ਨਵੀਂ ਦਿੱਲੀ: ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਪਤਨੀ 'ਤੇ ਅਸ਼ਲੀਲ ਟਿੱਪਣੀ ਕਰਨ ਦੇ ਮਾਮਲੇ 'ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਪੈਸ਼ਲ ਸੈੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹੀਦ ਕੈਪਟਨ ਅੰਸ਼ੁਮਨ ਸਿੰਘ ਦੀ ਪਤਨੀ 'ਤੇ ਸੋਸ਼ਲ ਮੀਡੀਆ 'ਤੇ ਕੀਤੀਆਂ ਗਈਆਂ ਅਸ਼ਲੀਲ ਟਿੱਪਣੀਆਂ ਤੋਂ ਬਾਅਦ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਇਸ ਮਾਮਲੇ ਦਾ ਨੋਟਿਸ ਲਿਆ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਦੀ ਸ਼ਿਕਾਇਤ ਦੇ ਆਧਾਰ 'ਤੇ, ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਧਾਰਾ 79 ਬੀਐਸ 2023 ਅਤੇ 67 (ਆਈਟੀ ਐਕਟ) 2000 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਸਪੈਸ਼ਲ ਸੈੱਲ ਵੱਲੋਂ ਦੱਸਿਆ ਗਿਆ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਸੋਸ਼ਲ ਮੀਡੀਆ 'ਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੋ ਵੀ ਫੌਜੀ ਦੀ ਪਤਨੀ ਖਿਲਾਫ ਅਜਿਹੀ ਭੱਦੀ ਟਿੱਪਣੀ ਕਰਦਾ ਹੈ, ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਸਿਆਚਿਨ ਵਿੱਚ ਕੈਪਟਨ ਅੰਸ਼ੁਮਨ ਸਿੰਘ ਆਪਣੇ ਸਾਥੀ ਦੀ ਜਾਨ ਬਚਾਉਂਦੇ ਹੋਏ ਸ਼ਹੀਦ ਹੋ ਗਏ ਸਨ। ਹਾਲ ਹੀ ਵਿੱਚ ਉਨ੍ਹਾਂ ਦੀ ਬਹਾਦਰੀ ਲਈ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਕੀਰਤੀ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ ਅਤੇ ਇਸ ਮੌਕੇ ਉਨ੍ਹਾਂ ਦੀ ਮਾਤਾ ਅਤੇ ਪਤਨੀ ਵੀ ਮੌਜੂਦ ਸਨ। ਇਸ ਸਮਾਗਮ ਦੀ ਇੱਕ ਫੋਟੋ 'ਤੇ ਇੱਕ ਵਿਅਕਤੀ ਵੱਲੋਂ ਅਸ਼ਲੀਲ ਟਿੱਪਣੀ ਕੀਤੀ ਗਈ ਸੀ।
- ਕਰਜ਼ਾ ਨਾ ਮੋੜ ਸਕਣ ਕਾਰਨ ਰਿਸ਼ਤੇਦਾਰਾਂ ਨੇ ਨਾਬਾਲਿਗ ਨੂੰ ਬਣਾਇਆ ਬੰਧੂਆ ਮਜ਼ਦੂਰ - Minor Forced Into Bonded Labour
- ਦਿੱਲੀ: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਪਰਿਵਾਰ ਦਾ ਪੁੱਛਿਆ ਹਾਲ-ਚਾਲ - Hemant Soren met Sunita Kejriwal
- ਜੰਮੂ-ਕਸ਼ਮੀਰ ਦੇ ਡੋਡਾ 'ਚ 200 ਫੁੱਟ ਡੂੰਘੀ ਖੱਡ 'ਚ ਡਿੱਗੀ ਬੱਸ, ਦੋ ਦੀ ਮੌਤ, ਕਈ ਜ਼ਖਮੀ - Road Accident in Doda
- ਅਸਾਮ 'ਚ ਹੜ੍ਹ ਕਾਰਨ ਸਥਿਤੀ ਬਹੁਤ ਖਰਾਬ, ਲਗਾਤਾਰ ਵੱਧ ਰਹੀ ਹੈ ਮੌਤਾਂ ਦੀ ਗਿਣਤੀ, 90 ਤੱਕ ਪਹੁੰਚੀ ਗਿਣਤੀ - Assam flood