ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਭਾਜਪਾ ਨੇਤਾ ਪ੍ਰਨੀਤ ਕੌਰ ਦਾ ਕਹਿਣਾ ਹੈ, "... ਨਰਸਿਮਹਾ ਰਾਓ ਦੇ ਕਾਰਜਕਾਲ 'ਚ ਉਨ੍ਹਾਂ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ, ਜਿਸ ਤੋਂ ਬਾਅਦ ਦੇਸ਼ ਦੀ ਅਰਥਵਿਵਸਥਾ 'ਚ ਤੇਜ਼ੀ ਆਉਣ ਲੱਗੀ... ਕਈ ਪਾਰਟੀਆਂ ਸਨ ਪਰ ਉਨ੍ਹਾਂ ਨੇ ਸਾਰਿਆਂ ਨੂੰ ਨਾਲ ਰੱਖਿਆ ਅਤੇ ਸਰਕਾਰ ਚਲਾਈ... ਮੈਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਜੂਨੀਅਰ ਮੰਤਰੀ ਸੀ, ਪਰ ਉਹ ਛੋਟੀ ਤੋਂ ਛੋਟੀ ਗੱਲ ਦਾ ਖਿਆਲ ਰੱਖਦੇ ਸਨ... ਉਨ੍ਹਾਂ ਨੇ ਕਦੇ ਕਿਸੇ ਨੂੰ ਮਾੜਾ ਨਹੀਂ ਬੋਲਿਆ ਅਤੇ ਆਪਣਾ ਕੰਮ ਸਾਦਗੀ ਅਤੇ ਨਿਮਰਤਾ ਨਾਲ ਕੀਤਾ... ਉਨ੍ਹਾਂ ਦੇ ਆਰਥਿਕ ਮਹਾਰਤ ਪੂਰੀ ਦੁਨੀਆ ਵਿੱਚ ਪ੍ਰਸਿੱਧ ਸੀ..."
PM ਨਰਿੰਦਰ ਮੋਦੀ ਤੇ ਰਾਹੁਲ ਗਾਂਧੀ ਸਣੇ ਦਿੱਗਜਾਂ ਵਲੋਂ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ, ਪੰਜਾਬ 'ਚ ਸੱਤ ਦਿਨ ਦੇ ਸੋਗ ਦਾ ਐਲਾਨ - FORMER PM MANMOHAN SINGH
Published : 17 hours ago
|Updated : 11 hours ago
ਚੰਡੀਗੜ੍ਹ: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ 'ਤੇ ਵੀਰਵਾਰ ਨੂੰ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਸਰਕਾਰੀ ਸੂਤਰਾਂ ਅਨੁਸਾਰ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਹੋਣ ਵਾਲੇ ਸਾਰੇ ਸਰਕਾਰੀ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅੱਜ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਭਾਰਤ ਦੇ ਆਰਥਿਕ ਸੁਧਾਰਾਂ ਦੇ ਪਿਤਾਮਾ ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਹ 2004-14 ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਤਾਜ਼ਾ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੀ। ਜਿੱਥੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
LIVE FEED
ਭਾਜਪਾ ਨੇਤਾ ਪ੍ਰਨੀਤ ਕੌਰ ਵਲੋਂ ਸ਼ਰਧਾਂਜਲੀ
ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਅਰਥਵਿਵਸਥਾ ਨੂੰ ਦਿੱਤੀ ਨਵੀਂ ਦਿਸ਼ਾ: ਰਾਮਨਾਥ ਕੋਵਿੰਦ
