ਅੰਬਾਲਾ/ ਹਰਿਆਣਾ: ਹਰਿਆਣਾ ਅਤੇ ਪੰਜਾਬ ਦੇ ਕਿਸਾਨ 6 ਦਸੰਬਰ ਯਾਨੀ ਅੱਜ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਇਸ ਦੌਰਾਨ ਸ਼ੰਭੂ ਸਰਹੱਦ 'ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ। ਪਰ, ਇਸ ਸਭ ਤੋਂ ਬਾਅਦ ਅੱਜ ਸਵੇਰੇ ਸ਼ੰਭੂ ਬਾਰਡਰ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਿੱਲੀ ਕੂਚ ਕਰਨ ਦੀ ਤਿਆਰੀ ਬਾਰੇ ਪੂਰੀ ਜਾਣਕਾਰੀ ਦਿੱਤੀ ਹੈ। ਸਰਕਾਰ ਨੇ ਵੀ ਆਪਣੇ ਪਾਸੇ ਤੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹੋਏ ਹਨ। ਹਰਿਆਣਾ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੂੰ ਮੌਕੇ 'ਤੇ ਤਾਇਨਾਤ ਕੀਤਾ ਗਿਆ ਹੈ।
#WATCH | Visuals from the Shambhu border, from where the farmers will start their march towards Delhi at 1 pm today. pic.twitter.com/ajFSQdXxua
— ANI (@ANI) December 6, 2024
ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਕਿਸਾਨਾਂ ਨੇ ਸ਼ੰਭੂ ਸਰਹੱਦ 'ਤੇ ਪਾਠ ਕੀਤਾ। ਉਪਰੰਤ ਅਰਦਾਸ ਕੀਤੀ ਗਈ। ਦੁਪਹਿਰ 1 ਵਜੇ 101 ਕਿਸਾਨ ਦਿੱਲੀ ਲਈ ਰਵਾਨਾ ਹੋਣਗੇ।
ਸ਼ੰਭੂ ਬਾਰਡਰ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ, "ਮਾਰਚ 297ਵੇਂ ਦਿਨ 'ਚ ਦਾਖਲ ਹੋ ਗਿਆ ਹੈ ਅਤੇ ਖਨੌਰੀ ਬਾਰਡਰ 'ਤੇ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ 11ਵੇਂ ਦਿਨ 'ਚ ਦਾਖਲ ਹੋ ਗਈ ਹੈ। ਦੁਪਹਿਰ 1 ਵਜੇ 101 ਕਿਸਾਨਾਂ ਦਾ ਜਥਾ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਮਾਰਚ ਕਰੇਗਾ।"
ਅੱਜ ਦੀ ਕੀ ਰਣਨੀਤੀ ?
ਸ਼ੰਭੂ ਬਾਰਡਰ ਉੱਤੇ ਕਿਸਾਨ ਨੇਤਾ ਪੰਧੇਰ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਅੱਜ 101 ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ "ਜਿੱਥੋ ਤੱਕ ਭਾਰਤ ਸਰਕਾਰ ਦਾ ਸਵਾਲ ਹੈ, ਅਸੀ ਡੀਸੀ ਅੰਬਾਲਾ ਦਾ ਪ੍ਰੈਸ ਰਿਲੀਜ਼ ਦੇਖਿਆ ਜਿਸ ਵਿੱਚ ਉਹ ਬੋਲ ਰਹੇ ਹਨ ਕਿ ਸਾਡੇ ਕੋਲ ਮਾਰੂ ਹਥਿਆਰ ਹਨ, ਪਰ ਜੇਕਰ ਮੀਡੀਆ ਨੂੰ ਸਾਡੇ ਕੋਲ ਕੋਈ ਮਾਰੂ ਹਥਿਆਰ ਦਿਖਾਈ ਦਿੰਦੇ ਹਨ, ਉਹ ਦਿਖਾ ਦੇਣ ਤੇ ਜ਼ਰੂਰ ਦੱਸਣ ਸਾਡੇ ਕੋਲ ਕਿਹੜੇ ਹਥਿਆਰ ਹਨ।"
