ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਬੁਢਾਪਾ ਪੈਨਸ਼ਨ ਸਕੀਮ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ 80 ਹਜ਼ਾਰ ਨਵੀਆਂ ਰਜਿਸਟ੍ਰੇਸ਼ਨਾਂ ਲਈ ਸਲਾਟ ਖੋਲ੍ਹੇ ਗਏ ਹਨ। ਹੁਣ ਦਿੱਲੀ ਦੇ ਕੁੱਲ 5.3 ਲੱਖ ਬਜ਼ੁਰਗ ਇਸ ਯੋਜਨਾ ਦਾ ਲਾਭ ਉਠਾਉਣਗੇ। ਇਹ ਕਦਮ ਰਾਜਧਾਨੀ ਦਿੱਲੀ ਦੇ ਬਜ਼ੁਰਗਾਂ ਲਈ ਵੱਡਾ ਸਹਾਰਾ ਸਾਬਿਤ ਹੋਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ, ਦਿੱਲੀ ਵਿੱਚ 60 ਤੋਂ 69 ਸਾਲ ਦੇ ਬਜ਼ੁਰਗਾਂ ਨੂੰ ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਸਾਡੀ ਸਰਕਾਰ ਬਣਨ ਤੋਂ ਪਹਿਲਾਂ ਇਹ ਇੱਕ ਹਜ਼ਾਰ ਰੁਪਏ ਹੁੰਦੀ ਸੀ। ਅਸੀਂ ਇਸ ਨੂੰ ਇੱਕ ਹਜ਼ਾਰ ਤੋਂ ਵਧਾ ਕੇ ਦੋ ਹਜ਼ਾਰ ਕਰ ਦਿੱਤਾ ਹੈ। ਜਦੋਂ ਕਿ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਢਾਈ ਹਜ਼ਾਰ ਰੁਪਏ ਮਿਲਦੇ ਸਨ, ਪਹਿਲਾਂ ਇਹ ਡੇਢ ਹਜ਼ਾਰ ਰੁਪਏ ਸਨ। ਅੱਜ ਦਿੱਲੀ ਵਿੱਚ ਲੋਕਾਂ ਨੂੰ ਜੋ ਪੈਨਸ਼ਨ ਮਿਲ ਰਹੀ ਹੈ, ਉਹ ਦੇਸ਼ ਵਿੱਚ ਲਗਭਗ ਸਭ ਤੋਂ ਵੱਧ ਹੈ।
#WATCH दिल्ली: AAP के राष्ट्रीय संयोजक अरविंद केजरीवाल ने कहा, " आज हम दिल्ली के बुजुर्गों के लिए खुशखबरी लेकर आए हैं। दिल्ली में 80,000 वृद्धावस्था पेंशन खोली जा रही हैं। अब कुल 5.3 लाख बुजुर्गों को पेंशन मिलेगी। इसे कैबिनेट ने पास कर दिया है और दिल्ली सरकार ने इसे लागू कर दिया… pic.twitter.com/iGLHU6BjnH
— ANI_HindiNews (@AHindinews) November 25, 2024
24 ਘੰਟਿਆਂ ਵਿੱਚ 10 ਹਜ਼ਾਰ ਅਰਜ਼ੀਆਂ
ਉਨ੍ਹਾਂ ਅੱਗੇ ਕਿਹਾ, ਅਸੀਂ ਦਿੱਲੀ ਦੇ ਬਜ਼ੁਰਗਾਂ ਲਈ ਖੁਸ਼ਖਬਰੀ ਲੈ ਕੇ ਆਏ ਹਾਂ। ਇਹ ਸਕੀਮ ਬਜ਼ੁਰਗਾਂ ਨੂੰ ਵਿੱਤੀ ਸੁਰੱਖਿਆ ਪ੍ਰਦਾਨ ਕਰੇਗੀ, ਤਾਂ ਜੋ ਉਹ ਆਪਣੀ ਜ਼ਿੰਦਗੀ ਇੱਜ਼ਤ ਨਾਲ ਬਤੀਤ ਕਰ ਸਕਣ। ਇਸ ਸਕੀਮ ਨੂੰ ਮੰਤਰੀ ਮੰਡਲ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਦਿੱਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਇਸ ਸਕੀਮ ਤਹਿਤ 10,000 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਹ ਇਸ ਗੱਲ ਦਾ ਸੰਕੇਤ ਹੈ ਕਿ ਦਿੱਲੀ ਦੇ ਬਜ਼ੁਰਗਾਂ ਵਿੱਚ ਇਸ ਯੋਜਨਾ ਨੂੰ ਲੈ ਕੇ ਕਾਫੀ ਉਤਸ਼ਾਹ ਹੈ। ਸਰਕਾਰ ਨੇ ਇਹ ਸੁਨਿਸ਼ਚਿਤ ਕੀਤਾ ਹੈ ਕਿ ਅਰਜ਼ੀ ਦੀ ਪ੍ਰਕਿਰਿਆ ਸਰਲ ਅਤੇ ਆਸਾਨ ਹੈ, ਤਾਂ ਜੋ ਸਾਰੇ ਯੋਗ ਬਜ਼ੁਰਗ ਸਕੀਮ ਦਾ ਲਾਭ ਲੈ ਸਕਣ।
ਲੰਬੇ ਸਮੇਂ ਤੋਂ ਲਟਕ ਰਹੀ ਸੀ ਬਜ਼ੁਰਗਾਂ ਦੀ ਪੈਨਸ਼ਨ
ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਦਿੱਲੀ ਵਿੱਚ ਬਜ਼ੁਰਗਾਂ ਦੀ ਪੈਨਸ਼ਨ ਵੀ ਲੰਬੇ ਸਮੇਂ ਤੋਂ ਲਟਕ ਰਹੀ ਹੈ। ਦਿੱਲੀ ਦੇ ਲੋਕਾਂ ਦੇ ਕੰਮ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ। ਪਰ ਦਿੱਲੀ ਵਾਸੀਆਂ ਦੇ ਪਿਆਰ ਅਤੇ ਆਸ਼ੀਰਵਾਦ ਨਾਲ ਭਾਰਤੀ ਜਨਤਾ ਪਾਰਟੀ ਦੀ ਸਾਜ਼ਿਸ਼ ਨਾਕਾਮ ਹੋ ਗਈ ਅਤੇ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਬਾਹਰ ਆ ਗਏ। ਪੈਂਡਿੰਗ ਕੰਮ ਇਕ ਤੋਂ ਬਾਅਦ ਇਕ ਸ਼ੁਰੂ ਹੋ ਰਹੇ ਹਨ। ਮੈਨੂੰ ਖੁਸ਼ੀ ਹੈ ਕਿ ਬਜ਼ੁਰਗਾਂ ਲਈ ਪੈਨਸ਼ਨ ਇੱਕ ਵਾਰ ਫਿਰ ਤੋਂ ਸ਼ੁਰੂ ਹੋ ਰਹੀ ਹੈ।