ETV Bharat / bharat

ਕਿਵੇਂ ਹੁੰਦਾ ਹੈ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ, ਜਾਣੋ ਪੂਰੀ ਜਾਣਕਾਰੀ - MANMOHAN SINGH DEATH

ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਦਿੱਲੀ ਦੇ ਇੱਕ ਵਿਸ਼ੇਸ਼ ਸਥਾਨ 'ਤੇ ਕੀਤਾ ਜਾਵੇਗਾ। ਰਾਜਘਾਟ ਨੇੜੇ ਉਨ੍ਹਾਂ ਲਈ ਵੱਖਰਾ ਮਕਬਰਾ ਬਣਾਇਆ ਜਾਵੇਗਾ।

MANMOHAN SINGH DEATH
ਡਾ. ਮਨਮੋਹਨ ਸਿੰਘ (Etv Bharat)
author img

By ETV Bharat Punjabi Team

Published : Dec 27, 2024, 11:45 AM IST

ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ 'ਚ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ ਸਮੇਤ ਕਈ ਹਸਤੀਆਂ ਨੇ ਉਨ੍ਹਾਂ ਨੂੰ ਯਾਦ ਕੀਤਾ ਹੈ। ਕੇਂਦਰ ਸਰਕਾਰ ਨੇ 7 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਗਏ ਹਨ।

ਸ਼ਨੀਵਾਰ ਹੋਵੇਗਾ ਅੰਤਿਮ ਸਸਕਾਰ

ਜਾਣਕਾਰੀ ਅਨੁਸਾਰ ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਗਈ ਹੈ, ਜਿੱਥੇ ਸ਼ਰਧਾਂਜਲੀ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਕਾਂਗਰਸ ਪਾਰਟੀ ਨੇ ਵੀ ਸੋਗ ਦੇ ਚਲਦਿਆਂ ਆਪਣੇ ਸਥਾਪਨਾ ਦਿਵਸ ਦੇ ਸਾਰੇ ਪ੍ਰੋਗਰਾਮ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਹਨ। ਸਾਰੇ ਆਗੂ ਦਿੱਲੀ ਪਹੁੰਚ ਚੁੱਕੇ ਹਨ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਿਵੇਂ, ਕਿੱਥੇ ਅਤੇ ਕਦੋਂ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ।

ਜਿਵੇਂ ਕਿ ਸਾਰੇ ਜਾਣਦੇ ਹਨ ਕਿ ਮਨਮੋਹਨ ਸਿੰਘ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਇਸ ਲਈ ਉਨ੍ਹਾਂ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਇਹ ਜਾਣਕਾਰੀ ਦਿੱਤੀ।

ਵੱਖਰਾ ਬਣਾਇਆ ਜਾਵੇਗਾ ਮਕਬਰਾ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਡਾ. ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਦਿੱਲੀ ਦੇ ਇੱਕ ਵਿਸ਼ੇਸ਼ ਸਥਾਨ 'ਤੇ ਕੀਤਾ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਰਾਜਘਾਟ ਨੇੜੇ ਉਨ੍ਹਾਂ ਲਈ ਵੱਖਰਾ ਮਕਬਰਾ ਬਣਾਇਆ ਜਾਵੇਗਾ। ਜਿਵੇਂ ਕਿ ਪੰਡਿਤ ਨਹਿਰੂ, ਇੰਦਰਾ ਗਾਂਧੀ, ਰਾਜੀਵ ਗਾਂਧੀ ਅਤੇ ਅਟਲ ਬਿਹਾਰੀ ਵਾਜਪਾਈ ਲਈ ਬਣਾਇਆ ਗਿਆ ਹੈ। ਇਸ ਦੇ ਲਈ ਡਾਕਟਰ ਮਨਮੋਹਨ ਸਿੰਘ ਦੇ ਪਰਿਵਾਰ ਨਾਲ ਗੱਲ ਕਰਕੇ ਹੀ ਫੈਸਲਾ ਲਿਆ ਜਾਵੇਗਾ। ਇਸ ਦੇ ਨਾਲ ਹੀ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਨੇਤਾਵਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਗ੍ਰਹਿ ਨਗਰ 'ਚ ਵੀ ਕੀਤਾ ਜਾਂਦਾ ਹੈ। ਅੱਜ ਸ਼ਾਮ ਤੱਕ ਇਸ ਦਾ ਐਲਾਨ ਹੋਣ ਦੀ ਸੰਭਾਵਨਾ ਹੈ।

ਹੁਣ ਆਓ ਜਾਣਦੇ ਹਾਂ ਕਿ ਰਾਜ ਦਾ ਸਨਮਾਨ ਕੀ ਹੁੰਦਾ ਹੈ

ਦੇਸ਼ ਦੇ ਕਿਸੇ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ਤੋਂ ਬਾਅਦ, ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਂਦਾ ਹੈ। ਸਭ ਤੋਂ ਪਹਿਲਾਂ ਸਰਕਾਰੀ ਸੋਗ ਦਾ ਐਲਾਨ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਅੰਤਿਮ ਸੰਸਕਾਰ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟਿਆ ਜਾਂਦਾ ਹੈ। ਫਿਰ 21 ਤੋਪਾਂ ਦੀ ਸਲਾਮੀ ਦਿੱਤੀ ਜਾਂਦੀ ਹੈ। ਸੋਗ ਦੌਰਾਨ ਦੇਸ਼ ਭਰ ਵਿੱਚ ਤਿਰੰਗਾ ਅੱਧਾ ਝੁਕਾਇਆ ਜਾਂਦਾ ਹੈ। ਇਸ ਦੌਰਾਨ ਕੋਈ ਸਰਕਾਰੀ ਸਮਾਗਮ ਨਹੀਂ ਕਰਵਾਇਆ ਜਾਂਦਾ। ਇਸ ਦੇ ਨਾਲ ਹੀ ਸਰਕਾਰੀ ਪ੍ਰੋਟੋਕੋਲ ਅਨੁਸਾਰ ਅੰਤਿਮ ਵਿਦਾਈ ਵੀ ਦਿੱਤੀ ਗਈ।

ETV Bharat Logo

Copyright © 2025 Ushodaya Enterprises Pvt. Ltd., All Rights Reserved.