#WATCH | At the Shambhu border, Farmer leader Sarwan Singh Pandher says, " ... the march has entered its 297th day and the indefinite hunger strike at the khanauri border has entered its 11th day. at 1 pm, a 'jatha' of 101 farmers will move towards delhi from the shambhu… pic.twitter.com/GX8LEzsNaj
— ANI (@ANI) December 6, 2024
ਕਿਸਾਨ ਨੇਤਾ ਪੰਧੇਰ ਨੇ ਕਿਹਾ ਡੀਸੀ ਅੰਬਾਲਾ ਨੇ ਇਹ ਵੀ ਕਿਹਾ ਕਿ ਜੇਕਰ ਕਿਸਾਨ ਹਰਿਆਣਾ ਵਿੱਚ ਦਾਖਲ ਹੋਏ, ਤਾਂ ਦੰਗੇ ਹੋਣਗੇ ਅਤੇ ਖਾਪ ਵਾਲੇ ਸਾਡੇ ਖਿਲਾਫ ਹਨ। ਜਦਕਿ, ਦੁਨੀਆ ਜਾਣਦੀ ਹੈ ਕਿ ਖਾਪ ਪੰਚਾਇਤਾਂ ਨੇ ਸਾਡੀ ਹਿਮਾਇਤ ਕੀਤੀ ਹੈ।
ਅੰਬਾਲਾ-ਦਿੱਲੀ ਸਰਹੱਦ 'ਤੇ ਬੈਰੀਕੇਡਿੰਗ ਕੀਤੀ ਗਈ
ਅੱਜ 6 ਦਸੰਬਰ ਨੂੰ ਕਿਸਾਨਾਂ ਵੱਲੋਂ ਐਲਾਨੇ ਗਏ ਦਿੱਲੀ ਮਾਰਚ ਦੇ ਮੱਦੇਨਜ਼ਰ ਅੰਬਾਲਾ-ਦਿੱਲੀ ਸਰਹੱਦ 'ਤੇ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ। ਸ਼ੰਭੂ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੈਰੀਕੇਡਿੰਗ ਨਵੇਂ ਸਿਰੇ ਤੋਂ ਕੀਤੀ ਗਈ ਹੈ। ਨੈੱਟ, ਕੈਮਰੇ ਅਤੇ ਲਾਊਡ ਸਪੀਕਰ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਅੰਬਾਲਾ ਅਤੇ ਖਨੌਰੀ ਸਰਹੱਦ 'ਤੇ ਧਾਰਾ 163 (ਪਹਿਲਾਂ ਧਾਰਾ 144) ਲਗਾਈ ਗਈ ਹੈ। ਜੇਕਰ ਇੱਥੇ 5 ਜਾਂ 5 ਤੋਂ ਵੱਧ ਲੋਕ ਇਕੱਠੇ ਹੁੰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਣਗੇ। ਇਸ ਦਾ ਮਤਲਬ ਹੈ ਕਿ ਹੁਣ ਤੱਕ ਕਿਸਾਨਾਂ ਨੂੰ ਦਿੱਲੀ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ।
ਸਿਰਸਾ 'ਚ ਸੁਰੱਖਿਆ ਸਖ਼ਤ
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਸੱਦੇ ਦੇ ਮੱਦੇਨਜ਼ਰ ਸਿਰਸਾ 'ਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸਿਰਸਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾ ਦਿੱਤੇ ਹਨ। ਸਿਰਸਾ ਦੀ ਪੁਲੀਸ ਲਾਈਨ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਕਿਸਾਨਾਂ ਨਾਲ ਨਜਿੱਠਣ ਦੀ ਸਿਖਲਾਈ ਦਿੱਤੀ ਗਈ। ਹਰਿਆਣਾ ਪੁਲੀਸ ਦੀਆਂ ਪੰਜ ਕੰਪਨੀਆਂ ਸਿਰਸਾ ਵਿੱਚ ਵੱਖ-ਵੱਖ ਥਾਵਾਂ ’ਤੇ ਤਾਇਨਾਤ ਕੀਤੀਆਂ ਗਈਆਂ ਹਨ। ਬੀਐਸਐਫ ਦੀ ਇੱਕ ਟੁਕੜੀ ਵੀ ਤਾਇਨਾਤ ਕੀਤੀ ਗਈ ਹੈ।
#WATCH | Haryana: Police barricade the Ambala-Delhi border in view of the Delhi March announced by farmers today, December 6.
