ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਇਸ ਤੋਂ ਪਹਿਲਾਂ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਵੀਰਵਾਰ ਸ਼ਾਮ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ।
Former Prime Minister Manmohan Singh aged 92 passed away at AIIMS Delhi after he was admitted here for treatment pic.twitter.com/OTbJzbXlkv
— ANI (@ANI) December 26, 2024
ਡਾ. ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਪੰਜਾਬ ਵਿਚ ਹੋਇਆ ਸੀ। ਉਨ੍ਹਾਂ ਨੇ 1952 ਅਤੇ 1954 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਨੇ 1957 ਵਿੱਚ ਕੈਂਬਰਿਜ ਯੂਨੀਵਰਸਿਟੀ ਤੋਂ ਆਰਥਿਕ ਟ੍ਰਿਪੋਸ ਪੂਰੀ ਕੀਤੀ। ਇਸ ਤੋਂ ਬਾਅਦ 1962 ਵਿੱਚ ਆਕਸਫੋਰਡ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਡੀ.ਫਿਲ. ਦਾ ਖਿਤਾਬ ਹਾਸਲ ਕੀਤਾ ਹੈ। ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਅਤੇ ਦਿੱਲੀ ਸਕੂਲ ਆਫ਼ ਇਕਨਾਮਿਕਸ ਵਿੱਚ ਪੜ੍ਹਾਉਣ ਦਾ ਕੰਮ ਵੀ ਕੀਤਾ।
With profound grief, we inform the demise of the former Prime Minister of India, Dr Manmohan Singh, aged 92. He was being treated for age-related medical conditions and had a sudden loss of consciousness at home on 26 December 2024. Resuscitative measures were started immediately… pic.twitter.com/ZX9NakKo7Y
— ANI (@ANI) December 26, 2024
ਇਸ ਤੋਂ ਇਲਾਵਾ ਉਹ 1971 ਵਿੱਚ ਭਾਰਤ ਸਰਕਾਰ ਵਿੱਚ ਵਣਜ ਮੰਤਰਾਲੇ ਵਿੱਚ ਇੱਕ ਆਰਥਿਕ ਸਲਾਹਕਾਰ ਵਜੋਂ ਸ਼ਾਮਲ ਹੋਏ। ਉਨ੍ਹਾਂ ਨੂੰ ਜਲਦੀ ਹੀ 1972 ਵਿੱਚ ਵਿੱਤ ਮੰਤਰਾਲੇ ਵਿੱਚ ਮੁੱਖ ਆਰਥਿਕ ਸਲਾਹਕਾਰ ਵਜੋਂ ਤਰੱਕੀ ਦਿੱਤੀ ਗਈ। UNCTAD (ਵਪਾਰ ਅਤੇ ਵਿਕਾਸ ਬਾਰੇ ਸੰਯੁਕਤ ਰਾਸ਼ਟਰ ਕਾਨਫਰੰਸ) ਸਕੱਤਰੇਤ ਵਿੱਚ ਇੱਕ ਛੋਟੇ ਕਾਰਜਕਾਲ ਤੋਂ ਬਾਅਦ, ਉਨ੍ਹਾਂ ਨੂੰ 1987-1990 ਤੱਕ ਜਿਨੀਵਾ ਵਿੱਚ ਦੱਖਣੀ ਕਮਿਸ਼ਨ ਦਾ ਸਕੱਤਰ-ਜਨਰਲ ਨਿਯੁਕਤ ਕੀਤਾ ਗਿਆ ਸੀ।
ਡਾ: ਮਨਮੋਹਨ ਸਿੰਘ 2004 ਤੋਂ 2014 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਲੱਗਭਗ 33 ਸਾਲਾਂ ਤੱਕ ਰਾਜ ਸਭਾ ਮੈਂਬਰ ਰਹੇ। 1991 ਵਿੱਚ, ਉਹ ਪਹਿਲੀ ਵਾਰ ਰਾਜ ਸਭਾ ਦੇ ਮੈਂਬਰ ਬਣੇ ਅਤੇ 1991 ਤੋਂ 1996 ਤੱਕ ਤਤਕਾਲੀ ਨਰਸਿਮਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ ਵੀ ਰਹੇ। ਉਹ ਭਾਰਤੀ ਅਰਥਵਿਵਸਥਾ ਵਿੱਚ ਨਵੇਂ ਵਿੱਤੀ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੀ ਸ਼ੁਰੂਆਤ ਕਰਨ ਲਈ ਜਾਣੇ ਜਾਂਦੇ ਹਨ।