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਜਿਹੇ ਸਮੇਂ ਕੇਂਦਰੀ ਵਿੱਤ ਮੰਤਰੀ ਵਜੋਂ ਅਰਥਵਿਵਸਥਾ ਦੀ ਵਾਗਡੋਰ ਸੰਭਾਲੀ ਸੀ ਜਦੋਂ ਦੇਸ਼ ਆਰਥਿਕ ਮੋਰਚੇ 'ਤੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ। ਕੋਲਕਾਤਾ ਵਿੱਚ ਇੱਕ ਸਮਾਗਮ ਵਿੱਚ ਕੋਵਿੰਦ ਨੇ ਸਿੰਘ ਦੇ ਦਿਹਾਂਤ ਨੂੰ ਨਿੱਜੀ ਘਾਟਾ ਦੱਸਿਆ ਅਤੇ ਕਿਹਾ ਕਿ ਸਿੰਘ ਨਿਮਰਤਾ ਦੇ ਪ੍ਰਤੀਕ ਸਨ। ਕੋਵਿੰਦ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਕੋਈ ਇਤਰਾਜ਼ਯੋਗ, ਗੈਰ-ਸੰਸਦੀ ਸ਼ਬਦ ਨਹੀਂ ਬੋਲਿਆ। ਸਾਬਕਾ ਰਾਸ਼ਟਰਪਤੀ ਨੇ ਕਿਹਾ ਕਿ ਸਿੰਘ ਨੇ ਆਰਥਿਕਤਾ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਅਤੇ ਦੇਸ਼ ਨੂੰ ਇੱਕ ਮਹੱਤਵਪੂਰਨ ਮੋੜ 'ਤੇ ਲੈ ਕੇ ਗਏ। ਕੋਵਿੰਦ ਨੇ ਕਿਹਾ ਕਿ ਮਨਮੋਹਨ ਸਿੰਘ ਨੂੰ ਆਧੁਨਿਕ ਰਚਨਾਕਾਰ ਅਤੇ ਸੁਧਾਰਕ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਸਿੰਘ ਨੂੰ ‘ਵਿਗਿਆਨ ਅਤੇ ਅਧਿਆਤਮਿਕਤਾ’ ਦਾ ਇੱਕ ਸੰਯੋਜਨ ਦੱਸਿਆ ਜਿਸ ਵਿੱਚ ਭਾਰਤ ਦੀਆਂ ਕਦਰਾਂ-ਕੀਮਤਾਂ ਡੂੰਘੀਆਂ ਪਈਆਂ ਹਨ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵਲੋਂ ਅੰਤਿਮ ਸ਼ਰਧਾਂਜਲੀ ਭੇਟ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਵੀ ਪ੍ਰਗਟਾਈ।
ਪੰਜਾਬ ਸਰਕਾਰ ਵਲੋਂ ਸੱਤ ਦਿਨਾਂ ਸੋਗ ਦਾ ਐਲਾਨ
ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਬੀਤੀ ਰਾਤ ਹੋਏ ਦਿਹਾਂਤ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਸੂਬੇ 'ਚ ਸੱਤ ਦਿਨ ਲਈ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਸ਼ਟਰੀ ਝੰਡਾ ਸਨਮਾਨ ਵਜੋਂ ਅੱਧਾ ਝੁਕਿਆ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।
ਸੰਸਦ ਮੈਂਬਰ ਵਜੋਂ ਉਨ੍ਹਾਂ ਦੀ ਵਫ਼ਾਦਾਰੀ ਹਰ ਕਿਸੇ ਲਈ ਪ੍ਰੇਰਨਾ: PM ਮੋਦੀ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪੀਐਮ ਮੋਦੀ ਨੇ ਕਿਹਾ, "ਇੱਕ ਸੰਸਦ ਮੈਂਬਰ ਵਜੋਂ, ਉਨ੍ਹਾਂ ਦੀ ਵਫ਼ਾਦਾਰੀ ਹਰ ਕਿਸੇ ਲਈ ਪ੍ਰੇਰਨਾ ਹੈ। ਮਹੱਤਵਪੂਰਨ ਮੌਕਿਆਂ 'ਤੇ, ਉਹ ਵ੍ਹੀਲਚੇਅਰ 'ਤੇ ਸੰਸਦ ਵਿੱਚ ਆਉਂਦੇ ਸਨ ਅਤੇ ਇੱਕ ਸਾਂਸਦ ਵਜੋਂ ਆਪਣੀ ਡਿਊਟੀ ਨਿਭਾਉਂਦੇ ਸਨ... ਉਨ੍ਹਾਂ ਨੇ ਹਮੇਸ਼ਾ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨਾਲ ਆਪਣੇ ਸਬੰਧ ਬਣਾਏ ਰੱਖੇ ਸਨ ਅਤੇ ਜਦੋਂ ਮੈਂ ਮੁੱਖ ਮੰਤਰੀ ਸੀ, ਮੈਂ ਵੱਖ-ਵੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਸ਼ਿਆਂ 'ਤੇ ਚਰਚਾ ਕਰਦਾ ਸੀ... ਦੇਸ਼ ਦੇ ਹਰ ਨਾਗਰਿਕ ਵਲੋਂ ਮੈਂ ਡਾ. ਮਨਮੋਹਨ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ..."