— ANI (@ANI) December 5, 2024
The farmers will leave from Shambhu Border for Delhi today at 1 pm. pic.twitter.com/CoUsZPZpmG
ਪੰਜਾਬ-ਰਾਜਸਥਾਨ ਸਰਹੱਦ 'ਤੇ ਬੈਰੀਕੇਡਿੰਗ
ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਪੰਜਾਬ-ਰਾਜਸਥਾਨ ਸਰਹੱਦ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚਾਰ ਡੀਐਸਪੀਜ਼ ਅਤੇ ਇੱਕ ਦਰਜਨ ਇੰਸਪੈਕਟਰਾਂ ਸਣੇ ਕੁੱਲ 500 ਅਧਿਕਾਰੀ ਤੇ ਕਰਮਚਾਰੀ ਮੱਖੂ ਚੌਕ ਚੌਰਾਹਿਆਂ 'ਤੇ ਤਾਇਨਾਤ ਰਹਿਣਗੇ। ਭਾਰਤੀ ਕਿਸਾਨ ਏਕਤਾ ਬੀਕੇਈ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸੂਬੇ ਵਿੱਚ ਵੱਖਰਾ ਮਾਹੌਲ ਪੈਦਾ ਕਰ ਰਹੀ ਹੈ ਜਿਸ ਕਾਰਨ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ।
ਕੀ ਹਨ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ?
- ਸਾਰੀਆਂ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ।
- ਫ਼ਸਲ ਦਾ ਭਾਅ ਡਾ: ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਤੈਅ ਕੀਤਾ ਜਾਵੇ।
- ਡੀਏਪੀ ਖਾਦ ਦੀ ਘਾਟ ਨੂੰ ਦੂਰ ਕੀਤਾ ਜਾਵੇ।
- ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਪੈਨਸ਼ਨਾਂ ਦਿੱਤੀਆਂ ਜਾਣ।
- ਭੂਮੀ ਗ੍ਰਹਿਣ ਐਕਟ 2013 ਨੂੰ ਮੁੜ ਲਾਗੂ ਕੀਤਾ ਜਾਵੇ।
- ਲਖੀਮਪੁਰ ਖੇੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।
- ਮੁਕਤ ਵਪਾਰ ਸਮਝੌਤਿਆਂ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।
- ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
- ਬਿਜਲੀ ਸੋਧ ਬਿੱਲ 2020 ਨੂੰ ਰੱਦ ਕੀਤਾ ਜਾਵੇ।
- ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਕੰਮ ਦਿੱਤਾ ਜਾਵੇ ਅਤੇ 700 ਰੁਪਏ ਪ੍ਰਤੀ ਦਿਨ ਦਿੱਤਾ ਜਾਵੇ।
- ਨਕਲੀ ਬੀਜ, ਕੀੜੇਮਾਰ ਦਵਾਈਆਂ ਅਤੇ ਖਾਦਾਂ ਵੇਚਣ ਵਾਲੀਆਂ ਕੰਪਨੀਆਂ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਵੇ।
- ਮਿਰਚ, ਹਲਦੀ ਅਤੇ ਹੋਰ ਮਸਾਲਿਆਂ ਲਈ ਰਾਸ਼ਟਰੀ ਕਮਿਸ਼ਨ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ।
- ਸੰਵਿਧਾਨ ਦੀ ਸ਼ਡਿਊਲ 5 ਨੂੰ ਲਾਗੂ ਕਰਕੇ ਆਦਿਵਾਸੀਆਂ ਦੀਆਂ ਜ਼ਮੀਨਾਂ ਦੀ ਲੁੱਟ ਬੰਦ ਕੀਤੀ ਜਾਵੇ।
"ਇਜਾਜ਼ਤ ਲੈ ਕੇ ਦਿੱਲੀ ਜਾਓ"
ਵੀਰਵਾਰ ਨੂੰ ਅੰਬਾਲਾ ਦੇ ਐਸਪੀ ਸੁਰਿੰਦਰ ਭੌਰੀਆ 6 ਦਸੰਬਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਜਾਇਜ਼ਾ ਲੈਣ ਸ਼ੰਭੂ ਬਾਰਡਰ ਪੁੱਜੇ। ਉਨ੍ਹਾਂ ਮੀਡੀਆ ਰਾਹੀਂ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਸੁਰਿੰਦਰ ਭੌਰੀਆ ਨੇ ਕਿਹਾ ਕਿ ਜੇਕਰ ਕਿਸਾਨ ਸਹੀ ਮਨਜ਼ੂਰੀ ਲੈ ਕੇ ਦਿੱਲੀ ਜਾਂਦੇ ਹਨ ਤਾਂ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਬਣਾਈ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਦੇਸ਼ ਦੇ ਸਾਰੇ ਨਾਗਰਿਕਾਂ ਨੂੰ ਕਾਨੂੰਨ ਦੀ ਪਾਲਣਾ ਕਰਨੀ ਚਾਹੀਦੀ ਹੈ।