ਉੱਤਰ ਪ੍ਰਦੇਸ਼/ਅੰਮ੍ਰਿਤਸਰ: ਪਿਛਲੇ ਦਿਨੀਂ ਲਖੀਮਪੁਰ ਖੀਰੀ ਦੇ ਪਾਲੀਆ ਕੋਤਵਾਲ ਵਿਵੇਕ ਕੁਮਾਰ ਉਪਾਧਿਆਏ ਦੀ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਕਾਫੀ ਗੁੱਸਾ ਹੈ। ਦੱਸਿਆ ਜਾ ਰਿਹਾ ਹੈ ਕਿ ਕੋਤਵਾਲ ਵਿਵੇਕ ਕੁਮਾਰ ਨੇ ਸਿੱਖ ਭਾਈਚਾਰੇ ਨੂੰ 'ਅੱਤਵਾਦੀ' ਕਿਹਾ ਹੈ, ਜਿਸ ਨੂੰ ਲੈ ਕੇ ਸੈਂਕੜੇ ਲੋਕਾਂ ਨੇ ਪਾਲੀਆ ਵਿਖੇ ਨਾਅਰੇਬਾਜ਼ੀ ਕਰਕੇ ਧਰਨਾ ਲਾ ਦਿੱਤਾ ਹੈ। ਗੁੱਸੇ ਵਿੱਚ ਲੋਕਾਂ ਨੇ ਕੋਤਵਾਲ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਹੁਣ ਇਸ ਪੂਰੇ ਮਾਮਲੇ ਉਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀਆਂ ਪ੍ਰਤੀਕਿਰਿਆਵਾਂ ਵੀ ਆ ਰਹੀਆਂ ਹਨ।
ਆਖਿਰ ਕੀ ਸੀ ਪੂਰਾ ਮਾਮਲਾ: ਦਰਅਸਲ, ਲਖੀਮਪੁਰ 'ਚ ਹੜ੍ਹਾਂ ਕਾਰਨ ਪਾਲੀਆ ਨੈਸ਼ਨਲ ਹਾਈਵੇ ਰੋਡ 'ਤੇ ਸ਼ਾਰਦਾ ਨਦੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਸੜਕ 'ਤੇ ਪਾਣੀ ਤੇਜ਼ੀ ਨਾਲ ਆਉਣਾ ਸ਼ੁਰੂ ਹੋ ਗਿਆ। ਹਾਲਾਂਕਿ ਪ੍ਰਸ਼ਾਸਨ ਨੇ ਇਸ ਸੰਬੰਧੀ ਅਲਰਟ ਵੀ ਜਾਰੀ ਕੀਤਾ ਗਿਆ ਸੀ ਪਰ ਕਾਂਵੜ ਯਾਤਰਾ ਨੂੰ ਕੱਢਣ ਲਈ ਰਸਤਾ ਬਣਾਉਣਾ ਪਿਆ। ਕਾਂਵੜ ਯਾਤਰਾ ਨੂੰ ਜਾਂਦਾ ਦੇਖ ਕੇ ਪਿੰਡ ਵਾਲੇ ਵੀ ਜਾਣ ਲੱਗੇ।
ਇਸ ਦੌਰਾਨ ਕਾਂਵੜ ਯਾਤਰਾ ਅਤੇ ਹੋਰ ਲੋਕਾਂ ਦੇ ਸੁਰੱਖਿਆ ਪ੍ਰਬੰਧਾਂ 'ਤੇ ਲੱਗੇ ਹੋਏ ਪਾਲੀਆ ਕੋਤਵਾਲੀ ਦੇ ਇੰਚਾਰਜ ਵਿਵੇਕ ਕੁਮਾਰ ਉਪਾਧਿਆਏ ਅਤੇ ਸਿੱਖ ਨੌਜਵਾਨਾਂ ਵਿਚਕਾਰ ਬਾਹਰ ਨਿਕਲਣ ਨੂੰ ਲੈ ਕੇ ਤਿੱਖੀ ਬਹਿਸ ਹੋ ਗਈ। ਜਿਸ 'ਚ ਸਿੱਖ ਨੌਜਵਾਨਾਂ ਨੇ ਥਾਣਾ ਸਦਰ ਦੇ ਇੰਚਾਰਜ 'ਤੇ ਅਪਸ਼ਬਦ ਬੋਲਣ ਦੇ ਇਲਜ਼ਾਮ ਲਾਏ ਹਨ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ 'ਚ ਭਾਰੀ ਰੋਸ ਹੈ, ਜਿਸ ਤੋਂ ਬਾਅਦ ਲੋਕਾਂ ਨੇ ਗੁਰਦੁਆਰੇ 'ਚ ਮੀਟਿੰਗ ਕੀਤੀ ਅਤੇ ਪ੍ਰਦਰਸ਼ਨ ਕਰਦੇ ਹੋਏ ਕੋਤਵਾਲ ਪਾਲੀਆ ਦੇ ਖਿਲਾਫ ਐਫਆਈਆਰ ਦਰਜ ਕਰਨ ਅਤੇ ਉਸ ਨੂੰ ਸਸਪੈਂਡ ਕਰਨ ਦੀ ਮੰਗ ਕੀਤੀ ਹੈ। ਸਿੱਖ ਭਾਈਚਾਰੇ ਦੇ ਨੌਜਵਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਪਾਲੀਆ ਥਾਣਾ ਇੰਚਾਰਜ ਨੇ 'ਧਾੜਵੀ' ਅਤੇ 'ਅੱਤਵਾਦੀ' ਵਰਗੇ ਸ਼ਬਦਾਂ ਦੀ ਵਰਤੋਂ ਕੀਤੀ ਹੈ।
- ਮਾਤਾ ਚਿੰਤਪੁਰਨੀ ਮੱਥਾ ਟੇਕਣ ਜਾ ਰਹੀ ਗੱਡੀ ਦਾ ਹੋਇਆ ਭਿਆਨਕ ਐਕਸੀਡੈਂਟ, ਇੱਕ ਦੀ ਮੌਤ ਤੇ ਦੋ ਜਖ਼ਮੀ - Terrible car accident
- ਭੁੱਖ ਹੜਤਾਲ ਉਤੇ ਬੈਠੇ ਵਿਦਿਆਰਥੀਆਂ ਨੂੰ ਪੰਜਾਬ ਪੁਲਿਸ ਨੇ ਦਿੱਤੀ ਧਮਕੀ, ਕਿਹਾ-ਧਰਨਾ ਚੁੱਕੋ, ਨਹੀਂ ਤਾਂ... - GNDU Students Protest
- ਰੂਸ ਅਤੇ ਯੂਕਰੇਨ ਦੀ ਜੰਗ 'ਚ ਸ਼ਹੀਦ ਹੋਏ ਸਿੱਖ ਨੌਜਵਾਨ ਦੇ ਮਾਮਲੇ ਦਾ ਵੱਡਾ ਖੁਲਾਸਾ, ਮਾਂ ਦਾ ਹੋਵੇਗਾ ਡੀਐਨਏ ਟੈਸਟ - war between Russia and Ukraine
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ: ਮੀਡੀਆ ਨਾਲ ਗੱਲਬਾਤ ਕਰਦੇ ਸਮੇਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ੇਸ਼ ਪਛਾਣ ਰੱਖਦੇ ਸਿੱਖਾਂ ਨੂੰ ਅਤੇ ਜਿੰਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਲਈ ਇਹਨਾਂ ਸ਼ਬਦਾਂ ਦੀ ਵਰਤੋਂ ਕਰਨਾ ਅਤਿ ਨਿੰਦਣਯੋਗ ਵਰਤਾਰਾ ਹੈ, ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਸ ਤੋਂ ਇਲਾਵਾ ਹੋਰ ਵੀ ਕਾਫੀ ਵੱਡੀਆਂ ਸ਼ਖਸੀਅਤਾਂ ਦੇ ਬਿਆਨ ਇਸ ਪੂਰੇ ਮਸਲੇ ਉਤੇ ਲਗਾਤਾਰ ਆ ਰਹੇ ਹਨ।