ETV Bharat / bharat

ਯਮੁਨਾਨਗਰ 'ਚ ਬੇਖੌਫ ਬਦਮਾਸ਼ਾਂ ਨੇ ਜਿੰਮ 'ਚੋਂ ਆ ਰਹੇ ਨੌਜਵਾਨ 'ਤੇ ਅੰਨ੍ਹੇਵਾਹ ਕੀਤੀ ਫਾਇਰਿੰਗ, ਦੋ ਦੀ ਹੋਈ ਮੌਤ - DOUBLE MURDER IN YAMUNANAGAR

ਯਮੂਨਾਨਗਰ ਵਿਖੇ ਸ਼ਰ੍ਹੇਆਮ ਗੂੰਡਾਗਰਦੀ ਦੇਖਣ ਨੂੰ ਮਿਲੀ ਜਿਥੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਦੋ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

Fearless miscreants in Yamunanagar fired indiscriminately at youths returning from gym, two dead
ਯਮੂਨਾਨਗਰ ਚ ਦੋਹਰਾ ਕਤਲ ((Etv Bharat))
author img

By ETV Bharat Punjabi Team

Published : 13 hours ago

ਯਮੁਨਾਨਗਰ/ਹਰਿਆਣਾ: ਯਮੁਨਾਨਗਰ ਤੋਂ ਵੀਰਵਾਰ ਯਾਨੀ ਅੱਜ ਸਵੇਰੇ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਲੱਖਾ ਸਿੰਘ ਖੇੜੀ ਵਿੱਚ ਘੇਰੇ ਵਿੱਚ ਬੈਠੇ ਬਦਮਾਸ਼ਾਂ ਨੇ ਤਿੰਨ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਬਾਈਕ 'ਤੇ ਸਵਾਰ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਫਰਾਰ ਹੋਣ 'ਚ ਕਾਮਯਾਬ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਯਮੁਨਾਨਗਰ 'ਚ ਅੰਨ੍ਹੇਵਾਹ ਫਾਇਰਿੰਗ (Etv Bharat)

ਯਮੁਨਾਨਗਰ 'ਚ ਫਾਇਰਿੰਗ

ਯਮੁਨਾਨਗਰ ਦੇ ਐੱਸਪੀ ਰਾਜੀਵ ਦੇਸਵਾਲ ਮੁਤਾਬਕ ਤਿੰਨੇ ਨੌਜਵਾਨ ਜਿੰਮ ਤੋਂ ਬਾਅਦ ਘਰ ਜਾਣ ਲਈ ਆਪਣੀ ਕਾਰ 'ਚ ਬੈਠੇ ਸਨ। ਉਦੋਂ ਬਾਈਕ ਸਵਾਰ 5 ਤੋਂ 6 ਬਦਮਾਸ਼ ਉੱਥੇ ਆਏ ਅਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ। ਇਸ ਹਮਲੇ ਵਿੱਚ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਨੌਜਵਾਨ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਹਮਲਾ ਕਿਸਨੇ ਅਤੇ ਕਿਉਂ ਕੀਤਾ? ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦੋ ਦੀ ਮੌਤ, ਇੱਕ ਜ਼ਖਮੀ

ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹਾ ਆਪਸੀ ਰੰਜਿਸ਼ ਕਾਰਨ ਹੋਇਆ ਹੈ ਜਾਂ ਫਿਰ ਕੋਈ ਗੈਂਗਵਾਰ ਹੈ। ਪੁਲਿਸ ਇਨ੍ਹਾਂ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਐਸਪੀ ਰਾਜੀਵ ਦੇਸਵਾਲ ਮੁਤਾਬਕ ਜ਼ਖਮੀ ਨੂੰ ਅਜੇ ਤੱਕ ਹੋਸ਼ ਨਹੀਂ ਆਈ ਹੈ। ਹੋਸ਼ 'ਚ ਆਉਣ ਤੋਂ ਬਾਅਦ ਉਸ ਦੇ ਬਿਆਨ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਮਾਮਲੇ 'ਚ ਕੁਝ ਖੁਲਾਸੇ ਹੋ ਸਕਦੇ ਹਨ। ਫਿਲਹਾਲ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.