ਜੰਮੂ-ਕਸ਼ਮੀਰ — ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਸ਼ਨੀਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੇ ਕਾਫਲੇ 'ਤੇ ਗੋਲੀਬਾਰੀ ਕੀਤੀ, ਜਿਸ 'ਚ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜੰਮੂ 'ਚ ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਫੌਜ ਅਤੇ ਪੁਲਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਹਮਲਾਵਰਾਂ ਨੂੰ ਫੜਨ ਲਈ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਸੁਰੱਖਿਆ ਬਲਾਂ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਪੁੰਛ ਜ਼ਿਲੇ 'ਚ ਭਾਰਤੀ ਹਵਾਈ ਫੌਜ ਦੇ ਵਾਹਨਾਂ ਦੇ ਕਾਫਲੇ 'ਤੇ ਹਮਲਾ ਕੀਤਾ। ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਨੂੰ ਸ਼ਾਹਸਿਤਰ ਨੇੜੇ ਜਨਰਲ ਖੇਤਰ ਵਿੱਚ ਹਵਾਈ ਅੱਡੇ ਦੇ ਅੰਦਰ ਸੁਰੱਖਿਅਤ ਢੰਗ ਨਾਲ ਪਹੁੰਚਾਇਆ ਗਿਆ ਹੈ। ਫੌਜ ਦੇ ਕੁਝ ਜਵਾਨ ਜ਼ਖਮੀ ਹੋਏ ਹਨ। ਹੋਰ ਵੇਰਵਿਆਂ ਦੀ ਉਡੀਕ ਹੈ।
- ਯਾਤਰੀ ਧਿਆਨ ਦੇਣ... ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ... 2853 ਟਰੇਨਾਂ ਪ੍ਰਭਾਵਿਤ, 1154 ਟਰੇਨਾਂ ਰੱਦ - Rail Roko Andolan
- ਦਿੱਲੀ ਆਬਕਾਰੀ ਘੁਟਾਲਾ: ਅਦਾਲਤ ਨੇ ਵਿਨੋਦ ਚੌਹਾਨ ਨੂੰ ਤਿੰਨ ਦਿਨ੍ਹਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜਿਆ - ARVIND KEJRIWAL ARREST CASE
- ਚਾਰਧਾਮ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ 'ਤੇ ਹੈਲੀਕਾਪਟਰ ਤੋਂ ਕੀਤੀ ਜਾਵੇਗੀ ਫੁੱਲਾਂ ਦੀ ਵਰਖਾ, ਜਾਣੋ ਕੀ ਕਿਹਾ ਸੀਐਮ ਧਾਮੀ - CHARDHAM YATRA 2024
ਪੁਲਿਸ ਸੂਤਰਾਂ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਪੁੰਛ ਜ਼ਿਲ੍ਹੇ ਦੇ ਸੂਰਨਕੋਟ ਦੇ ਸਨਾਈ ਪਿੰਡ ਵਿੱਚ ਗੋਲੀਬਾਰੀ ਦੀ ਰਿਪੋਰਟ ਮਿਲੀ ਹੈ ਅਤੇ ਫੌਜ ਅਤੇ ਪੁਲਿਸ ਨੂੰ ਇਲਾਕੇ ਵਿੱਚ ਭੇਜਿਆ ਗਿਆ ਹੈ।