ਡਾ. ਮਨਮੋਹਨ ਸਿੰਘ ਦਾ ਦਿਹਾਂਤ ਪੂਰੇ ਦੇਸ਼ ਲਈ ਝਟਕਾ: ਮੋਦੀ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪੀਐਮ ਮੋਦੀ ਨੇ ਕਿਹਾ, "ਸਾਨੂੰ ਸਭ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ਨਾਲ ਬਹੁਤ ਦੁੱਖ ਹੈ। ਉਨ੍ਹਾਂ ਦਾ ਦਿਹਾਂਤ ਪੂਰੇ ਦੇਸ਼ ਲਈ ਇੱਕ ਝਟਕਾ ਹੈ... ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਮਿਸਾਲ ਹੈ। ਅਸੀਂ ਸੰਘਰਸ਼ਾਂ ਤੋਂ ਉੱਪਰ ਉੱਠ ਕੇ ਉੱਚੀਆਂ ਉਚਾਈਆਂ ਨੂੰ ਕਿਵੇਂ ਹਾਸਲ ਕਰ ਸਕਦੇ ਹਾਂ, ਉਨ੍ਹਾਂ ਨੂੰ ਹਮੇਸ਼ਾ ਇੱਕ ਇਮਾਨਦਾਰ ਵਿਅਕਤੀ, ਇੱਕ ਮਹਾਨ ਅਰਥ ਸ਼ਾਸਤਰੀ ਅਤੇ ਇੱਕ ਨੇਤਾ ਵਜੋਂ ਯਾਦ ਕੀਤਾ ਜਾਵੇਗਾ, ਜਿਸ ਨੇ ਆਪਣੇ ਆਪ ਨੂੰ ਸੁਧਾਰਾਂ ਲਈ ਸਮਰਪਿਤ ਕੀਤਾ"।
ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ: PMਮੋਦੀ
ਆਪਣੇ ਸੋਸ਼ਲ ਮੀਡੀਆ ਐਕਸ 'ਤੇ ਪੀਐਮ ਮੋਦੀ ਨੇ ਲਿਖਿਆ ਕਿ, ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਸ਼ਰਧਾਂਜਲੀ ਭੇਟ ਕੀਤੀ। ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਭਾਰਤ ਹਮੇਸ਼ਾ ਯਾਦ ਰੱਖੇਗਾ।
ਕਾਂਗਰਸ ਪਾਰਟੀ ਦੇ ਦਿੱਗਜ ਪਹੁੰਚੇ
ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਘਰ ਕਾਂਗਰਸ ਦੇ ਸੰਸਦ ਮੈਂਬਰ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕੇਸੀ ਵੇਣੂਗੋਪਾਲ ਅਤੇ ਪਾਰਟੀ ਦੇ ਹੋਰ ਆਗੂ।
ਰਾਹੁਲ ਗਾਂਧੀ ਵਲੋਂ ਸ਼ਰਧਾਂਜਲੀ ਭੇਟ
ਲੋਕ ਸਭਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ
ਮ੍ਰਿਤਕ ਦੇਹ 'ਤੇ ਰਾਸ਼ਟਰੀ ਝੰਡਾ ਪਾਇਆ
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਉਨ੍ਹਾਂ ਦੀ ਮ੍ਰਿਤਕ ਦੇਹ 'ਤੇ ਸਨਮਾਨ ਵਜੋਂ ਰਾਸ਼ਟਰੀ ਝੰਡਾ ਪਾਇਆ ਗਿਆ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ
ਦਿੱਲੀ ਸਥਿਤ ਡਾਕਟਰ ਸਿੰਘ ਦੀ ਰਿਹਾਇਸ਼ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਡਾ.ਮਨਮੋਹਨ ਸਿੰਘ ਦਾ ਵੀਰਵਾਰ ਰਾਤ ਦਿਹਾਂਤ ਹੋ ਗਿਆ ਸੀ।
