ਨਵੀਂ ਦਿੱਲੀ: ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ਵਿੱਚ ਸਥਿਤ ਬੇਬੀ ਕੇਅਰ ਸੈਂਟਰ ਵਿੱਚ ਸ਼ਨੀਵਾਰ ਰਾਤ ਨੂੰ ਅੱਗ ਲੱਗਣ ਕਾਰਨ 7 ਬੱਚਿਆਂ ਦੀ ਝੁਲਸ ਜਾਣ ਕਾਰਨ ਮੌਤ ਹੋ ਗਈ, ਜਦਕਿ 5 ਬੱਚਿਆਂ ਦਾ ਈਸਟ ਦਿੱਲੀ ਦੇ ਐਡਵਾਂਸਡ ਐਨਆਈਸੀਯੂ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅੱਗ ਲੱਗਣ ਕਾਰਨ ਹਸਪਤਾਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਨਾਲ ਲੱਗਦੀ ਇਮਾਰਤ ਨੂੰ ਵੀ ਅੱਗ ਲੱਗ ਗਈ, ਜਿਸ ਨੂੰ ਫਾਇਰ ਬ੍ਰਿਗੇਡ ਦੀ ਟੀਮ ਨੇ ਕਾਬੂ ਕਰ ਲਿਆ ਹੈ। ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।
ਫਾਇਰ ਬ੍ਰਿਗੇਡ ਟੀਮ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ। ਵਿਵੇਕ ਵਿਹਾਰ ਸਥਿਤ ਨਿਊ ਬੋਰਨ ਬੇਬੀ ਕੇਅਰ ਹਸਪਤਾਲ 'ਚ ਸ਼ਨੀਵਾਰ ਰਾਤ 11:32 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ। ਕਰੀਬ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ।
ਹਸਪਤਾਲ ਦਾ ਮਾਲਕ ਫਰਾਰ, FIR ਦਰਜ: ਦਿੱਲੀ ਪੁਲਿਸ ਨੇ ਦੱਸਿਆ ਕਿ ਵਿਵੇਕ ਵਿਹਾਰ ਸਥਿਤ ਬੋਰਨ ਬੇਬੀ ਕੇਅਰ ਹਸਪਤਾਲ ਦਾ ਮਾਲਕ ਨਵੀਨ ਕੀਚੀ ਫਰਾਰ ਹੈ। ਉਹ ਪੱਛਮੀ ਵਿਹਾਰ ਦਾ ਰਹਿਣ ਵਾਲਾ ਹੈ। ਉਸ ਖਿਲਾਫ ਐੱਫ.ਆਈ.ਆਰ. ਦਰਜ ਕਰ ਦਿੱਤੀ ਗਈ ਹੈ।
ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਸਥਾਨਕ ਵਿਧਾਇਕ ਅਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ ਵੀ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਇਸ ਦਰਦਨਾਕ ਹਾਦਸੇ ਸਮੇਂ 11 ਬੱਚੇ ਹਸਪਤਾਲ ਵਿੱਚ ਦਾਖਲ ਸਨ। ਬਾਕੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣੋ ਕੀ ਕਿਹਾ ਚਸ਼ਮਦੀਦਾਂ ਨੇ: ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਜ਼ੋਰਦਾਰ ਆਵਾਜ਼ ਨਾਲ ਅੱਗ ਸ਼ੁਰੂ ਹੋਈ। ਅਜਿਹੇ 'ਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੱਗ ਸਿਲੰਡਰ ਫਟਣ ਕਾਰਨ ਲੱਗੀ ਹੈ। ਭਗਤ ਸਿੰਘ ਸੇਵਾ ਦਲ ਦੇ ਪ੍ਰਧਾਨ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਜ਼ੋਰਦਾਰ ਧਮਾਕੇ ਨਾਲ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਬਾਹਰ ਐਂਬੂਲੈਂਸਾਂ 'ਚ ਆਕਸੀਜਨ ਰੀਫਿਲਿੰਗ ਦਾ ਕੰਮ ਕੀਤਾ ਜਾਂਦਾ ਹੈ। ਆਕਸੀਜਨ ਭਰਨ ਦੌਰਾਨ ਸਿਲੰਡਰ ਫਟ ਗਿਆ। ਇਕ ਤੋਂ ਬਾਅਦ ਇਕ ਤਿੰਨ ਸਿਲੰਡਰ ਫਟ ਗਏ। ਜਿਸ ਕਾਰਨ ਪਹਿਲਾਂ ਹਸਪਤਾਲ ਅਤੇ ਫਿਰ ਨਾਲ ਲੱਗਦੀ ਇਮਾਰਤ ਵਿੱਚ ਵੀ ਅੱਗ ਲੱਗ ਗਈ। ਚਸ਼ਮਦੀਦ ਰਵੀ ਗੁਪਤਾ ਨੇ ਦੱਸਿਆ ਕਿ ਇੱਥੇ ਆਕਸੀਜਨ ਸਿਲੰਡਰ ਨੂੰ ਰੀਫਿਲ ਕਰਨ ਦਾ ਕੰਮ ਚੱਲ ਰਿਹਾ ਸੀ ਅਤੇ ਆਕਸੀਜਨ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ।
- ਮੌਸਮ ਅਪਡੇਟ; ਜਾਣੋ ਪੰਜਾਬ ਵਿੱਚ ਕਿੰਨਾਂ ਹੈ ਤਾਪਮਾਨ, ਗਰਮੀ ਤੋਂ ਰਾਹਤ ਮਿਲੇਗੀ ਜਾਂ ਨਹੀਂ - Weather Update
- ਬਰਨਾਲਾ ਦੀ ਦਾਣਾ ਮੰਡੀ ਵਿੱਚ ਅੱਜ ਹੋਵੇਗੀ ਲੋਕ ਸੰਗਰਾਮ ਰੈਲੀ, ਰਾਜਸੀ ਧਿਰਾਂ ਦੇ ਖੁੱਲ੍ਹਣਗੇ ਪਰਦੇ - Barnala Lok Sangram Rally
- ਪੰਜਾਬ 'ਚ ਰਾਹੁਲ ਗਾਂਧੀ ਦੀ ਰੈਲੀ: ਔਜਲਾ ਲਈ ਕਰ ਰਹੇ ਪ੍ਰਚਾਰ, ਕਿਹਾ - ਸੰਵਿਧਾਨ 'ਚ ਗੁਰੂ ਨਾਨਕ ਦੇਵ ਜੀ ਦੀ ਸੋਚ, ਜਿਸਨੂੰ ਤਬਾਹ ਕਰਨਾ ਚਾਹੁੰਦੀ ਹੈ ਭਾਜਪਾ