ਚੰਡੀਗੜ੍ਹ: ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀ ਟੀਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ਦੀ ਤਲਾਸ਼ੀ ਲੈਣ ਪਹੁੰਚੀ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਹਨ। ਟੀਮ ਨੂੰ ਫਿਲਹਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।
#WATCH | Security deployed outside Kapurthala House, the official residence of Punjab CM Bhagwant Mann in Delhi pic.twitter.com/Ww0UHOUutP
— ANI (@ANI) January 30, 2025
ਪੈਸੇ ਵੰਡਣ ਦੀ ਮਿਲੀ ਸ਼ਿਕਾਇਤ
ਮਾਨ ਦੇ ਘਰ ਪਹੁੰਚੇ ਰਿਟਰਨਿੰਗ ਅਫਸਰ ਓਪੀ ਪਾਂਡੇ ਨੇ ਕਿਹਾ ਕਿ "ਸਾਨੂੰ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਹੈ। ਅਸੀਂ 100 ਮਿੰਟਾਂ ਵਿੱਚ ਸ਼ਿਕਾਇਤ ਦਾ ਨਿਪਟਾਰਾ ਕਰਨਾ ਹੈ। ਸਾਡੀ ਐੱਫਐੱਸਟੀ ਇੱਥੇ ਆਈ ਸੀ, ਜਿਸਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ। ਮੈਂ ਉਨ੍ਹਾਂ ਨੂੰ ਬੇਨਤੀ ਕਰਨ ਆਇਆ ਹਾਂ ਕਿ ਸਾਨੂੰ ਕੈਮਰਾਪਰਸਨ ਨਾਲ ਅੰਦਰ ਜਾਣ ਦਿੱਤਾ ਜਾਵੇ। CVIGIL ਐਪ 'ਤੇ ਪੈਸੇ ਵੰਡਣ ਦੀ ਸ਼ਿਕਾਇਤ ਮਿਲੀ ਸੀ।"
| A team of Delhi Election officials outside Kapurthala House, New Delhi after complaint about alleged 'cash distribution' is received on cVIGIL app, says an official
— ANI (@ANI) January 30, 2025
Returning Officer OP Pandey says, " the complaint of money distribution was received on the cvigil app. our… pic.twitter.com/95d33eLEgt
ਮੁੱਖ ਮੰਤਰੀ ਮਾਨ ਨੇ ਚੁੱਕੇ ਸਵਾਲ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਐਕਸ (ਟਵੀਟ) ਉੱਤੇ ਲਿਖਿਆ "ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇੱਕ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ।"
आज दिल्ली पुलिस के साथ चुनाव आयोग की टीम दिल्ली में मेरे घर कपूरथला हाउस रेड करने पहुँची है। दिल्ली के अंदर भाजपा वाले खुले आम पैसे बाँट रहे हैं पर दिल्ली पुलिस और चुनाव आयोग को कुछ नहीं दिख रहा है। इस सब पर कोई कार्यवाही नहीं हो रही।
— Bhagwant Mann (@BhagwantMann) January 30, 2025
एक तरिके से दिल्ली पुलिस और चुनाव आयोग भाजपा…
ਦਿੱਲੀ ਸੀਐੱਮ ਆਤਿਸ਼ੀ ਨੇ ਕੀਤਾ ਟਵੀਟ
'ਆਪ' ਨੇ ਆਪਣੀ ਸੋਸ਼ਲ ਮੀਡੀਆ ਪੋਸਟ 'ਚ ਲਿਖਿਆ- "ਹਾਰ ਦੇਖ ਕੇ ਭਾਜਪਾ ਕੰਬ ਗਈ ਹੈ। ਬੀਜੇਪੀ ਦੀ ਦਿੱਲੀ ਪੁਲਿਸ ਛਾਪਾ ਮਾਰਨ ਲਈ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਭਾਜਪਾ ਵਾਲੇ ਦਿਨ ਦਿਹਾੜੇ ਪੈਸੇ, ਜੁੱਤੀਆਂ, ਚਾਦਰਾਂ ਵੰਡ ਰਹੇ ਹਨ, ਪਰ ਪੁਲਿਸ ਅਤੇ ਚੋਣ ਕਮਿਸ਼ਨ ਦੀਆਂ ਅੱਖਾਂ 'ਤੇ ਪੱਟੀ ਬੰਨੀ ਹੋਈ ਹੈ।"
दिल्ली पुलिस @BhagwantMann जी के दिल्ली के घर पर रेड करने पहुँच गई है।
— Atishi (@AtishiAAP) January 30, 2025
भाजपा वाले दिन दहाड़े पैसे, जूते, चद्दर बांट रहे हैं- वो नहीं दिखता। बल्कि एक चुने हुए मुख्यमंत्री के निवास पर रेड करने पहुँच जाते हैं।
वाह री भाजपा! दिल्ली वाले 5 तारीख़ को जवाब देंगे!
'ਆਪ' ਨੇ ਇੱਕ ਵੀਡੀਓ ਸ਼ੇਅਰ ਕਰਕੇ ਇਲਜ਼ਾਮ ਲਾਇਆ ਹੈ ਕਿ ਬਿਜਵਾਸਨ ਸੀਟ ਤੋਂ ਭਾਜਪਾ ਉਮੀਦਵਾਰ ਕੈਲਾਸ਼ ਗਹਿਲੋਤ ਆਪਣੇ ਚੋਣ ਦਫ਼ਤਰ ਵਿੱਚ ਲੋਕਾਂ ਨੂੰ ਪੈਸੇ ਵੰਡ ਰਹੇ ਹਨ। ਵੋਟਾਂ ਖਰੀਦਣ ਲਈ ਭਾਜਪਾ ਉਮੀਦਵਾਰ ਦੇ ਦਫ਼ਤਰਾਂ ਵਿੱਚ ਲੱਖਾਂ ਰੁਪਏ ਖੁੱਲ੍ਹੇਆਮ ਗਿਣੇ ਜਾ ਰਹੇ ਹਨ। ਜੇਕਰ ਪੁਲਿਸ ਅਤੇ ਚੋਣ ਕਮਿਸ਼ਨ 'ਚ ਹਿੰਮਤ ਹੈ ਤਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਛਾਪਾ ਮਾਰਨ।
ਦਿੱਲੀ ਵਿੱਚ 5 ਫਰਵਰੀ ਨੂੰ ਹੋਵੇਗੀ ਵੋਟਿੰਗ
ਦਿੱਲੀ ਦੀਆਂ ਸਾਰੀਆਂ 70 ਸੀਟਾਂ 'ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਜਦਕਿ 8 ਫਰਵਰੀ ਨੂੰ ਨਤੀਜੇ ਐਲਾਨੇ ਜਾਣਗੇ। 70 ਵਿਧਾਨ ਸਭਾ ਸੀਟਾਂ ਲਈ ਕੁੱਲ 699 ਉਮੀਦਵਾਰ ਮੈਦਾਨ ਵਿੱਚ ਹਨ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ।