ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿਰਸਾ ਦੇ ਡੇਰਾ ਸਿਕੰਦਰਪੁਰ ‘ਰਾਧਾ ਸੁਆਮੀ ਸਤਿਸੰਗ, ਬਿਆਸ’ ਦੇ ਮੁਖੀ ਸੰਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਉਨ੍ਹਾਂ ਦਾ ਆਸ਼ੀਰਵਾਦ ਵੀ ਲਿਆ।ਦੋਵਾਂ ਵਿਚਾਲੇ ਇਹ ਮੁਲਾਕਾਤ ਕਰੀਬ ਇਕ ਘੰਟੇ ਤੱਕ ਚੱਲੀ ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹਨੀ ਦਿਨੀਂ ਡੇਰਾ ਮੁਖੀ ਵੱਲੋਂ ਭਾਜਪਾ ਆਗੂਆਂ ਨਾਲ ਮੁਲਾਕਾਤ ਕਾਫੀ ਚਰਚਾ ਵਿੱਚ ਬਣੇ ਹੋਏ ਹਨ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹਨਾਂ ਵੱਲੋਂ ਪਹਿਲਾਂ ਵੀ ਮੁਲਾਕਾਤ ਕੀਤੀ ਗਈ ਸੀ ਜਦੋਂ ਮਨੋਹਰ ਲਾਲ ਖੱਟਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ ਸਨ ਅਤੇ ਜਿੱਥੇ ਉਨ੍ਹਾਂ ਨੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਹ ਡੇਰੇ 'ਚ ਤਕਰੀਬਨ ਤਿੰਨ ਘੰਟੇ ਮੌਜੂਦ ਰਹੇ ਸੀ।
- ਕਾਂਗਰਸ ਨੇ ਕੇਂਦਰ ਸਰਕਾਰ ਦੀਆਂ ‘ਨਾਕਾਮੀਆਂ’ ਨੂੰ ਉਜਾਗਰ ਕਰਨ ਲਈ ‘ਬਲੈਕ ਪੇਪਰ’ ਕੀਤਾ ਜਾਰੀ, ਧਰਨੇ 'ਚ ਪਹੁੰਚੇ ਕੇਜਰੀਵਾਲ ਅਤੇ ਸੀਐੱਮ ਮਾਨ
- ਪੀਐਮ ਮੋਦੀ ਮਾਰਚ ਵਿੱਚ ਕਰਨਗੇ ਹੈਦਰਾਬਾਦ ਦਾ ਦੌਰਾ, ਦੇਸ਼ ਨੂੰ ਸਮਰਪਿਤ ਕਰਨਗੇ ਚੇਰਲਾਪੱਲੀ ਰੇਲਵੇ ਟਰਮੀਨਲ
- ਪੰਜਾਬ ਵਿੱਚ ਪ੍ਰਦੂਸ਼ਣ ਘੱਟਣ ਦੀ ਬਜਾਏ ਵੱਧਿਆ; ਫੰਡ ਰੁਕੇ, ਦੇਸ਼ ਦੇ ਵੱਧ 20 ਪ੍ਰਦੂਸ਼ਿਤ ਸ਼ਹਿਰਾਂ 'ਚ ਸ਼ਾਮਲ ਪੰਜਾਬ ਦੇ ਇਹ ਸ਼ਹਿਰ
ਪ੍ਰਧਾਨ ਮੰਤਰੀ ਮੋਦੀ ਨਾਲ ਵੀ ਕੀਤੀ ਸੀ ਮੁਲਾਕਾਤ : ਇਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਬਿਆਸ ਆਗੂ ਗੁਰਿੰਦਰ ਸਿੰਘ ਢਿੱਲੋਂ ਹਾਲ ਹੀ ਚ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਮਿਲਣ ਪਹੁੰਚੇ ਸਨ । ਇਸ ਦੌਰਾਨ ਡੇਰਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਵੀ ਕੀਤੀ। ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਜਿਥੇ ਉਹ ਨਵੀਂ ਦਿੱਲੀ ਵਿੱਚ ਸੰਸਦ ਵਿੱਚ ਪੁੱਜੇ। ਉਂਜ ਕਈ ਹੋਰ ਧਰਮਾਂ ਦੇ ਗੁਰੂ ਅਤੇ ਪ੍ਰਚਾਰਕ ਵੀ ਆਏ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਕੁਝ ਮਿੰਟ ਗੱਲਬਾਤ ਕੀਤੀ। ਜਿਸ ਤੋਂ ਬਾਅਦ ਪਹਿਲੀ ਵਾਰ ਡੇਰਾ ਰਾਧਾ ਸੁਆਮੀ ਦੇ ਪ੍ਰਧਾਨ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸਦਨ ਦੀ ਕਾਰਵਾਈ ਵਿੱਚ ਹਾਜ਼ਰੀ ਭਰ ਕੇ ਲੋਕਾਂ ਨੂੰ ਵੱਡਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਇੱਕ ਹਾਂ। ਭਾਵੇਂ ਸਾਡੇ ਵਿਚਾਰ ਵੱਖੋ-ਵੱਖਰੇ ਹਨ, ਅਸੀਂ ਸਾਰੇ ਇੱਕੋ ਹੀ ਪਰਮ ਪਿਤਾ ਪਰਮਾਤਮਾ ਦੇ ਬੱਚੇ ਹਾਂ।