ਕਟੜਾ/ਜੰਮੂ: ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਵੈਸ਼ਨੋ ਦੇਵੀ ਮੰਦਰ ਦੇ ਨਵੇਂ ਰਸਤੇ 'ਤੇ ਸੋਮਵਾਰ ਨੂੰ ਜ਼ਮੀਨ ਖਿਸਕਣ ਕਾਰਨ ਦੋ ਮਹਿਲਾ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਤੋਂ ਤਿੰਨ ਕਿਲੋਮੀਟਰ ਅੱਗੇ ਪੰਚੀ ਨੇੜੇ ਸੜਕ 'ਤੇ ਦੁਪਹਿਰ ਕਰੀਬ 2:35 ਵਜੇ ਜ਼ਮੀਨ ਖਿਸਕ ਗਈ। ਜਿਸ ਕਾਰਨ ਉਪਰਲੇ ਲੋਹੇ ਦੇ ਢਾਂਚੇ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।
ਉਨ੍ਹਾਂ ਦੱਸਿਆ ਕਿ ਸ਼ਰਧਾਲੂ ਜਦੋਂ ਮੰਦਰ ਵੱਲ ਜਾ ਰਹੇ ਸਨ ਤਾਂ ਢਿੱਗਾਂ ਡਿੱਗਣ ਕਾਰਨ ਉਹ ਲੋਹੇ ਦੇ ਢਾਂਚੇ ਹੇਠ ਫਸ ਗਏ। ਰਿਆਸੀ ਦੇ ਡਿਪਟੀ ਕਮਿਸ਼ਨਰ ਸਪੈਸ਼ਲ ਪਾਲ ਮਹਾਜਨ ਨੇ ਦੱਸਿਆ ਕਿ ਇਸ ਘਟਨਾ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਹੈ। ਉਸਨੇ ਪੀਟੀਆਈ ਨੂੰ ਦੱਸਿਆ ਕਿ ਸੀਨੀਅਰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਜ਼ਮੀਨ ਖਿਸਕਣ ਤੋਂ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਟ੍ਰੈਕ 'ਤੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ। ਦੱਸ ਦੇਈਏ ਕਿ ਸਾਲ 2022 'ਚ ਨਵੇਂ ਸਾਲ ਵਾਲੇ ਦਿਨ ਵੈਸ਼ਨੋ ਦੇਵੀ ਮੰਦਰ 'ਚ ਮਚੀ ਭਗਦੜ 'ਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ ਅਤੇ 16 ਜ਼ਖਮੀ ਹੋ ਗਏ ਸਨ।
- ਵਿਧਾਨ ਸਭਾ 'ਚ ਉਠਿਆ ਡੇਰਾ ਸੱਚਾ ਸੌਦਾ ਮੁਖੀ ਦਾ ਮਾਮਲਾ: ਢਾਈ ਸਾਲਾਂ 'ਚ ਨਹੀਂ ਮਿਲੀ ਕੇਸ ਚਲਾਉਣ ਦੀ ਮਨਜ਼ੂਰੀ, ਜਾਣੋ ਪੂਰਾ ਮਾਮਲਾ - Punjab Vidhan Sabha Session
- ਡੇਰਾ ਬਿਆਸ ਦਾ ਸਪਸ਼ਟੀਕਰਨ: ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰਾ ਮੁਖੀ - dera head gurinder singh dhillon
- 'ਆਪ' ਵਿਧਾਇਕ ਅਮਾਨਤੁੱਲਾ ਨੂੰ ਈਡੀ ਨੇ ਕੀਤਾ ਗ੍ਰਿਫਤਾਰ; ਸਵੇਰ ਤੋਂ ਘਰ ਵਿੱਚ ਚੱਲ ਰਹੀ ਸੀ ਛਾਪੇਮਾਰੀ, 'ਆਪ' ਨੇ ਖੋਲ੍ਹਿਆ ਮੋਰਚਾ - Amanatullah Khan Arrest