ਨਵੀਂ ਦਿੱਲੀ: ਚੋਣ ਕਮਿਸ਼ਨ ਭਲਕੇ ਸ਼ਨੀਵਾਰ ਨੂੰ ਲੋਕ ਸਭਾ ਚੋਣਾਂ 2024 ਅਤੇ ਕੁਝ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਦਾ ਐਲਾਨ ਕਰੇਗਾ। ਤਾਜ਼ਾ ਜਾਣਕਾਰੀ ਅਨੁਸਾਰ ਕਮਿਸ਼ਨ ਸ਼ਨੀਵਾਰ ਨੂੰ ਬਾਅਦ ਦੁਪਹਿਰ 3 ਵਜੇ ਇਸ ਸਬੰਧੀ ਪ੍ਰੈਸ ਕਾਨਫਰੰਸ ਦਾ ਆਯੋਜਨ ਕਰੇਗਾ।
ਚੋਣ ਕਮਿਸ਼ਨ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ @SpokespersonECI ਦੁਆਰਾ ਇੱਕ ਪੋਸਟ 'ਚ ਲਿਖਿਆ ਗਿਆ,'ਚੋਣ ਕਮਿਸ਼ਨ ਵੱਲੋਂ ਭਲਕੇ ਸ਼ਨਿੱਚਰਵਾਰ, 16 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਇੱਕ ਪ੍ਰੈਸ ਕਾਨਫਰੰਸ 2024 ਦੀਆਂ ਆਮ ਚੋਣਾਂ ਅਤੇ ਕੁਝ ਵਿਧਾਨ ਸਭਾਵਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਕੀਤੀ ਜਾਵੇਗੀ। ਇਸ ਨੂੰ ECI ਦੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ।'
ਇਸ ਤੋਂ ਪਹਿਲਾਂ ਚੋਣ ਕਮਿਸ਼ਨਰ ਵਜੋਂ ਚੁਣੇ ਜਾਣ ਤੋਂ ਬਾਅਦ ਗਿਆਨੇਸ਼ ਕੁਮਾਰ ਅਤੇ ਸੁਖਵੀਰ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ, ਇਹ ਮੀਟਿੰਗ ਕਰੀਬ 45 ਮਿੰਟ ਚੱਲੀ। ਇਸ ਮੀਟਿੰਗ ਵਿੱਚ ਚੋਣਾਂ ਦੀਆਂ ਤਰੀਕਾਂ ਸਬੰਧੀ ਅਹਿਮ ਫੈਸਲਾ ਲਿਆ ਗਿਆ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੁੰਦੇ ਹੀ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਦੱਸ ਦਈਏ ਕਿ ਨਰਿੰਦਰ ਮੋਦੀ ਸਰਕਾਰ ਨੇ ਵੀਰਵਾਰ ਨੂੰ ਗਿਆਨੇਸ਼ ਕੁਮਾਰ ਅਤੇ ਸੁਖਵੀਰ ਸੰਧੂ ਦੀ ਨਿਯੁਕਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। 1988 ਕੇਰਲਾ ਕੇਡਰ ਬੈਚ ਦੇ ਆਈਏਐਸ ਅਧਿਕਾਰੀ ਕੇਰਲਾ ਗਿਆਨੇਸ਼ ਕੁਮਾਰ ਕਈ ਅਹੁਦਿਆਂ 'ਤੇ ਰਹਿ ਚੁੱਕੇ ਹਨ, ਅਤੇ ਸੁਖਬੀਰ ਸਿੰਘ ਸੰਧੂ ਜੋ ਇੱਕ ਸੇਵਾਮੁਕਤ ਆਈਏਐਸ ਅਧਿਕਾਰੀ ਹੈ, ਉਹ ਉੱਤਰਾਖੰਡ ਦੇ 17ਵੇਂ ਮੁੱਖ ਸਕੱਤਰ ਸਨ।
- ਨਵਜੋਤ ਸਿੱਧੂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸਰਕਾਰ ਖਿਲਾਫ਼ ਇੰਨ੍ਹਾਂ ਮੁੱਦਿਆਂ ਨੂੰ ਲੈਕੇ ਦਿੱਤਾ ਮੰਗ ਪੱਤਰ
- ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਪ ਵਿੱਚ ਸ਼ਾਮਲ: ਮੁੱਖ ਮੰਤਰੀ ਮਾਨ ਨੇ ਕੀਤਾ ਸਵਾਗਤ, ਕਿਹਾ- ਸਰਕਾਰ ਦੇ ਕੰਮਾਂ ਤੋਂ ਹੋਇਆ ਪ੍ਰਭਾਵਿਤ
- ਕਿਸਾਨ ਅੱਜ ਸ਼ੁਭਕਰਨ ਦੀਆਂ ਅਸਥੀਆਂ ਲੈਕੇ ਹਰਿਆਣਾ-ਪੰਜਾਬ ਸਮੇਤ ਕਈ ਸੂਬਿਆਂ 'ਚ ਕੱਢਣਗੇ ਯਾਤਰਾ, ਅੰਬਾਲਾ-ਹਿਸਾਰ 'ਚ ਹੋਵੇਗਾ ਸ਼ਹੀਦੀ ਸਮਾਗਮ