ਨਵੀਂ ਦਿੱਲੀ: ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 17 ਫਰਵਰੀ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਇਹ ਹੁਕਮ ਦਿੱਤਾ ਹੈ।
ਦਰਅਸਲ ਅੱਜ ਦੋਵਾਂ ਆਗੂਆਂ ਦੀ ਨਿਆਂਇਕ ਹਿਰਾਸਤ ਖ਼ਤਮ ਹੋ ਰਹੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਪਹਿਲਾਂ 20 ਜਨਵਰੀ ਨੂੰ ਅਦਾਲਤ ਨੇ ਸੰਜੇ ਸਿੰਘ ਅਤੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 3 ਫਰਵਰੀ ਤੱਕ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਅੱਜ ਸੰਜੇ ਸਿੰਘ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਸੰਜੇ ਸਿੰਘ ਪੁਲਿਸ ਹਿਰਾਸਤ ਵਿੱਚ ਸਹੁੰ ਚੁੱਕਣ ਲਈ 5 ਫਰਵਰੀ ਨੂੰ ਰਾਜ ਸਭਾ ਜਾਣਗੇ।
-
#WATCH | Delhi: AAP leader Manish Sisodia brought to the Rouse Avenue Court for hearing on the Delhi Excise Policy Case. pic.twitter.com/FSNMr0DeLi
— ANI (@ANI) February 3, 2024
ਇਸ ਤੋਂ ਪਹਿਲਾਂ 24 ਜਨਵਰੀ ਨੂੰ ਅਦਾਲਤ ਨੇ ਇਸੇ ਮਾਮਲੇ ਦੇ ਮੁਲਜ਼ਮ ਸਰਵੇਸ਼ ਮਿਸ਼ਰਾ ਨੂੰ ਨਿਯਮਤ ਜ਼ਮਾਨਤ ਦਿੱਤੀ ਸੀ। ਦੱਸ ਦਈਏ ਕਿ ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਸੰਜੇ ਸਿੰਘ ਨੇ ਦਿੱਲੀ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਰਾਊਜ ਐਵੇਨਿਊ ਕੋਰਟ ਨੇ 22 ਦਸੰਬਰ 2023 ਨੂੰ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਪਹਿਲੀ ਨਜ਼ਰੇ ਸੰਜੇ ਸਿੰਘ ਮਨੀ ਲਾਂਡਰਿੰਗ ਮਾਮਲੇ ਵਿਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਹੋ ਸਕਦੇ ਹਨ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਰਿਕਾਰਡ 'ਤੇ ਰੱਖੇ ਗਏ ਤੱਥ ਅਦਾਲਤ ਨੂੰ ਇਹ ਮੰਨਣ ਲਈ ਕਾਫੀ ਹਨ ਕਿ ਸੰਜੇ ਸਿੰਘ ਮਨੀ ਲਾਂਡਰਿੰਗ ਦਾ ਮੁਲਜ਼ਮ ਹੈ।
ਅਦਾਲਤ ਨੇ ਕਿਹਾ ਸੀ ਕਿ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਨੇ ਆਪਣੇ ਸਾਬਕਾ ਪੀਏ ਸਰਵੇਸ਼ ਮਿਸ਼ਰਾ ਰਾਹੀਂ ਸੰਜੇ ਸਿੰਘ ਨੂੰ 2 ਕਰੋੜ ਰੁਪਏ ਭੇਜੇ ਸਨ। ਦਿਨੇਸ਼ ਅਰੋੜਾ ਨੇ 14 ਅਗਸਤ ਨੂੰ ਆਪਣੇ ਬਿਆਨ ਵਿੱਚ ਇਸ ਗੱਲ ਨੂੰ ਸਵੀਕਾਰ ਕੀਤਾ ਸੀ। ਅਰੋੜਾ ਨੇ ਆਪਣੇ ਬਿਆਨ ਵਿੱਚ ਪੈਸੇ ਦੇਣ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਸੀ। ਇਸ ਤੋਂ ਇਲਾਵਾ ਗਵਾਹ ਅਲਫਾ (ਉਪਨਾਮ) ਨੇ ਵੀ ਅਰੋੜਾ ਦੇ ਬਿਆਨ ਦੀ ਪੁਸ਼ਟੀ ਕੀਤੀ ਸੀ।
ਦੱਸ ਦਈਏ ਕਿ ਈਡੀ ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਨੇ 9 ਮਾਰਚ 2023 ਨੂੰ ਇਸ ਮਾਮਲੇ ਵਿੱਚ ਪੁੱਛਗਿੱਛ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੂੰ ਇਸ ਤੋਂ ਪਹਿਲਾਂ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ।