ਪੱਛਮੀ ਬੰਗਾਲ/ਕੋਲਕਾਤਾ— ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਮਮਤਾ ਬੈਨਰਜੀ ਦੇ ਮੱਥੇ 'ਤੇ ਵੀਰਵਾਰ ਸ਼ਾਮ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ 'ਤੇ ਪੋਸਟ ਕੀਤਾ ਹੈ ਅਤੇ ਕਿਹਾ ਹੈ ਕਿ ਮੈਂ ਮਮਤਾ ਦੀਦੀ ਦੇ ਜਲਦੀ ਠੀਕ ਹੋਣ ਅਤੇ ਵਧੀਆ ਸਿਹਤ ਲਈ ਪ੍ਰਾਰਥਨਾ ਕਰਦਾ ਹਾਂ।
ਇਸ ਸਬੰਧੀ ਦੱਸਿਆ ਗਿਆ ਹੈ ਕਿ ਮਮਤਾ ਬੈਨਰਜੀ ਦੇ ਅੱਜ ਕਾਲੀਘਾਟ ਸਥਿਤ ਆਪਣੇ ਘਰ 'ਚ ਕਥਿਤ ਤੌਰ 'ਤੇ ਡਿੱਗਣ ਨਾਲ ਸਿਰ 'ਤੇ ਸੱਟ ਲੱਗੀ ਹੈ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਮੁਤਾਬਕ ਮਮਤਾ ਬੈਨਰਜੀ ਆਪਣੇ ਘਰ 'ਤੇ ਸੀ ਅਤੇ ਕਮਰੇ 'ਚੋਂ ਬਾਹਰ ਨਿਕਲਦੇ ਸਮੇਂ ਉਨ੍ਹਾਂ ਦਾ ਪੈਰ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਗਈ। ਮੁੱਖ ਮੰਤਰੀ ਦੇ ਮੱਥੇ ਤੋਂ ਬਹੁਤ ਜ਼ਿਆਦਾ ਖੂਨ ਵਗਣ ਲੱਗਾ ਅਤੇ ਚੱਕਰ ਆਉਣ ਦੀ ਸ਼ਿਕਾਇਤ ਕੀਤੀ।
ਮਮਤਾ ਬੈਨਰਜੀ ਨੂੰ ਤੁਰੰਤ ਸੁਪਰ ਸਪੈਸ਼ਲਿਟੀ ਐਸਐਸਕੇਐਮ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਲਈ ਵੁੱਡਬਰਨ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਵੁੱਡਬਰਨ ਬਲਾਕ ਤੋਂ ਟਰਾਮਾ ਕੇਅਰ ਸੈਂਟਰ ਵਿੱਚ ਸ਼ਿਫਟ ਕਰ ਦਿੱਤਾ ਗਿਆ। ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਮੁੱਖ ਮੰਤਰੀ ਦੇ ਇਲਾਜ ਲਈ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ। ਕੋਲਕਾਤਾ ਦੇ ਮੇਅਰ ਫਿਰਹਾਦ ਹਕੀਮ ਅਤੇ ਪਾਰਟੀ ਦੇ ਕਈ ਨੇਤਾ ਵੀ ਹਸਪਤਾਲ ਪਹੁੰਚ ਗਏ ਹਨ।
ਆਲ ਇੰਡੀਆ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਟਵਿੱਟਰ 'ਤੇ ਇੱਕ ਪੋਸਟ ਵਿੱਚ ਲੋਕਾਂ ਨੂੰ ਬੈਨਰਜੀ ਲਈ ਪ੍ਰਾਰਥਨਾ ਕਰਨ ਲਈ ਕਿਹਾ। ਟੀਐਮਸੀ ਨੇ ਕਿਹਾ, 'ਸਾਡੀ ਪ੍ਰਧਾਨ ਮਮਤਾ ਬੈਨਰਜੀ ਨੂੰ ਵੱਡੀ ਸੱਟ ਲੱਗੀ ਹੈ। ਕਿਰਪਾ ਕਰਕੇ ਉਹਨਾਂ ਲਈ ਅਰਦਾਸ ਕਰੋ। ਪਾਰਟੀ ਨੇ ਬੈਨਰਜੀ ਦੇ ਮੱਥੇ ਤੋਂ ਖੂਨ ਵਹਿਣ ਦੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਪੱਛਮੀ ਬੰਗਾਲ ਭਾਜਪਾ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਉਸ ਨੇ ਟਵਿੱਟਰ 'ਤੇ ਪੋਸਟ ਕੀਤਾ ਕਿ ਸਾਡੀਆਂ ਪ੍ਰਾਰਥਨਾਵਾਂ ਉਸ ਦੀ ਚੰਗੀ ਸਿਹਤ ਲਈ ਜਲਦੀ ਵਾਪਸੀ ਲਈ ਉਸ ਦੇ ਨਾਲ ਹਨ।
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਟਵੀਟ ਕੀਤਾ, 'ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀਦੀ ਨਾਲ ਵਾਪਰੇ ਹਾਦਸੇ ਤੋਂ ਡੂੰਘੀ ਚਿੰਤਾ ਵਿੱਚ ਹਾਂ। ਇਸ ਔਖੇ ਸਮੇਂ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਨਾਲ ਹਨ ਅਤੇ ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।