭਾਵਨਾ ਦਿਖਾਈ ਦੇਣ।
ਸੂਬੇ 'ਚ 20 ਅਕਤੂਬਰ ਨੂੰ ਪੈਣੀਆਂ ਨੇ ਵੋਟਾਂ
ਤੁਹਾਨੂੰ ਦੱਸ ਦਈਏ ਕਿ ਸੂਬੇ ਦੀਆਂ 288 ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਿੰਗ ਹੋਣੀ ਹੈ। ਜਦਕਿ ਵੋਟਾਂ ਦੀ ਗਿਣਤੀ 23 ਨਵੰਬਰ ਨੂੰ ਹੋਵੇਗੀ। ਡੀਜੀਪੀ ਰਸ਼ੀ ਸ਼ੁਕਲਾ ਨੂੰ ਲੈਕੇ ਵਿਰੋਧੀ ਪਾਰਟੀਆਂ ਲਗਾਤਾਰ ਸਵਾਲ ਚੁੱਕ ਰਹੀਆਂ ਸਨ, ਜਿਸ ਦੇ ਚੱਲਦੇ ਚੋਣ ਕਮਿਸ਼ਨ ਨੇ ਇਹ ਹੁਕਮ ਜਾਰੀ ਕੀਤੇ ਹਨ। ਸੂਬੇ 'ਚ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ 105 ਸੀਟਾਂ ਮਿਲੀਆਂ ਸਨ। ਇਸ ਦੇ ਨਾਲ ਹੀ ਸ਼ਿਵ ਸੈਨਾ ਨੂੰ 56 ਅਤੇ ਕਾਂਗਰਸ ਨੂੰ 44 ਸੀਟਾਂ ਮਿਲੀਆਂ ਸਨ।