ਅੰਤਿਮ ਸ਼ਰਧਾਂਜਲੀ ਦੇਣ ਤੋਂ ਬਾਅਦ ਪੀਐਮ ਮੋਦੀ ਡਾ: ਸਿੰਘ ਦੇ ਨਿਵਾਸ ਤੋਂ ਰਵਾਨਾ ਹੋਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਦੇਣ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ਤੋਂ ਰਵਾਨਾ ਹੋਏ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਘਰ ਪਹੁੰਚੇ।
ਗ੍ਰਹਿ ਮੰਤਰੀ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਘਰ ਪਹੁੰਚੇ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਿੱਲੀ ਵਿੱਚ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਘਰ ਪੁੱਜੇ।
ਅਮਰੀਕੀ ਵਿਦੇਸ਼ ਮੰਤਰੀ ਵਲੋਂ ਸ਼ਰਧਾਂਜ਼ਲੀ
ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਲਈ ਭਾਰਤ ਦੇ ਲੋਕਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹੈ। ਡਾ. ਸਿੰਘ ਅਮਰੀਕਾ-ਭਾਰਤ ਰਣਨੀਤਕ ਸਾਂਝੇਦਾਰੀ ਦੇ ਸਭ ਤੋਂ ਮਹਾਨ ਚੈਂਪੀਅਨਾਂ ਵਿੱਚੋਂ ਇੱਕ ਸਨ, ਅਤੇ ਉਹਨਾਂ ਦੇ ਕੰਮ ਨੇ ਪਿਛਲੇ ਦੋ ਦਹਾਕਿਆਂ ਵਿੱਚ ਸਾਡੇ ਦੇਸ਼ਾਂ ਨੇ ਮਿਲ ਕੇ ਜੋ ਕੁਝ ਵੀ ਪੂਰਾ ਕੀਤਾ ਹੈ, ਉਸ ਦੀ ਨੀਂਹ ਰੱਖੀ।
ਸਾਬਕਾ ਮੁੱਖ ਮੰਤਰੀ ਕੈਪਟਨ ਨੇ ਦਿੱਤੀ ਸ਼ਰਧਾਂਜ਼ਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ, ਇੱਕ ਸੱਚੇ ਰਾਜਨੇਤਾ, ਜਿਨ੍ਹਾਂ ਨੇ ਅਗਵਾਈ ਕੀਤੀ। ਉਨ੍ਹਾਂ ਦੀ ਦੂਰਅੰਦੇਸ਼ੀ, ਸਿਆਣਪ, ਨਿਮਰਤਾ ਅਤੇ ਦੇਸ਼ ਦੇ ਵਿਕਾਸ ਲਈ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਆਰਥਿਕ ਮੁੱਦਿਆਂ 'ਤੇ ਉਨ੍ਹਾਂ ਤੋਂ ਮਾਰਗਦਰਸ਼ਨ ਲੈਣ ਨੂੰ ਯਾਦ ਕਰਾਂਗਾ। ਉਨ੍ਹਾਂ ਦੇ ਪਰਿਵਾਰ ਅਤੇ ਸਨੇਹੀਆਂ ਪ੍ਰਤੀ ਮੇਰੀ ਦਿਲੀ ਹਮਦਰਦੀ ਹੈ।
ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀਰਵਾਰ ਰਾਤ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮਨਮੋਹਨ ਸਿੰਘ, ਜੋ 2004 ਤੋਂ 2014 ਤੱਕ ਦੋ ਵਾਰ ਪ੍ਰਧਾਨ ਮੰਤਰੀ ਰਹੇ ਸਨ, ਉਨ੍ਹਾਂ ਦੀ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਮੌਤ ਹੋ ਗਈ ਸੀ। ਖੜਗੇ ਅਤੇ ਰਾਹੁਲ ਗਾਂਧੀ ਦੋਵੇਂ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਰਨਾਟਕ ਦੇ ਬੇਲਾਗਾਵੀ ਗਏ ਸਨ ਅਤੇ ਮਨਮੋਹਨ ਸਿੰਘ ਦੇ ਦਿਹਾਂਤ ਦੀ ਖ਼ਬਰ ਦੇ ਤੁਰੰਤ ਬਾਅਦ ਦਿੱਲੀ ਆ ਗਏ ਸਨ।
