ਹੈਦਰਾਬਾਦ: ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਈ ਹੈ। 73 ਸਾਲਾ ਹੁਸੈਨ ਨੂੰ ਦਿਲ ਸਬੰਧੀ ਸਮੱਸਿਆਵਾਂ ਕਰਕੇ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਦੱਸ ਦੇਈਏ ਕਿ ਉਸਤਾਦ ਜ਼ਾਕਿਰ ਹੁਸੈਨ ਦੇ ਪਿਤਾ ਅੱਲ੍ਹਾ ਰਾਖਾ ਵੀ ਮਸ਼ਹੂਰ ਤਬਲਾ ਵਾਦਕ ਰਹਿ ਚੁੱਕੇ ਹਨ।
ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਹੁਸੈਨ ਦੀ ਪ੍ਰਬੰਧਕ ਨਿਰਮਲਾ ਬਚਾਨੀ ਨੇ ਇਕ ਬਿਆਨ ਵਿਚ ਦੱਸਿਆ ਕਿ 73 ਸਾਲਾ ਤਬਲਾ ਵਾਦਕ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਸਨ। ਜ਼ਾਕਿਰ ਹੁਸੈਨ ਦੇ ਪਰਿਵਾਰਿਕ ਮੈਂਬਰਾਂ ਨੂੰ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਦਿਹਾਂਤ ਦੀ ਪੁਸ਼ਟੀ ਕੀਤੀ ਹੈ।
ਇਸ ਤੋਂ ਪਹਿਲਾਂ ਜ਼ਾਕਿਰ ਹੁਸੈਨ ਦੇ ਦੋਸਤ ਅਤੇ ਬੰਸਰੀ ਵਾਦਕ ਰਾਕੇਸ਼ ਚੌਰਸੀਆ ਨੇ ਐਤਵਾਰ ਨੂੰ ਉਨ੍ਹਾਂ ਦੀ ਖਰਾਬ ਸਿਹਤ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ, 'ਦਿਲ ਨਾਲ ਜੁੜੀ ਸਮੱਸਿਆ ਕਾਰਨ ਉਹ ਪਿਛਲੇ ਇਕ ਹਫਤੇ ਤੋਂ ਸੈਨ ਫਰਾਂਸਿਸਕੋ ਦੇ ਇਕ ਹਸਪਤਾਲ 'ਚ ਭਰਤੀ ਹਨ।'
Zakir Hussain, 73, has died in San Francisco hospital, his family confirms.
— Press Trust of India (@PTI_News) December 16, 2024
READ: https://t.co/5NZ5BWnSQN
(File Photo) #ZakirHussain pic.twitter.com/kpw5D0wHg9
ਪਦਮ ਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਨੂੰ 1988 ਵਿੱਚ ਪਦਮ ਸ਼੍ਰੀ, 2002 ਵਿੱਚ ਪਦਮ ਭੂਸ਼ਣ ਅਤੇ 2023 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਜ਼ਾਕਿਰ ਹੁਸੈਨ ਪਹਿਲੇ ਭਾਰਤੀ ਤਬਲਾ ਵਾਦਕ ਹਨ, ਜਿਨ੍ਹਾਂ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਲ-ਸਟਾਰ ਗਲੋਬਲ ਕੰਸਰਟ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਸੀ।
ਤਿੰਨ ਸਾਲ ਦੀ ਉਮਰ ਵਿੱਚ ਤਬਲੇ ਵਜਾਉਣ ਦਾ ਅਭਿਆਸ
ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ 1951 ਵਿੱਚ ਜਨਮੇ ਜ਼ਾਕਿਰ ਹੁਸੈਨ ਨੇ ਸਿਰਫ਼ 3 ਸਾਲ ਦੀ ਉਮਰ ਵਿੱਚ ਤਬਲਾ ਵਜਾਉਣ ਦਾ ਅਭਿਆਸ ਸ਼ੁਰੂ ਕਰ ਦਿੱਤਾ ਸੀ। ਇੰਨਾ ਹੀ ਨਹੀਂ, ਉਨ੍ਹਾਂ ਨੇ 7 ਸਾਲ ਦੀ ਉਮਰ 'ਚ ਤਬਲਾ ਵਜਾਉਣਾ ਸ਼ੁਰੂ ਕਰ ਦਿੱਤਾ ਸੀ। 11 ਸਾਲ ਦੀ ਉਮਰ 'ਚ ਜ਼ਾਕਿਰ ਹੁਸੈਨ ਨੇ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਸੀ। ਕਰੀਬ ਚਾਰ ਦਹਾਕੇ ਪਹਿਲਾਂ ਮਸ਼ਹੂਰ ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਆਪਣੇ ਪੂਰੇ ਪਰਿਵਾਰ ਸਣੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਵੱਸ ਗਏ ਸਨ। (With Inputs)