ਸੂਰਤ/ਗੁਜਰਾਤ: ਬੀਤੀ ਰਾਤ ਗੁਜਰਾਤ ਦੇ ਸੂਰਤ ਵਿੱਚ ਗਣੇਸ਼ ਪੰਡਾਲ ਵਿੱਚ ਪੱਥਰਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਕੇਸ ਦਰਜ ਕਰਕੇ 33 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਥਰਾਅ ਤੋਂ ਬਾਅਦ ਸ਼ਹਿਰ 'ਚ ਤਣਾਅ ਦੇਖਣ ਨੂੰ ਮਿਲਿਆ। ਸਥਿਤੀ ਦੇ ਮੱਦੇਨਜ਼ਰ ਸ਼ਹਿਰ ਵਿੱਚ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼
ਜਾਣਕਾਰੀ ਮੁਤਾਬਕ ਬੀਤੀ ਰਾਤ ਸੈਯਦਪੁਰਾ ਇਲਾਕੇ 'ਚ ਗਣੇਸ਼ ਪੰਡਾਲ 'ਤੇ ਬਦਮਾਸ਼ਾਂ ਨੇ ਪੱਥਰ ਸੁੱਟੇ। ਇਸ ਤੋਂ ਹਿੰਦੂ ਸੰਗਠਨ ਨਾਰਾਜ਼ ਹੋ ਗਏ। ਕੁਝ ਹੀ ਦੇਰ 'ਚ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਠੇ ਹੋ ਗਏ। ਇਸ ਨਾਲ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਸਥਿਤੀ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕਰ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ 'ਚ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਇਹ ਸਾਜ਼ਿਸ਼ ਕਿਸ ਨੇ ਰਚੀ ਹੈ। ਇਸ ਵਿਚ ਸ਼ਾਮਲ ਲੋਕ ਕੌਣ ਹਨ ਜੋ ਸਮਾਜ ਵਿਚ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ?
ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਦਾ ਬਿਆਨ
ਗੁਜਰਾਤ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਨੇ ਕਿਹਾ, 'ਸੂਰਤ ਦੇ ਸਯਦਪੁਰਾ ਇਲਾਕੇ 'ਚ ਗਣੇਸ਼ ਪੰਡਾਲ 'ਤੇ 6 ਲੋਕਾਂ ਨੇ ਪਥਰਾਅ ਕੀਤਾ। ਇਨ੍ਹਾਂ ਸਾਰੇ 6 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਅਜਿਹੀਆਂ ਘਟਨਾਵਾਂ ਨੂੰ ਸ਼ਹਿ ਦੇਣ ਵਾਲੇ 27 ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਜਾਂਚ ਜਾਰੀ ਹੈ। ਸੂਰਤ ਦੇ ਸਾਰੇ ਖੇਤਰਾਂ ਵਿੱਚ ਪੁਲਿਸ ਤਾਇਨਾਤ ਹੈ। ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸੂਰਤ ਪੁਲਿਸ ਕਮਿਸ਼ਨਰ ਦਾ ਬਿਆਨ
ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ ਕਿਹਾ, 'ਕੁਝ ਬੱਚਿਆਂ ਨੇ ਗਣੇਸ਼ ਪੰਡਾਲ 'ਤੇ ਪਥਰਾਅ ਕੀਤਾ, ਜਿਸ ਤੋਂ ਬਾਅਦ ਝੜਪ ਹੋ ਗਈ। ਪੁਲਸ ਨੇ ਤੁਰੰਤ ਉਨ੍ਹਾਂ ਬੱਚਿਆਂ ਨੂੰ ਉਥੋਂ ਹਟਾ ਦਿੱਤਾ। ਇਲਾਕੇ 'ਚ ਤੁਰੰਤ ਪੁਲਿਸ ਤਾਇਨਾਤ ਕਰ ਦਿੱਤੀ ਗਈ। ਜਿੱਥੇ ਵੀ ਲੋੜ ਪਈ, ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਸ਼ਾਂਤੀ ਭੰਗ ਕਰਨ ਵਾਲੇ ਸਾਰੇ ਮੁਲਜ਼ਮਾ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਚਾਰੇ ਪਾਸੇ ਕਰੀਬ 1000 ਪੁਲਿਸ ਮੁਲਾਜ਼ਮ ਤਾਇਨਾਤ ਹਨ। ਆਮ ਲੋਕ ਵੀ ਇੱਥੇ ਮੌਜੂਦ ਹਨ।