ਡਾ. ਮਨਮੋਹਨ ਸਿੰਘ ਦਾ ਦੇਹਾਂਤ ਸਾਡੇ ਮਹਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਅਧਿਆਏ ਦਾ ਅੰਤ: ਟੀ.ਕੇ.ਏ. ਨਾਇਰ
ਕੇਰਲ ਦੇ ਤਿਰੂਵਨੰਤਪੁਰਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਾਬਕਾ ਪ੍ਰਮੁੱਖ ਸਕੱਤਰ ਟੀ.ਕੇ.ਏ. ਨਾਇਰ ਨੇ ਕਿਹਾ ਕਿ ਡਾ: ਮਨਮੋਹਨ ਸਿੰਘ ਦਾ ਦਿਹਾਂਤ ਸਾਡੇ ਮਹਾਨ ਦੇਸ਼ ਦੇ ਇਤਿਹਾਸ ਵਿੱਚ ਇੱਕ ਅਧਿਆਏ ਦਾ ਅੰਤ ਹੈ। ਬਿਨਾਂ ਸ਼ੱਕ ਉਹ ਭਾਰਤ ਦੇ ਸਭ ਤੋਂ ਉੱਤਮ ਪ੍ਰਧਾਨ ਮੰਤਰੀਆਂ ਵਿੱਚੋਂ ਇੱਕ ਸਨ। ਉਨ੍ਹਾਂ ਨੇ ਨਾ ਸਿਰਫ ਇਸ ਦੇਸ਼ ਦੀ ਆਰਥਿਕਤਾ ਨੂੰ ਦਿਸ਼ਾ ਦੇਣ ਵਿੱਚ ਯੋਗਦਾਨ ਪਾਇਆ ਬਲਕਿ ਭਾਰਤ ਦੇ ਸਮੁੱਚੇ ਏਕੀਕ੍ਰਿਤ ਵਿਕਾਸ ਵਿੱਚ ਵੀ ਯੋਗਦਾਨ ਪਾਇਆ। ਉਨ੍ਹਾਂ ਦੇ ਯੋਗਦਾਨ ਦਾ ਭਾਰਤ 'ਤੇ ਸਥਾਈ ਪ੍ਰਭਾਵ ਪਵੇਗਾ। ਦੇਸ਼ ਨੇ ਆਰਥਿਕ ਤੌਰ 'ਤੇ ਮਜ਼ਬੂਤ ਅਤੇ ਆਧੁਨਿਕ ਭਾਰਤ ਦੀ ਨੀਂਹ ਰੱਖੀ।
ਅੰਮ੍ਰਿਤਸਰ ਅਤੇ ਪੂਰੇ ਦੇਸ਼ ਲਈ ਇਹ ਰਾਸ਼ਟਰੀ ਨੁਕਸਾਨ:ਬਾਜਵਾ
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ 'ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, "ਇਹ ਦੇਸ਼ ਲਈ ਮੰਦਭਾਗੀ ਘਟਨਾ ਹੈ। ਉਹ ਇੱਕ ਵਿਸ਼ਵ ਹਸਤੀ ਸਨ। ਮੈਂ ਉਨ੍ਹਾਂ ਨੂੰ ਆਰਥਿਕਤਾ ਦਾ ਆਈਨਸਟਾਈਨ ਕਹਾਂਗਾ... ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ। ਅੰਮ੍ਰਿਤਸਰ ਅਤੇ ਪੂਰੇ ਦੇਸ਼ ਲਈ ਇਹ ਇੱਕ ਰਾਸ਼ਟਰੀ ਨੁਕਸਾਨ ਹੈ।
ਮਹਾਰਾਸ਼ਟਰ ਮੰਤਰਾਲੇ 'ਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਿਹਾ
ਮੁੰਬਈ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਰਾਸ਼ਟਰੀ ਸੋਗ ਦੇ ਪ੍ਰਤੀਕ ਵਜੋਂ ਮਹਾਰਾਸ਼ਟਰ ਮੰਤਰਾਲੇ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਿਹਾ।
