ਨਵੀਂ ਦਿੱਲੀ: ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 17 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਉਮੀਦਵਾਰਾਂ ਦੀ ਨਵੀਂ ਸੂਚੀ ਵਿੱਚ ਆਂਧਰਾ ਪ੍ਰਦੇਸ਼ ਵਿੱਚ ਪੰਜ, ਬਿਹਾਰ ਵਿੱਚ ਤਿੰਨ,ਪੱਛਮੀ ਬੰਗਾਲ ਵਿੱਚ ਇੱਕ ਅਤੇ ਓਡੀਸ਼ਾ ਵਿੱਚ ਅੱਠ ਸੀਟਾਂ ਸ਼ਾਮਲ ਹਨ।
ਕਾਂਗਰਸ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਦੀ ਭੈਣ ਵਾਈਐਸ ਸ਼ਰਮੀਲਾ ਨੂੰ ਕਡਪਾ ਤੋਂ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਕਡਪਾ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੀਆਂ ਕਾਕੀਨਾਡਾ, ਰਾਜਮੁੰਦਰੀ, ਬਾਪਟਲਾ ਅਤੇ ਕੁਰਨੂਲ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਵਾਈਐਸ ਸ਼ਰਮੀਲਾ ਨੇ ਹਾਲ ਹੀ ਵਿੱਚ ਆਪਣੀ ਵਾਈਐਸਆਰ ਤੇਲੰਗਾਨਾ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ ਸੀ। ਇਸ ਤੋਂ ਬਾਅਦ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਦੀ ਆਂਧਰਾ ਪ੍ਰਦੇਸ਼ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਸੀ।
ਉਥੇ ਹੀ ਕਾਂਗਰਸ ਵਲੋਂ ਤਾਰਿਕ ਅਨਵਰ ਨੂੰ ਬਿਹਾਰ ਦੀ ਕਟਿਹਾਰ ਸੀਟ ਤੋਂ ਟਿਕਟ ਦਿੱਤੀ ਗਈ ਹੈ। ਕਾਂਗਰਸ ਨੇ ਬਿਹਾਰ ਦੀ ਕਿਸ਼ਨਗੰਜ ਸੀਟ ਤੋਂ ਮੁਹੰਮਦ ਜਾਵੇਦ ਅਤੇ ਭਾਗਲਪੁਰ ਤੋਂ ਅਜੀਤ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੀ ਦਾਰਜੀਲਿੰਗ ਸੀਟ ਤੋਂ ਡਾਕਟਰ ਮੁਨੀਸ਼ ਤਮਾਂਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਇਸ ਦੇ ਨਾਲ ਹੀ ਕਾਂਗਰਸ ਨੇ ਆਂਧਰਾ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ 114 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਆਂਧਰਾ ਪ੍ਰਦੇਸ਼ ਵਿੱਚ ਲੋਕ ਸਭਾ ਚੋਣਾਂ ਲਈ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
- ਦਿੱਲੀ ਸ਼ਰਾਬ ਘੁਟਾਲਾ: 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਵੱਡੀ ਰਾਹਤ, ਛੇ ਮਹੀਨਿਆਂ ਬਾਅਦ SC ਤੋਂ ਮਿਲੀ ਜ਼ਮਾਨਤ - SC Grants Bail To Sanjay Singh
- ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਲਾਲਪੁਰਾ ਦੀਆਂ ਵੱਧ ਸਕਦੀਆਂ ਮੁਸ਼ਕਿਲਾਂ, ਸ਼੍ਰੋਮਣੀ ਅਕਾਲੀ ਵਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ - Iqbal Singh Lalpura
- ਲੁਧਿਆਣਾ ਪਹੁੰਚੇ ਰਵਨੀਤ ਬਿੱਟੂ ਦਾ ਭਰਵਾਂ ਸਵਾਗਤ, ਬਿੱਟੂ ਨੇ ਕਿਹਾ-ਬਾਕੀ ਪਾਰਟੀਆਂ ਨੂੰ ਨਹੀਂ ਲੱਭ ਰਿਹਾ ਕੋਈ ਉਮੀਦਵਾਰ - Ravneet Bittu welcome in Ludhiana