ETV Bharat / bharat

ਕੇਜਰੀਵਾਲ ਦੀ ਸਿਹਤ ਨੂੰ ਲੈਕੇ LG ਨੇ ਜਤਾਈ ਚਿੰਤਾ, ਤਿਹਾੜ ਜੇਲ੍ਹ ਦੇ ਡੀਜੀ ਤੋਂ 24 ਘੰਟਿਆਂ 'ਚ ਮੰਗੀ ਰਿਪੋਰਟ - LG On Kejriwal Health - LG ON KEJRIWAL HEALTH

Arvind Kejriwal Health: ਹੁਣ LG ਵਿਨੈ ਕੁਮਾਰ ਸਕਸੈਨਾ ਨੇ ਤਿਹਾੜ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਸਿਹਤ ਦੇ ਮੁੱਦੇ ਦਾ ਨੋਟਿਸ ਲਿਆ ਹੈ। ਉਨ੍ਹਾਂ ਜੇਲ੍ਹ ਦੇ ਡੀਜੀ ਤੋਂ 24 ਘੰਟਿਆਂ ਵਿੱਚ ਵਿਸਥਾਰਤ ਰਿਪੋਰਟ ਮੰਗੀ ਹੈ।

LG On Kejriwal Health
LG On Kejriwal Health
author img

By ETV Bharat Punjabi Team

Published : Apr 19, 2024, 8:24 AM IST

ਨਵੀਂ ਦਿੱਲੀ: ਤਿਹਾੜ ਜੇਲ 'ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ 'ਚ ਇਨਸੁਲਿਨ ਦਾ ਟੀਕਾ ਨਾ ਦਿੱਤੇ ਜਾਣ ਦੇ ਦੋਸ਼ਾਂ ਤੋਂ ਬਾਅਦ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਨੇ ਤਿਹਾੜ ਜੇਲ੍ਹ ਦੇ ਡੀਜੀ ਤੋਂ 24 ਘੰਟਿਆਂ 'ਚ ਰਿਪੋਰਟ ਮੰਗੀ ਹੈ। ਇਸ ਦੇ ਨਾਲ ਹੀ ਇਹ ਭਰੋਸਾ ਦਿੱਤਾ ਗਿਆ ਹੈ ਕਿ ਮੁੱਖ ਮੰਤਰੀ ਦੀ ਸਿਹਤ ਪ੍ਰਤੀ ਕੋਈ ਲਾਪਰਵਾਹੀ ਨਹੀਂ ਵਰਤੀ ਜਾਵੇਗੀ। ਤੁਹਾਨੂੰ ਦੱਸ ਦਈਏ ਕਿ ਵੀਰਵਾਰ ਨੂੰ ਕੇਜਰੀਵਾਲ ਦਾ ਸ਼ੂਗਰ ਲੈਵਲ ਵਧਣ ਦੀ ਗੱਲ ਸਾਹਮਣੇ ਆਈ ਸੀ। 'ਆਪ' ਆਗੂਆਂ ਨੇ ਕਿਹਾ ਸੀ ਕਿ ਕੇਜਰੀਵਾਲ ਦੀ ਜਾਨ ਨੂੰ ਖਤਰਾ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਕੇਜਰੀਵਾਲ ਦੇ ਵਜ਼ਨ ਨੂੰ ਲੈ ਕੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਸਵਾਲ ਚੁੱਕੇ ਸਨ। ਇਸ ਮਾਮਲੇ ਵਿੱਚ ਤਿਹਾੜ ਜੇਲ੍ਹ ਵੱਲੋਂ ਕਿਹਾ ਗਿਆ ਸੀ ਕਿ ਜੇਲ੍ਹ ਵਿੱਚ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਭਾਰ ਵਿੱਚ ਕੋਈ ਕਮੀ ਨਹੀਂ ਆਈ ਹੈ। ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਪਰ ਪਿਛਲੇ ਦੋ ਦਿਨਾਂ ਤੋਂ ਅਰਵਿੰਦ ਕੇਜਰੀਵਾਲ ਦੇ ਵਧਦੇ ਸ਼ੂਗਰ ਲੈਵਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲਗਾਤਾਰ ਚਿੰਤਾ ਪ੍ਰਗਟਾਈ।

ਜੇਲ੍ਹ ਪ੍ਰਸ਼ਾਸਨ 'ਤੇ ਲੱਗੇ ਇਲਜ਼ਾਮ: ਆਮ ਆਦਮੀ ਪਾਰਟੀ ਦੇ ਮੰਤਰੀਆਂ ਸਮੇਤ ਲੀਡਰਾਂ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਵਧਣ ਦੇ ਬਾਵਜੂਦ ਉਨ੍ਹਾਂ ਨੂੰ ਇਨਸੁਲਿਨ ਦੇ ਟੀਕੇ ਨਹੀਂ ਲਗਾਏ ਜਾ ਰਹੇ ਹਨ, ਜੋ ਉਨ੍ਹਾਂ ਲਈ ਬਹੁਤ ਖਤਰਨਾਕ ਹੈ। ਇਸ ਤੋਂ ਬਾਅਦ ਦਿੱਲੀ ਦੇ ਐਲਜੀ ਨੇ ਮਾਮਲੇ ਵਿੱਚ ਦਖਲ ਦਿੰਦਿਆਂ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ। ਐਲਜੀ ਵੀਕੇ ਸਕਸੈਨਾ ਨੇ ਮੰਤਰੀਆਂ ਅਤੇ 'ਆਪ' ਆਗੂਆਂ ਦੇ ਬਿਆਨਾਂ 'ਤੇ ਆਧਾਰਿਤ ਰਿਪੋਰਟਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। LG ਨੇ ਭਰੋਸਾ ਦਿੱਤਾ ਹੈ ਕਿ ਮੁੱਖ ਮੰਤਰੀ ਦੀ ਸਿਹਤ ਨੂੰ ਲੈ ਕੇ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.