ਰਾਸ਼ਟਰਪਤੀ ਭਵਨ ਅਤੇ AICC ਹੈੱਡਕੁਆਰਟਰ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੋਂ ਬਾਅਦ ਰਾਸ਼ਟਰਪਤੀ ਭਵਨ 'ਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਹੋਇਆ ਹੈ। ਸਾਬਕਾ ਪ੍ਰਧਾਨ ਮੰਤਰੀ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਭਾਰਤ ਸਰਕਾਰ ਨੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਅਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕਰ ਦਿੱਤਾ ਹੈ। ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਭਲਕੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਮੁੱਖ ਦਫਤਰ 'ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਿਹਾ।
ਕੇਰਲ ਸਰਕਾਰ ਨੇ ਜ਼ਿਲ੍ਹਾ ਕੁਲੈਕਟਰਾਂ ਨੂੰ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਨਿਰਦੇਸ਼ ਦਿੱਤੇ
ਕੇਰਲ ਸਰਕਾਰ ਨੇ ਜ਼ਿਲ੍ਹਾ ਕੁਲੈਕਟਰਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਸਨਮਾਨ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਾਉਣ ਦੇ ਨਿਰਦੇਸ਼ ਦਿੱਤੇ ਹਨ। ਭਾਰਤ ਸਰਕਾਰ ਨੇ 26 ਦਸੰਬਰ ਤੋਂ 1 ਜਨਵਰੀ ਤੱਕ ਪੂਰੇ ਭਾਰਤ ਵਿੱਚ 7 ਦਿਨਾਂ ਦਾ ਸਰਕਾਰੀ ਸੋਗ ਮਨਾਉਣ ਦਾ ਫੈਸਲਾ ਕੀਤਾ ਹੈ।
ਮਨਮੋਹਨ ਨੂੰ ਇੱਕ ਗਿਆਨਵਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਨਰਮ ਵਿਹਾਰ ਲਈ ਵੀ ਯਾਦ ਕੀਤਾ ਜਾਵੇਗਾ: ਬਿਰਲਾ
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਹ ਇਕ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਗਿਆਨਵਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਨਰਮ ਅਤੇ ਸਾਦੇ ਵਿਵਹਾਰ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਬਿਰਲਾ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਦਾ ਦਿਹਾਂਤ ਬਹੁਤ ਦੁਖਦਾਇਕ ਹੈ। ਇੱਕ ਪ੍ਰਸਿੱਧ ਅਰਥ ਸ਼ਾਸਤਰੀ ਅਤੇ ਗਿਆਨਵਾਨ ਸਿਆਸਤਦਾਨ ਹੋਣ ਦੇ ਨਾਲ-ਨਾਲ ਉਹ ਆਪਣੇ ਨਰਮ ਅਤੇ ਸਾਦੇ ਵਿਹਾਰ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਸਨੇ ਦਹਾਕਿਆਂ ਤੱਕ ਇੱਕ ਕੁਸ਼ਲ ਪ੍ਰਸ਼ਾਸਕ, ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਮੇਰੀ ਸੰਵੇਦਨਾ ਡਾ: ਸਿੰਘ ਦੇ ਪਰਿਵਾਰ ਨਾਲ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਅਤੇ ਦੇਸ਼ ਵਾਸੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਮਨਮੋਹਨ ਸਿੰਘ ਦੇ ਪੰਜ ਦਹਾਕਿਆਂ ਦੇ ਕਰੀਅਰ ਦੀ ਇੱਕ ਝਲਕ
ਆਰਥਿਕ ਸੁਧਾਰਾਂ ਦੇ ਪਿਤਾਮਾ ਅਤੇ 10 ਸਾਲਾਂ ਤੱਕ ਦੇਸ਼ ਦੀ ਅਗਵਾਈ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਇੱਥੇ ਨੌਕਰਸ਼ਾਹੀ ਅਤੇ ਰਾਜਨੀਤੀ ਵਿੱਚ ਉਨ੍ਹਾਂ ਦੇ ਪੰਜ ਦਹਾਕਿਆਂ ਦੇ ਕਰੀਅਰ ਦੀ ਇੱਕ ਝਲਕ ਹੈ।
- 1954: ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਮਾਸਟਰ ਡਿਗਰੀ ਪ੍ਰਾਪਤ ਕੀਤੀ।
- 1957: ਕੈਮਬ੍ਰਿਜ ਯੂਨੀਵਰਸਿਟੀ ਤੋਂ ਇਕਨਾਮਿਕਸ ਟ੍ਰਾਈਪੋਸ (ਤਿੰਨ-ਸਾਲਾ ਡਿਗਰੀ ਪ੍ਰੋਗਰਾਮ)।
- 1962: ਆਕਸਫੋਰਡ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਡੀ.ਫਿਲ.
- 1971: ਭਾਰਤ ਸਰਕਾਰ ਦੇ ਵਣਜ ਮੰਤਰਾਲੇ ਵਿੱਚ ਆਰਥਿਕ ਸਲਾਹਕਾਰ ਵਜੋਂ ਸ਼ਾਮਲ ਹੋਏ।
- 1972: ਵਿੱਤ ਮੰਤਰਾਲੇ ਵਿੱਚ ਮੁੱਖ ਆਰਥਿਕ ਸਲਾਹਕਾਰ ਨਿਯੁਕਤ ਕੀਤਾ ਗਿਆ।
- 1980-82: ਯੋਜਨਾ ਕਮਿਸ਼ਨ ਦੇ ਮੈਂਬਰ।
- 1982-1985: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ।
- 1985-87: ਯੋਜਨਾ ਕਮਿਸ਼ਨ ਦੇ ਉਪ ਚੇਅਰਮੈਨ ਵਜੋਂ ਸੇਵਾ ਨਿਭਾਈ।
- 1987-90: ਜਨੇਵਾ ਵਿੱਚ ਦੱਖਣੀ ਕਮਿਸ਼ਨ ਦੇ ਸਕੱਤਰ-ਜਨਰਲ।
- 1990: ਆਰਥਿਕ ਮਾਮਲਿਆਂ 'ਤੇ ਪ੍ਰਧਾਨ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ।
- 1991: ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ।
- 1991: ਅਸਾਮ ਤੋਂ ਰਾਜ ਸਭਾ ਲਈ ਚੁਣੇ ਗਏ ਅਤੇ 1995, 2001, 2007 ਅਤੇ 2013 ਵਿੱਚ ਦੁਬਾਰਾ ਚੁਣੇ ਗਏ।
- 1991-96: ਪੀਵੀ ਨਰਸਿਮਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ।
- 1998-2004: ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ।
- 2004-2014: ਭਾਰਤ ਦੇ ਪ੍ਰਧਾਨ ਮੰਤਰੀ।