ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਨਿਗਮਬੋਧ ਘਾਟ 'ਤੇ ਕਰਵਾ ਕੇ ਉਨ੍ਹਾਂ (ਸਿੰਘ) ਦਾ ਪੂਰੀ ਤਰ੍ਹਾਂ ਅਪਮਾਨ ਕੀਤਾ ਹੈ।
ਭਾਰਤ ਵਿੱਚ ਆਰਥਿਕ ਸੁਧਾਰਾਂ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਸਾਬਕਾ ਵਿੱਤ ਮੰਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਪੋਸਟ ਵਿੱਚ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇੱਕ ਦਹਾਕੇ ਤੱਕ ਭਾਰਤ ਦੇ ਪ੍ਰਧਾਨ ਮੰਤਰੀ ਰਹੇ ਅਤੇ ਉਨ੍ਹਾਂ ਦੇ ਸਮੇਂ ਦੌਰਾਨ ਦੇਸ਼ ਇੱਕ ਆਰਥਿਕ ਮਹਾਂਸ਼ਕਤੀ ਬਣ ਗਿਆ ਅਤੇ ਉਨ੍ਹਾਂ ਦੀਆਂ ਨੀਤੀਆਂ ਅੱਜ ਵੀ ਦੇਸ਼ ਦੇ ਗਰੀਬ ਅਤੇ ਪਛੜੇ ਵਰਗ ਦਾ ਸਮਰਥਨ ਕਰ ਰਹੀਆਂ ਹਨ।
भारत माता के महान सपूत और सिख समुदाय के पहले प्रधानमंत्री डॉ मनमोहन सिंह जी का अंतिम संस्कार आज निगमबोध घाट पर करवाकर वर्तमान सरकार द्वारा उनका सरासर अपमान किया गया है।
— Rahul Gandhi (@RahulGandhi) December 28, 2024
एक दशक के लिए वह भारत के प्रधानमंत्री रहे, उनके दौर में देश आर्थिक महाशक्ति बना और उनकी नीतियां आज भी देश के…
ਰਾਹੁਲ ਗਾਂਧੀ ਅਨੁਸਾਰ ਅੱਜ ਤੱਕ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਸਨਮਾਨ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਦਾ ਅੰਤਿਮ ਸਸਕਾਰ ਅਧਿਕਾਰਤ ਸਮਾਧੀ ਸਥਾਨਾਂ 'ਤੇ ਕੀਤਾ ਗਿਆ ਸੀ, ਤਾਂ ਜੋ ਹਰ ਵਿਅਕਤੀ ਬਿਨਾਂ ਕਿਸੇ ਅਸੁਵਿਧਾ ਦੇ ਸ਼ਰਧਾਂਜਲੀ ਭੇਟ ਕਰ ਸਕੇ।
ਉਨ੍ਹਾਂ ਕਿਹਾ, “ਡਾ. ਮਨਮੋਹਨ ਸਿੰਘ ਸਾਡੇ ਉੱਚਤਮ ਸਨਮਾਨ ਅਤੇ ਸਮਾਧ ਦੇ ਹੱਕਦਾਰ ਹਨ। ਸਰਕਾਰ ਨੂੰ ਦੇਸ਼ ਦੇ ਇਸ ਮਹਾਨ ਸਪੂਤ ਅਤੇ ਉਸ ਦੀ ਸ਼ਾਨਾਮੱਤੀ ਕੌਮ ਪ੍ਰਤੀ ਸਤਿਕਾਰ ਦਿਖਾਉਣਾ ਚਾਹੀਦਾ ਸੀ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਸਿੰਘ ਦਾ ਅੰਤਿਮ ਸਸਕਾਰ ਉਸ ਜਗ੍ਹਾ 'ਤੇ ਕੀਤਾ ਜਾਵੇ ਜਿੱਥੇ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾ ਸਕੇ।
ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਸੀ ਕਿ ਸਿੰਘ ਦੇ ਸਸਕਾਰ ਅਤੇ ਯਾਦਗਾਰ ਲਈ ਜਗ੍ਹਾ ਨਾ ਮਿਲਣਾ ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਜਾਣਬੁੱਝ ਕੇ ਅਪਮਾਨ ਹੈ। ਦੂਜੇ ਪਾਸੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਕਿਹਾ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕਰੇਗੀ।